19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 28-01-2026

ਅੰਮਿ੍ਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਤੇ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਪ੍ਰਬੰਧਕਾਂ ਵਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਤੱਕ ਖ਼ਾਲਸਾਈ ਜਾਹੋ ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਗੁਰੂ ਗ਼ੰ੍ਰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਦੀ ਅਰੰਭਤਾ ਮੌਕੇ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਕਰਨ ਦੀ ਸੇਵਾ ਨਿਭਾਈ | ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਘੰਟਾ ਘਰ ਪਲਾਜ਼ਾ, ਵਿਰਾਸਤੀ ਮਾਰਗ ਜ਼ਲਿ੍ਹਆਂ ਵਾਲਾ ਬਾਗ, ਘਿਓ ਮੰਡੀ ਚੌਂਕ, ਸਵਰਨ ਹਾਊਸ, ਸੁਲਤਾਨਵਿੰਡ ਰੋਡ, 100 ਫੁੱਟੀ ਰੋਡ ਤੋਂ ਤੇਜ ਨਗਰ ਚੌਕ, ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ, ਤਰਨ ਤਾਰਨ ਰੋਡ ਤੇ ਚਾਟੀਵਿੰਡ ਚੌਕ ਆਦਿ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁ: ਸ਼ਹੀਦਗੰਜ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ | ਰਸਤੇ ਵਿਚ ਥਾਂ-ਥਾਂ 'ਤੇ ਸ਼ਹਿਰ ਵਾਸੀਆਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ ਤੇ ਕਈ ਤਰ੍ਹਾਂ ਦੇ ਪਦਾਰਥਾਂ ਦੇ ਲੰਗਰ ਸੰਗਤਾਂ ਨੂੰ ਵਰਤਾਏ ਗਏ |
ਨਗਰ ਕੀਰਤਨ ਵਿਚ ਜਿਥੇ ਨਿਹੰਗ ਸਿੰਘ ਜਥੇਬੰਦੀਆਂ ਘੋੜੇ, ਊਠ ਅਤੇ ਹਾਥੀ ਸਮੇਤ ਜਾਹੋ-ਜਲਾਲ ਨਾਲ ਸ਼ਾਮਿਲ ਹੋਈਆਂ, ਉਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤ ਤੇ ਧਾਰਮਿਕ ਸਭਾ ਸੁਸਾਇਟੀਆਂ ਨੇ ਸ਼ਬਦ ਕੀਰਤਨ ਗਾਇਣ ਕੀਤਾ | ਨਗਰ ਕੀਰਤਨ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਗੁ: ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਜ਼ੱਫਰਵਾਲ, ਬਿਕਰਮਜੀਤ ਸਿੰਘ, ਯੁਵਰਾਜ ਸਿੰਘ, ਗੁਰਿੰਦਰ ਸਿੰਘ ਦੇਵੀਦਾਸਪੁਰ, ਸਤਨਾਮ ਸਿੰਘ ਝਬਾਲ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਕੁਲਵੰਤ ਸਿੰਘ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਜਗਜੀਤ ਸਿੰਘ ਖਾਲਸਾ, ਸਤਿੰਦਰਪਾਲ ਸਿੰਘ ਜੌਨੀ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ | ਇਸੇ ਦੌਰਾਨ ਗੁ: ਸ਼ਹੀਦਗੰਜ ਸਾਹਿਬ ਵਿਖੇ ਸ਼ਾਮ ਤੋਂ ਦੇਰ ਰਾਤ ਤੱਕ ਧਾਰਮਿਕ ਦੀਵਾਨ ਵੀ ਸਜਾਏ ਗਏ |
ਮਾਨਾਂਵਾਲਾ ਖੁਰਦ ਤੋਂ ਪਹੁਵਿੰਡ ਤੱਕ ਨਗਰ ਕੀਰਤਨ ਸਜਾਇਆ
ਮਾਨਾਂਵਾਲਾ, (ਗੁਰਦੀਪ ਸਿੰਘ ਨਾਗੀ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਸਥਾਨ ਪਹੁਵਿੰਡ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪਿੰਡ ਮਾਨਾਂਵਾਲਾ ਖੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਪਰਿਕਰਮਾ ਕਰਨ ਮਗਰੋਂ ਪਹੁਵਿੰਡ ਲਈ ਰਵਾਨਾ ਹੋਇਆ | ਮਾਨਾਂਵਾਲਾ ਖੁਰਦ ਤੋਂ ਰਵਾਨਾ ਹੋਇਆ ਨਗਰ ਕੀਰਤਨ ਪਹਿਲੇ ਪੜਾਅ ਤਹਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਪਹੁੰਚਿਆ ਅਤੇ ਉਸ ਤੋਂ ਬਾਅਦ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੁਵਿੰਡ ਵਿਖੇ ਪਹੁੰਚਿਆ, ਜਿਥੇ ਨਗਰ ਕੀਰਤਨ 'ਚ ਸ਼ਾਮਿਲ ਸਮੂਹ ਸੰਗਤ ਰਾਤ 12 ਵਜੇ ਬਾਬਾ ਦੀਪ ਸਿੰਘ ਦਾ ਜਨਮ ਦਿਨ ਮਨਾ ਕੇ ਵਾਪਸ ਪਿੰਡ ਪਰਤੀ | ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਨਿਸ਼ਾਨਚੀਆਂ ਅਤੇ ਪ੍ਰਬੰਧਕਾਂ ਨੂੰ ਵੱਖ-ਵੱਖ ਥਾਵਾਂ 'ਤੇ ਸਨਮਾਨਿਤ ਕੀਤਾ ਗਿਆ¢ ਨਗਰ ਕੀਰਤਨ ਦੌਰਾਨ ਸਰਪੰਚ ਰਮਨਦੀਪ ਕੌਰ, ਸਾਬਕਾ ਸਰਪੰਚ ਕੁਲਸ਼ੇਰ ਸਿੰਘ, ਪ੍ਰਧਾਨ ਸੁਖਜੀਤ ਸਿੰਘ, ਮੁਖਤਾਰ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਨੱਥਾ ਸਿੰਘ, ਰਮਨਦੀਪ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਦਲਬੀਰ ਸਿੰਘ ਬਾਜਵਾ, ਗੁਰਜੀਤ ਸਿੰਘ, ਅਭੀ, ਲਾਲੀ, ਲਵ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ 'ਤੇ ਅੰਮਿ੍ਤਸਰ 'ਚ ਕੈਬਨਿਟ ਮੰਤਰੀ ਮੁੰਡੀਆਂ ਨੇ ਲਹਿਰਾਇਆ ਤਿੰਰਗਾ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ
Ad Position 24