ਕੱਥੂਨੰਗਲ/ਜੇਠੂਵਾਲ, 28 ਜਨਵਰੀ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋ ਸੂਬੇ 'ਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਦੂਸਰੇ ਪੜਾਅ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ ਜਿਸ ਤਹਿਤ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਵਲੋਂ ਦਿੱਤੀਆਂ ਹਦਾਇਤਾਂ 'ਤੇ ਪਿੰਡਾਂ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕ ਅਤੇ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਹੀ ਪਿੰਡਾਂ ਵਿਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕੀਤਾ ਜਾ ਸਕਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਕੱਥੂਨੰਗਲ ਦੇ ਐੱਸ. ਐੱਚ. ਓ. ਇੰਸਪੈਕਟਰ ਹਿਮਾਸ਼ੂੂ ਭਗਤ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਥਾਣਾ ਅਧੀਨ ਆਉਂਦੇ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਆਮ ਲੋਕਾਂ ਨਾਲ ਪੁਲਿਸ ਨਾਲ ਤਾਲਮੇਲ ਵਧਾਉਣ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ ਅਤੇ ਲੋਕ ਵੀ ਬੇਝਿਜਕ ਹੋ ਕੇ ਪੁਲਿਸ ਨੂੰ ਸਹਿਯੋਗ ਦੇਣ ਤਾਂ ਹੀ ਨਸ਼ਿਆਂ ਨੂੰ ਪਿੰਡਾਂ ਵਿਚੋਂ ਖ਼ਤਮ ਕਰਨਾ ਸੰਭਵ ਹੋ ਸਕਦਾ ਹੈ | ਉਨ੍ਹਾਂ ਮੈਡੀਕਲ ਸਟੋਰ ਵਾਲਿਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਵੀ ਨਸ਼ੀਲੀਆਂ ਦਵਾਈਆਂ ਵੇਚਣ ਤੋਂ ਬਾਜ ਆਉਣ ਨਹੀਂ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |