19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗਣਤੰਤਰ ਦਿਵਸ 'ਤੇ ਅੰਮਿ੍ਤਸਰ 'ਚ ਕੈਬਨਿਟ ਮੰਤਰੀ ਮੁੰਡੀਆਂ ਨੇ ਲਹਿਰਾਇਆ ਤਿੰਰਗਾ <br/>

Ad Position 21
No active advertisement
ਅਜੀਤ ਡੈਸਕ 28-01-2026
ਅੰਮਿ੍ਤਸਰ, 27 ਜਨਵਰੀ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਸ: ਹਰਦੀਪ ਸਿੰਘ ਮੁੰਡੀਆਂ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪਧਰੀ ਸਮਾਗਮ ਦੌਰਾਨ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ | ਇਸ ਮੌਕੇ ਉਨਾਂ ਸਮੂਹ ਪੰਜਾਬੀਆਂ ਨੂੰ ਗਣੰਤਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਉਹ ਸਲਾਮ ਕਰਦੇ ਹਨ ਜੋ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ | ਕੈਬਨਿਟ ਮੰਤਰੀ ਸ: ਮੁੰਡੀਆਂ ਨੇ ਸੰਬੋਧਨ 'ਚ ਕਿਹਾ ਕਿ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਹੁਣ ਰਾਜ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਫ਼ੈਸਲਾਕੁੰਨ ਜੰਗ ਅਰੰਭ ਦਿੱਤੀ ਹੈ ਅਤੇ ਜਲਦ ਹੀ ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰ ਦਿੱਤਾ ਜਾਵੇਗਾ | ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਨੂੰ ਨਕੇਲ ਪਾਉਣ ਲਈ ਪੰਜਾਬ ਸਰਕਾਰ ਵਲੋਂ ਐਂਟੀ ਡਰੋਨ ਸਿਸਟਮ ਸਥਾਪਤ ਕੀਤੇ ਗਏ ਹਨ | ਉਨਾਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਆਪ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਲੋਕਾਂ ਨਾਲ ਕੀਤੀਆਂ ਸੀ, ਉਸਨੂੰ ਅਸੀਂ ਪੂਰਾ ਕਰਨ ਵਿਚ ਕਾਫ਼ੀ ਹੱਦ ਤੱਕ ਪੂਰਾ ਕਰਨ ਵਿਚ ਕਾਮਯਾਬ ਰਹੇ ਹਾਂ ਅਤੇ ਬਾਕੀ ਰਹਿੰਦੀਆਂ ਗਰੰਟੀਆਂ ਵੀ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ | ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਸਿੱਖਿਆ, ਸਿਹਤ, ਬੱਸਾਂ ਵਿਚ ਮੁਫ਼ਤ ਸਫ਼ਰ, ਮੁਫ਼ਤ ਬਿਜਲੀ ਆਦਿ ਸਹੂਲਤਾਂ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਸ: ਮੁੰਡੀਆਂ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਇਕ ਨਵੀਂ ਪੁਲਾਂਘ ਪੁੱਟਦਿਆਂ ਹਰੇਕ ਪੰਜਾਬ ਵਿਚ ਰਹਿਣ ਵਾਲੇ ਪਰਿਵਾਰ ਦਾ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ | ਉਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵਲੋਂ ਪਿਛਲੇ ਕਰੀਬ 46 ਮਹੀਨਿਆਂ ਦੌਰਾਨ 93 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ | ਰੋਜ਼ਗਾਰ, ਸਿਹਤ, ਸਿੱਖਿਆ, ਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ |
