19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਟਾਲਾ ਰੋਡ ਵਿਖੇ ਸੀ.ਏ. ਦੇ ਦਫ਼ਤਰ 'ਚ ਲੱਗੀ ਅੱਗੀ

Ad Position 21
No active advertisement
ਅਜੀਤ ਡੈਸਕ 28-01-2026
ਅੰਮਿ੍ਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਟਾਲਾ ਰੋਡ ਵਿਖੇ ਸੀ.ਏ. ਦੇ ਦਫ਼ਤਰ ਵਿਖੇ ਭਿਆਨਕ ਅੱਗ ਲੱਗਣ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਬਟਾਲਾ ਰੋਡ ਪਿਲਰ ਨੰਬਰ 7 ਨੇੜੇ ਮਾਰਕਿਟ ਕਸ਼ਮੀਰ ਪਲਾਜਾ ਵਿਖੇ ਇਕ ਸੀ. ਏ. ਦੀ ਦੁਕਾਨ ਦੇ ਉਪਰ ਬਣੇ ਦਫਤਰ ਵਿਖੇ ਅਚਾਨਕ ਅੱਗ ਲੱਗ ਗਈ | ਜੋ ਦੇਖਦਿਆਂ ਹੀ ਭਿਆਨਕ ਰੂਪ ਅਖਤਿਆਰ ਕਰ ਗਈ |
ਇਸ ਘਟਨਾ ਦੀ ਇਤਲਾਹ ਮਿਲਦੇ ਹੀ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ | ਇਸ ਅੱਗ ਦੀ ਲਪੇਟ ਵਿਚ ਆਉਣ ਨਾਲ ਦਫ਼ਤਰ ਵਿਚ ਪਿਆ ਬਹੁਤ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਈ.ਐਮ.ਸੀ. ਹਸਪਤਾਲ ਵਿਖੇ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>...
Ad Position 24