30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਰਮਿੰਘਮ ਦੇ ਸਾਬਕਾ ਮੇਅਰ ਕਾਰਲ ਰਾਈਸ ਦੀ ਅਗਵਾਈ ਹੇਠ 23 ਮੈਂਬਰੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ <br/>

Ad Position 21
No active advertisement
ਅਜੀਤ ਡੈਸਕ 26-01-2026
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)- ਬਰਮਿੰਘਮ ਤੋਂ ਆਏ ਸਾਬਕਾ ਮੇਅਰ ਕਾਰਲ ਰਾਈਸ ਦੀ ਅਗਵਾਈ ਹੇਠ 23 ਮੈਂਬਰੀ ਵਿਦੇਸ਼ੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਸ੍ਰੀ ਰਾਈਸ ਅਤੇ ਉਨ੍ਹਾਂ ਦੇ ਨਾਲ ਮੈਂਬਰਾਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਗੱਲਬਾਤ ਕਰਦੇ ਹੋਏ ਕਿ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਬਰਮਿੰਘਮ 'ਚ ਸਿੱਖਾਂ ਦੀ ਵੱਡੀ ਵਸੋਂ ਹੈ ਅਤੇ ਉਹ ਆਪਣੇ ਮੁਲਕ ਦੇ ਸਾਰੇ ਲੋਕਾਂ ਨਾਲ ਮਿਲ ਕੇ ਰਹਿ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਬਰਮਿੰਘਮ ਵਫ਼ਦ ਨੂੰ ਸਨਮਾਨਿਤ ਕਰਨਾ ਉਥੋਂ ਦੇ ਸਿੱਖਾਂ ਅਤੇ ਉਥੇ ਰਹਿੰਦੇ ਦੂਸਰੇ ਧਰਮਾਂ ਦੇ ਲੋਕਾਂ 'ਚ ਚੰਗਾ ਸੁਨੇਹਾ ਜਾਵੇਗਾ | ਉਨ੍ਹਾਂ 328 ਪਾਵਨ ਸਰੂਪਾਂ ਦੇ ਮਾਮਲੇ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਇਹ ਮਾਮਲਾ ਸਿੱਖ ਜੂਡੀਸ਼ਅਲ ਕਮਿਸ਼ਨ ਦੀ ਅਦਾਲਤ ਵਿਚ ਰੱਖਿਆ ਗਿਆ ਸੀ ਪਰ ਉਸ 'ਤੇ ਅਜੇ ਤੱਕ ਕੋਈ ਸੁਣਵਾਈ ਨਹੀਂ | ਇਸ ਦੌਰਾਨ ਸ: ਮਾਨ ਨੇ ਮੁਸਲਿਮ ਨੌਜਵਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਨਿਰਾਦਰ ਕਰਨ ਦੀ ਘਟਨਾ ਦੀ ਨਿੰਦਾ

Ad Position 22
No active advertisement
ਪਿਛਲੀ ਖ਼ਬਰ ਅੱਡਾ ਮਾਨਾਂਵਾਲਾ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/> ਅਗਲੀ ਖ਼ਬਰ ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵਲੋਂ ਨਾਟਕਕਾਰ ਜਤਿੰਦਰ ਬਰਾੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24