ਉਨ•ਾਂ ਕਿਹਾ ਕਿ ਮਾਨ ਸਰਕਾਰ ਨੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਾਜੈਕਟ ਜੀਵਨਜੋਤ ਤਹਿਤ ਬੱਚਿਆਂ ਦੀ ਭਲਾਈ ਲਈ ਕਾਰਜ਼ ਕਰ ਰਹੀ ਹੈ | ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੇਸ਼ ਵਿਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਵਲੋਂ ਹੁਣ ਤੱਕ 19 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 26 ਹਜ਼ਾਰ ਤੋਂ ਵੱਧ ਜ਼ਖ਼ਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ ਹੈ | ਇਸ ਨਾਲ ਸੜਕੀ ਹਾਦਸਿਆਂ ਵਿਚ ਹੋਣ ਵਾਲੀ ਮੌਤ ਦਰ ਵਿਚ 50 ਫ਼ੀਸਦੀ ਗਿਰਾਵਟ ਆਈ ਹੈ |
ਉਨ•ਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਉਲੰਪਿਕ ਅਤੇ ਕੌਮਾਂਤਰੀ ਖੇਡਾਂ ਵਿਚ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ 3100 ਦੇ ਕਰੀਬ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐੱਸ. ਅਤੇ ਡੀ.ਐੱਸ.ਪੀ. ਦੀ ਨੌਕਰੀ ਦਿੱਤੀ ਗਈ ਹੈ | ਅੰਮਿ੍ਤਸਰ ਜ਼ਿਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਜੀਠਾ ਹਲਕੇ ਵਿਚ 11 ਕਰੋੜ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨਾਲ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਗਈ ਹੈ, ਇਸੇ ਤਰਾਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿਚ ਸੁਧਾਰ ਲਈ ਅੰਮਿ੍ਤਸਰ-ਜਲੰਧਰ ਹਾਈਵੇਅ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਨਵੇਂ ਫਲਾਈ ਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਇਸ ਪੱੁਲ ਨੂੰ ਬਣਾਉਣ 'ਤੇ 39 ਕਰੋੜ 84 ਲੱਖ ਰੁਪਏ ਦੀ ਲਾਗਤ ਆਵੇਗੀ | ਇਹ ਫਲਾਈ ਓਵਰ ਆਉਂਦੇ 24 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸ਼ਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ | ਸਫ਼ਾ 7 ਦੀ ਬਾਕੀ
