19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 28-01-2026
ਸਫ਼ਾ 5 ਦੀ ਬਾਕੀ
ਭਾਈ ਗਗਨਦੀਪ ਸਿੰਘ ਗੰਗਾ ਨਗਰ, ਢਾਡੀ ਜਥਾ ਭਾਈ ਸੋਭਾ ਸਿੰਘ ਸਿਤਾਰਾ, ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾ ਪਿੰਡ, ਭਾਈ ਹਰਵਿੰਦਰਪਾਲ ਸਿੰਘ ਲਿਟਲ ਆਦਿ ਜਥਿਆਂ ਨੇ ਦੇਰ ਰਾਤ ਤੱਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਬਾਬਾ ਦੀਪ ਸਿੰਘ ਜੀ ਦਾ ਜੀਵਨ ਇਤਿਹਾਸ ਸਰਵਨ ਕਰਾਇਆ | ਸਮਾਗਮਾਂ ਵਿਚ ਸਰਦੀ ਤੇ ਹਲਕੀ ਬਾਰਿਸ਼ ਦੀ ਪ੍ਰਵਾਹ ਕੀਤੇ ਬਿਨਾਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਦੌਰਾਨ ਸਵੇਰੇ ਗੁ: ਸ਼ਹੀਦਗੰਜ ਸਾਹਿਬ ਵਿਖੇ ਕਰਵਾਏ ਗਏ ਅੰਮਿ੍ਤ ਸੰਚਾਰ ਸਮਾਗਮ ਦੌਰਾਨ 181 ਪ੍ਰਾਣੀਆਂ ਨੇ ਪੰਜ ਪਿਆਰੇ ਸਾਹਿਬਾਨ ਪਾਸੋਂ ਖੰਡੇ ਬਾਟੇ ਦਾ ਅੰਮਿ੍ਤਪਾਨ ਕੀਤਾ | ਗੁਰਦੁਆਰਾ ਸਾਹਿਬ ਵਿਖੇ ਰੰਗ ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਰਾਤ ਨੂੰ ਸੁੰਦਰ ਦੀਪਮਾਲਾ ਕੀਤੀ ਗਈ | ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਜਥੇਦਾਰ ਤੇ ਪ੍ਰਧਾਨ ਧਾਮੀ ਤੋਂ ਇਲਾਵਾ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਸੇਵਕ ਜਥਾ ਦੇ ਪ੍ਰਬੰਧਕ ਜਗਜੀਤ ਸਿੰਘ ਖ਼ਾਲਸਾ ਤੇ ਸਤਿੰਦਰਪਾਲ ਸਿੰਘ ਜੌਨੀ, ਮੈਨੇਜਰ ਨਰਿੰਦਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਇਸੇ ਦੌਰਾਨ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੋ ਤੋਂ ਗੁ: ਸਾਹਿਬ ਜਨਮ ਅਸਥਾਨ ਪਹੂਵਿੰਡ ਤੱਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਬਟਾਲਾ ਰੋਡ ਵਿਖੇ ਸੀ.ਏ. ਦੇ ਦਫ਼ਤਰ 'ਚ ਲੱਗੀ ਅੱਗੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ, ਅੰਮਿ੍ਤਸਰ ਨੇ ਹੜ੍ਹ ਰਾਹਤ ਸਮਾਜ ਭਲਾਈ ਕਾਰਜਾਂ ਲਈ ਰਿਲਾਇੰਸ ਫਾਊਾਡੇਸ਼ਨ ਨੂੰ ਕੀਤਾ ਸਨਮਾਨਿਤ...
Ad Position 24