ਅੰਮਿ੍ਤਸਰ, 28 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਸਮਾਜ ਬਾਜ਼ਾਰ ਸ਼ਰਧਾਨੰਦ ਵਿਖੇ ਕਾਰਜਕਾਰੀ ਪ੍ਰਧਾਨ ਡਾ. ਪਵਨ ਕੁਮਾਰ ਤਿ੍ਪਾਠੀ ਦੀ ਪ੍ਰਧਾਨਗੀ ਹੇਠ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਅਤੇ ਸਾਥੀਆਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਇਸ ਨੂੰ ਸਲਾਮੀ ਦਿੱਤੀ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਇਸ ਦਿਨ ਲਾਗੂ ਹੋਇਆ ਸੀ | ਉਨ੍ਹਾਂ ਨੇ ਦੇਸ਼ ਦੀ ਤਰੱਕੀ 'ਚ ਆਰੀਆ ਸਮਾਜ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ | ਇਸ ਮੌਕੇ ਜਨਰਲ ਸਕੱਤਰ ਪਵਨ ਟੰਡਨ, ਬਲਰਾਜ ਜੂਲੀ, ਵਿਦਿਆਸਾਗਰ ਅਤੇ ਹੋਰ ਮੌਜੂਦ ਸਨ |