ਮੁੱਖ ਮਹਿਮਾਨ ਵਲੋਂ ਸਿੱਖਿਆ ਵਿਭਾਗ ਦੀ ਝਾਂਕੀ ਨੂੰ ਪਹਿਲਾ ਸਥਾਨ, ਪੀ.ਐੱਸ.ਪੀ.ਸੀ.ਐੱਲ. ਵਿਭਾਗ ਦੀ ਝਾਂਕੀ ਨੂੰ ਦੂਸਰਾ ਸਥਾਨ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਤੀਸਰਾ ਸਥਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ: ਮੁੰਡੀਆਂ ਵਲੋਂ ਆਪਣੇ ਖੇਤਰ ਵਿਚ ਵਧੀਆ ਕਾਰਗੁਜਾਰੀ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰਸ਼ੰਸਾਂ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ ਵਲੋਂ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਜਸਬੀਰ ਸਿੰਘ ਸੰਧੂ, ਡਾ: ਇੰਦਰਬੀਰ ਸਿੰਘ ਨਿੱਜਰ, ਏ.ਡੀ.ਜੀ.ਪੀ. ਆਰ. ਕੇ. ਜੈਸਵਾਲ, ਡੀ. ਸੀ. ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਮੇਅਰ ਨਗਰ ਨਿਗਮ ਜਤਿੰਦਰ ਸਿੰਘ ਮੋਤੀ ਭਾਟੀਆ, ਸਾਬਕਾ ਮੰਤਰੀ ਪ੍ਰੋ: ਲਕਸ਼ਮੀਕਾਂਤਾ ਚਾਵਲਾ, ਪ੍ਰਭਬੀਰ ਸਿੰਘ ਬਰਾੜ, ਚੇਅਰਮੈਨ ਰਵਿੰਦਰ ਹੰਸ, ਚੇਅਰਮੈਨ ਸਤਪਾਲ ਸੋਖੀ, ਜਸਕਰਨ ਸਿੰਘ ਬੰਦੇਸ਼ਾ, ਤਲਬੀਰ ਸਿੰਘ ਗਿੱਲ, ਲੇਬਰ ਕਮਿਸ਼ਨਰ ਹਰਜੀਤ ਸਿੰਘ ਆਹਲੂਵਾਲੀਆ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਭਾਜਪਾ ਦਫ਼ਤਰ ਵਿਖੇ ਗਣਤੰਤਰ ਦਿਵਸ 'ਤੇ ਲਹਿਰਾਇਆ ਗਿਆ ਕੌਮੀ ਝੰਡਾ
ਅੰਮਿ੍ਤਸਰ, (ਹਰਮਿੰਦਰ ਸਿੰਘ)-ਭਾਜਪਾ ਦਫ਼ਤਰ ਵਿਖੇ 77ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੌਮੀ ਝੰਡਾ ਲਹਿਰਾਇਆ ਗਿਆ | ਇਸ ਮੌਕੇ 'ਤੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ ਅਤੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਦੌਰਾਨ ਸੰਧੂ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖਿਆ ਦੇਸ਼ ਦਾ ਸੰਵਿਧਾਨ 26 ਜਨਵਰੀ ਨੂੰ ਲਾਗੂ ਕੀਤਾ ਗਿਆ ਸੀ, ਜੋ ਕਿ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ | ਦੇਸ਼ ਦਾ ਸੰਵਿਧਾਨ ਕਿਸੇ ਵੀ ਗਣਰਾਜ ਲਈ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸ਼ਹੀਦਾਂ ਦੁਆਰਾ ਦਿਖਾਏ ਗਏ ਰਸਤੇ 'ਤੇ ਚੱਲਣ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ, ਇਸਦੀ ਤਰੱਕੀ ਅਤੇ ਵਿਕਾਸ ਵਿਚ ਭਾਈਵਾਲ ਬਣਨ ਦਾ ਸੱਦਾ ਦਿੱਤਾ |ਇਸ ਮੌਕੇ ਰਾਕੇਸ਼ ਗਿੱਲ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਕੁਮਾਰ ਅਮਿਤ, ਕੰਵਰ ਜਗਦੀਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ, ਮੀਤ ਪ੍ਰਧਾਨ ਪਰਮਜੀਤ ਸਿੰਘ ਬੱਤਰਾ, ਮੀਨੂੰ ਸਹਿਗਲ, ਕੌਂਸਲਰ ਗੌਰਵ ਗਿੱਲ, ਕੌਂਸਲਰ ਕਿ੍ਤੀ ਅਰੋੜਾ, ਕੌਂਸਲਰ ਅਮਨ ਐਰੀ, ਕੌਂਸਲਰ ਸ਼ਰੂਤੀ ਵਿਜ, ਜ਼ਿਲ੍ਹਾ ਸਕੱਤਰ ਬਬਲ ਕੁਮਾਰ ਸ਼ਰਮਾ, ਬਲਬੀਰ ਕੁਮਾਰ ਬਾਸ, ਮਨਿੰਦਰਜੀਤ ਸਿੰਘ ਠੇਕੇਦਾਰ, ਮਨਜੀਤ ਕੌਰ ਥਿੰਦ, ਸਵਿਤਾ ਮਹਾਜਨ, ਅਲਕਾ ਸ਼ਰਮਾ, ਸਤਪਾਲ ਡੋਗਰਾ, ਮਨੀਸ਼ ਸ਼ੂਰ, ਨਰਿੰਦਰ ਗੋਲਡੀ, ਸ਼ਕਤੀ ਕਲਿਆਣ, ਕਵਲਜੀਤ ਸਿੰਘ ਸੰਨੀ, ਮੰਡਲ ਪ੍ਰਧਾਨ ਸੁਧੀਰ ਅਰੋੜਾ, ਟਹਿਲ ਸਿੰਘ, ਅਮਿਤ ਅਬਰੋਲ, ਸਤੀਸ਼ ਪੁੰਜ ਮੋਹਾਣਾ, ਨੀਰਜ ਰਾਜਪੂਤ, ਮੋਹਿਤ ਵਰਮਾ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਰਾਜਪਾਲ, ਸੰਜੀਵ ਕੁਮਾਰ, ਡਾ. ਅਮਿਤ ਮਹਾਜਨ, ਰਾਜੀਵ ਅਰੋੜਾ, ਪਵਨ ਚਾਵਲਾ, ਜਨਕ ਜੋਸ਼ੀ, ਮੋਨਿਕਾ ਸ਼੍ਰੀਧਰ, ਯਸ਼ਪਾਲ ਸ਼ੋਰੀ, ਵਿਕਰਮ ਡੰਡੋਨਾ ਆਦਿ ਹਾਜ਼ਰ ਸਨ |
ਯਾਦਵਿੰਦਰਾ ਪਬਲਿਕ ਹਾਈ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਯਾਦਵਿੰਦਰਾ ਪਬਲਿਕ ਹਾਈ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਗਣਤੰਤਰ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦੇ ਗੀਤਾਂ, ਕਵਿਤਾ, ਸਕਿੱਟਾਂ ਨਾਲ ਖੂਬ ਰੰਗ ਬੰਨਿਆ | ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪਿ੍ੰਸੀਪਲ ਯਾਦਵਿੰਦਰ ਸਿੰਘ ਨੇ ਕੀਤੀ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਗਰੇਜ਼ੀ ਹਕੂਮਤ ਵਲੋਂ ਜੋ ਸਾਡੇ ਦੇਸ਼ 'ਤੇ ਰਾਜ ਕਾਇਮ ਕੀਤਾ ਹੋਇਆ ਸੀ ਦੇਸ਼ ਨੂੰ ਉਨ੍ਹਾਂ ਤੋਂ ਆਜ਼ਾਦ ਕਰਾਉਣ ਲਈ ਬਹੁਤ ਸਾਰੀਆਂ ਕੁਰਬਾਨੀਆਂ ਦੇਣੀਆਂ ਪਈਆਂ | ਜਿਸ ਵਿਚ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ, ਊਧਮ ਸਿੰਘ ਵਰਗੇ ਮਹਾਨ ਸੂਰਬੀਰਾਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਅਖੀਰ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋ ਗਿਆ ਜਿਸ ਦਾ ਸੰਵਿਧਾਨ ਬਣਨਾ ਸ਼ੁਰੂ ਉਸੇ ਦਿਨ ਤੋਂ ਹੀ ਹੋ ਗਿਆ ਸੀ | ਅੱਜ ਦੇ ਦਿਨ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਕਰ ਦਿੱਤਾ ਗਿਆ | ਜਿਸ ਨੂੰ ਅਸੀਂ ਅੱਜ ਦੇ ਗਣਤੰਤਰ ਦਿਵਸ ਵਜੋਂ ਮਨਾ ਰਹੇ ਹਾਂ | ਇਸ ਮੌਕੇ ਜਗਦੀਸ਼ ਸਿੰਘ, ਕੁਮਾਰ ਸਰ, ਜਗਜੀਤ ਸਿੰਘ, ਮੈਡਮ ਗੁਰਸ਼ਰਨ ਕੌਰ, ਨਵਪ੍ਰੀਤ ਕੌਰ, ਨਵਨੀਤ ਕੌਰ, ਸਰਬਜੀਤ ਕੌਰ, ਸਿਮਰਨਜੀਤ ਕੌਰ ਸਮੂਹ ਸਟਾਫ ਹਾਜ਼ਰ ਸੀ |
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਉਪ ਕੁਲਪਤੀ ਪ੍ਰੋ: ਡਾ. ਕਰਮਜੀਤ ਸਿੰਘ ਨੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਨੂੰ ਸਲਾਮੀ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਡੀਨ ਅਕਾਦਮਿਕ ਮਾਮਲੇ ਪ੍ਰੋ: ਐੱਚ. ਐੱਸ. ਸੈਣੀ, ਰਜਿਸਟਰਾਰ ਪ੍ਰੋ: ਡਾ. ਕੇ. ਐੱਸ. ਚਾਹਲ , ਸੁਰੱਖਿਆ ਅਫਸਰ ਹਰਵਿੰਦਰ ਸਿੰਘ ਸਮੇਤ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ 'ਚ ਹਾਜ਼ਰ ਸਨ | ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੇ ਵਿਸ਼ੇਸ਼ ਪਰੇਡ 'ਚ ਸ਼ਿਰਕਤ ਕਰਕੇ ਤਿਰੰਗੇ ਝੰਡੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ |ਪਰੇਡ ਦੌਰਾਨ ਰਾਸ਼ਟਰੀ ਗੀਤ ਗਾਇਆ ਗਿਆ | ਪ੍ਰੋ. ਡਾ. ਕਰਮਜੀਤ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਗੌਰਵ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ | ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਪਰਿਵਾਰ ਨੂੰ ਰਾਸ਼ਟਰ ਨਿਰਮਾਣ 'ਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ | ਪਰੇਡ ਅਤੇ ਸਮਾਰੋਹ ਵਿਚ ਸ਼ਾਮਿਲ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਪ੍ਰਤੀ ਵਚਨਬੱਧਤਾ ਜ਼ਾਹਰ ਕੀਤੀ |
ਡੀ. ਏ. ਵੀ. ਕਾਲਜ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)-ਦੇਸ਼ ਦਾ 77ਵਾਂ ਗਣਤੰਤਰ ਦਿਵਸ ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਕੈਂਪਸ 'ਚ ਬਹੁਤ ਉਤਸ਼ਾਹ, ਮਾਣ ਅਤੇ ਖੁਸ਼ੀ ਨਾਲ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਮਾਗਮ ਦੀ ਸ਼ੁਰੂਆਤ ਡਾ. ਅਮਰਦੀਪ ਗੁਪਤਾ ਵਲੋਂ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ | ਆਪਣੇ ਮੁੱਖ ਭਾਸ਼ਣ 'ਚ ਡਾ. ਅਮਰਦੀਪ ਗੁਪਤਾ ਨੇ ਗਣਤੰਤਰ ਦਿਵਸ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕੀਤਾ ਅਤੇ ਸੰਵਿਧਾਨ ਦੇ ਸੰਸਥਾਪਕਾਂ ਦੀਆਂ ਕੁਰਬਾਨੀਆਂ ਅਤੇ ਦਿ੍ਸ਼ਟੀਕੋਣ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨੇ ਵਿਕਸਤ ਭਾਰਤ ਦੇ ਸੰਕਲਪ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਨੇ ਮੰਨਿਆ ਕਿ ਨੌਜਵਾਨ ਵਿਕਸਿਤ ਭਾਰਤ ਦੇ ਟੀਚੇ ਦੀ ਰੀੜ੍ਹ ਦੀ ਹੱਡੀ ਹਨ | ਡਾ. ਗੁਪਤਾ ਨੇ ਕਿਹਾ ਕਿ ਸਾਡੇ ਸੰਵਿਧਾਨ ਦੁਆਰਾ ਸਾਨੂੰ ਦਿੱਤੇ ਗਏ ਅਧਿਕਾਰ ਅਤੇ ਫਰਜ਼ ਉਦੋਂ ਹੀ ਸਾਰਥਕ ਹੁੰਦੇ ਹਨ, ਜਦੋਂ ਅਸੀਂ ਇਕ ਖੁਸ਼ਹਾਲ, ਨਿਆਂਪੂਰਨ, ਤਕਨੀਕੀ ਤੌਰ 'ਤੇ ਉੱਨਤ ਅਤੇ ਸਵੈ-ਨਿਰਭਰ ਭਾਰਤ ਬਣਾਉਣ 'ਚ ਯੋਗਦਾਨ ਪਾਉਂਦੇ ਹਾਂ | ਸਿੱਖਿਆ ਦਾ ਉਦੇਸ਼ ਜ਼ਿੰਮੇਵਾਰ ਨਾਗਰਿਕਾਂ ਅਤੇ ਯੋਗ ਪੇਸ਼ੇਵਰਾਂ ਨੂੰ ਤਿਆਰ ਕਰਨਾ ਹੈ ਜੋ ਸਿੱਧੇ ਤੌਰ 'ਤੇ ਦੇਸ਼ ਦੇ ਵਿਕਾਸ 'ਚ ਯੋਗਦਾਨ ਪਾ ਸਕਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿੱਖਿਆ ਅਤੇ ਹੁਨਰ ਨੂੰ ਰਾਸ਼ਟਰ ਨਿਰਮਾਣ ਦੇ ਸਾਧਨ ਵਜੋਂ ਵੇਖਣ ਅਤੇ ਨਵੀਨਤਾ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾ ਕੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ 'ਚ ਹਿੱਸਾ ਲੈਣ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ | ਇਸ ਮੌਕੇ ਕਾਲਜ ਦੇ ਸਾਰੇ ਐੱਨ. ਸੀ. ਸੀ. ਕੈਡਿਟ, ਐੱਨ. ਐੱਸ. ਐੱਸ. ਵਲੰਟੀਅਰ, ਅਧਿਆਪਕ, ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ |
ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਵਲੋਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਵਲੋਂ ਗਣਤੰਤਰ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਲ ਕਿ੍ਸ਼ਨ ਸ਼ਰਮਾ ਵਲੋਂ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਦੇਸ਼ਵਾਸੀਆਂ ਨੂੰ ਵਧਾਈ ਹੋਏ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਅੱਜ ਦੇ ਦਿਨ ਬਾਬਾ ਅੰਬੇਦਕਰ ਸਾਹਿਬ ਵਲੋਂ ਲਿੱਖੇ ਸੰਵਿਧਾਨ ਨੂੰ ਸਾਡੇ ਦੇਸ਼ 'ਚ ਲਾਗੂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਸਾਡੇ ਦੇਸ਼ ਦੇ ਹਰੇਕ ਨਾਗਰਿਕ ਨੂੰ ਆਪਣਾ ਹੱਕ ਪ੍ਰਦਾਨ ਕਰਨ 'ਚ ਸਹਾਇਕ ਹੁੰਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਨੂੰ ਛੱਡ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ 'ਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ | ਇਸ ਦੌਰਾਨ ਬੱਚਿਆਂ ਵਲੋਂ ਰੰਗਾਰੰਗ ਪੋ੍ਰਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਸੰਦੀਪ, ਸੁਦਰਸ਼ਨ, ਵਿਜੇ, ਹਰੀਸ਼, ਰਾਜੇਸ਼, ਸੰਤੋਖ ਸਿੰਘ ਗੁਮਟਾਲਾ, ਰਾਜੇਸ਼ ਸ਼ਰਮਾ, ਦਵਿੰਦਰ ਸ਼ਰਮਾ, ਸ਼ਮਸ਼ੇਰ ਸਿੰਘ, ਵਿੱਕੀ, ਵਿਸ਼ਨੂ ਪ੍ਰਸ਼ਾਦ, ਸੁਭਾਸ਼ ਚੰਦਰ ਆਦਿ ਹਾਜ਼ਰ ਸਨ |
ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਖਾਸ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਤੋਂ ਪਹਿਲਾਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਹੋਈ | ਬੱਚਿਆਂ ਵਲੋਂ ਬੈਂਡ ਦੀ ਧੁੰਨ 'ਤੇ ਮਾਰਚ ਪਾਸ ਕੀਤਾ ਤੇ ਝੰਡੇ ਨੂੰ ਸਲਾਮੀ ਦਿੱਤੀ | ਵਿਦਿਆਰਥੀਆਂ ਨੇ ਭਾਸ਼ਣ ਦੌਰਾਨ ਗਣਤੰਤਰ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ, ਭਾਰਤ ਦੀ ਏਕਤਾ, ਅਖੰਡਤਾ ਨੂੰ ਸਮਰਪਿਤ ਕਵਿਤਾਵਾਂ ਵੀ ਸੁਣਾਈਆਂ | ਅੰਤ 'ਚ ਰਾਸ਼ਟਰੀ ਗੀਤ ਪ੍ਰੋਗਰਾਮ ਦੀ ਸਮਾਪਤੀ ਹੋਈ | ਪਿ੍ੰ: ਆਂਚਲ ਮਹਾਜਨ ਨੇ ਆਪਣੇ ਭਾਸ਼ਣ ਦੌਰਾਨ ਬੱਚਿਆਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਸਮਝਾਇਆ ਸਾਨੂੰ ਆਪਣੇ ਹੱਕਾਂ ਦੇ ਨਾਲ-ਨਾਲ ਆਪਣੀਆਂ ਜਿੰਮੇਵਾਰੀਆਂ ਦਾ ਵੀ ਗਿਆਨ ਹੋਣਾ ਚਾਹੀਦਾ ਹੈ ਅਤੇ ਸਾਨੂੰ ਆਪਣੇ ਦੇਸ਼ ਪ੍ਰਤੀ ਆਪਣੇ ਫਰਜ ਪੂਰੀ ਲਗਨ ਨਾਲ ਨਿਭਾਉਣੇ ਚਾਹੀਦੇ ਹਨ |
ਨਗਰ ਨਿਗਮ ਦਫ਼ਤਰ ਵਿਖੇ ਮੇਅਰ ਨੇ ਲਹਿਰਾਇਆ ਕੌਮੀ ਝੰਡਾ
ਅੰਮਿ੍ਤਸਰ, (ਹਰਮਿੰਦਰ ਸਿੰਘ)-ਗਣਤੰਤਰ ਦਿਵਸ ਦੇ ਮੌਕੇ 'ਤੇ ਨਗਰ ਨਿਗਮ ਦਫ਼ਤਰ ਵਿਖੇ ਮੇਅਰ ਜਤਿੰਦਰ ਸਿੰਘ ਭਾਟੀਆ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਇਸ ਮੌਕੇ 'ਤੇ ਫਾਇਰ ਬਿ੍ਗੇਡ ਦੀ ਟੀਮ ਵਲੋਂ ਸਲਾਮੀ ਦਿੱਤੀ ਗਈ | ਇਸ ਤੋਂ ਪਹਿਲਾ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ, ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਸੰਯੁਕਤ ਕਮਿਸ਼ਨਰ ਜੈਇੰਦਰ ਵਲੋਂ ਮੇਅਰ ਨੂੰ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ 26 ਜਨਵਰੀ ਦੀਆਂ ਵਧਾਈਆਂ ਦਿੱਤੀਆਂ | ਇਸ ਦੌਰਾਨ ਨਗਰ ਨਿਗਮ ਦੇ ਚੰਗੀ ਕਾਰਜੁਗਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮੇਅਰ ਜਤਿੰਦਰ ਸਿੰਘ ਭਾਟੀਆ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸੇ ਤਰ੍ਹਾਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਸਨੇਹਾ ਦਿੱਤਾ | ਇਸ ਮੌਕੇ 'ਤੇ ਮੇਅਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਵਡਭਾਗੇ ਲੋਕਾਂ ਨੂੰ ਮਿਲਦਾ ਹੈ | ਇਸ ਲਈ ਆਪਣੀ ਡਿਊਟੀ ਦੇ ਨਾਲ ਇਸਨੂੰ ਧਾਰਮਿਕ ਦੀ ਸੇਵਾ ਸਮਝ ਕੇ ਕੰਮ ਕਰਨਾ ਹਰੇਕ ਦਾ ਫਰਜ਼ ਹੈ | ਉਨ੍ਹਾਂ ਦੱਸਿਆ ਕਿ ਇਸ ਵੇਲੇ ਨਗਰ ਨਿਗਮ ਦੇ ਕਰੋੜਾਂ ਰੁਪਏ ਕੇ ਕੰਮ ਸ਼ੁਰੂ ਹਨ ਅਤੇ ਅਗਲੇ ਦਿਨਾਂ ਵਿਚ ਕਰੋੜਾਂ ਰੁਪਏ ਦੇ ਕੰਮਾਂ ਵਾਲੇ ਕਈ ਹੋਰ ਪ੍ਰੋਜੈਕਟ ਸ਼ੁਰੂ ਹੋ ਜਾਣਗੇ | ਜਿਸ ਨਾਲ ਸ਼ਹਿਰ ਦੀ ਦਿੱਖ ਹੋਰ ਵੀ ਸੁਧਰ ਕੇ ਸਾਹਮਣੇ ਆਏਗੀ | ਇਸ ਮੌਕੇ 'ਤੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਰਾਜਿੰਦਰ ਸ਼ਰਮਾ, ਸਿਹਤ ਅਫ਼ਸਰ ਡਾ: ਯੋਗੇਸ਼ ਅਰੋੜਾ, ਡਾ: ਰਮਾ, ਸਕੱਤਰ ਸੁਸ਼ਾਂਤ ਭਾਟੀਆ, ਸੁਪਰਡੈਂਟ ਸਤਪਾਲ ਸਿੰਘ, ਨੀਰਜ ਭੰਡਾਰੀ ਸਮੇਤ ਵੱਡੀ ਗਿਣਤੀ ਵਿਚ ਨਿਗਮ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇਕ ਕੱਟ ਕੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24