06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੇਜਰ ਸਿੰਘ ਮਜੀਠਾ ਨੂੰ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 29-01-2026
ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਪਿਛਲੇ ਸਮੇ ਦੌਰਾਨ ਹੋਈਆਂ ਪੰਚਾਇਤੀ ਚੋਣਾਂ, ਮਿਉਂਸਪਲ ਕਾਰਪੋਰੇਸ਼ਨ ਚੋਣਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 2025 ਵਿਚ ਬੇਹੱਦ ਮਿਹਨਤ, ਨਿਸ਼ਠਾ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਬਦਲੇ ਮੇਜਰ ਸਿੰਘ ਮਜੀਠਾ ਜੂਨੀਅਰ ਸਹਾਇਕ ਦਫਤਰ ਉਪ ਮੰਡਲ ਮੈਜਿਸਟਰੇਟ ਅੰਮਿ੍ਤਸਰ-2 ਅਤੇ ਅਮਨਦੀਪ ਸਿੰਘ ਵੋਕੇਸ਼ਨਲ ਟੀਚਰ ਸ.ਸ.ਸ.ਸ ਅਟਾਰੀ ਨੂੰ ਅੰਮਿ੍ਤਸਰ ਵਿਖੇ ਗਣਤੰਤਰ ਦਿਵਸ ਮੌਕੇ ਕਰਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਨੇ ਸਨਮਾਨਿਤ ਕੀਤਾ | ਇਨ੍ਹਾਂ ਕਰਮਚਾਰੀਆਂ ਵਲੋਂ ਚੋਣ ਪ੍ਰਕਿਰਿਆ ਨੂੰ ਸੁਚੱਜੇ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ | ਜਿਸ ਕਰਕੇ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਮਨਕੰਵਲ ਸਿੰਘ ਚਾਹਲ ਐੱਸ.ਡੀ.ਐੱਮ ਅੰਮਿ੍ਤਸਰ-2 ਆਦਿ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਹਲਕੇ ਵਿਚ ਕਰੋੜਾਂ ਰੁਪਏ ਖ਼ਰਚ ਕਰ ਕੇ ਸੜਕਾਂ ਦਾ ਵਿਛਾਇਆ ਜਾਵੇਗਾ ਜਾਲ-ਧਾਲੀਵਾਲ <br/> ਅਗਲੀ ਖ਼ਬਰ 3 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਵਿਧਾਇਕ ਧਾਲੀਵਾਲ ਨੇ ਨੀਂਹ ਪੱਥਰ ਰੱਖਿਆ <br/>
Ad Position 24