07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਅੰਮਿ੍ਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਜ਼ਿਲ੍ਹਾ ਦਫ਼ਤਰ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤਿਰੰਗਾ ਲਹਿਰਾ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ | ਇਸ ਸਮਾਗਮ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਪ੍ਰਭਬੀਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਪ੍ਰਤਾਪ ਸਿੰਘ ਸੰਧੂ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਸਮਾਗਮ 'ਚ ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਲੋਕ ਸਭਾ ਇੰਚਾਰਜ ਅੰਮਿ੍ਤਸਰ ਜਸਕਰਨ ਸਿੰਘ ਬੰਦੇਸ਼ਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਆਗੂਆਂ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਰਚਿਆ ਗਿਆ ਭਾਰਤੀ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਸਮਾਨ ਅਧਿਕਾਰ, ਨਿਆਂ ਅਤੇ ਆਜ਼ਾਦੀ ਦੀ ਗਾਰੰਟੀ ਦਿੰਦਾ ਹੈ ਅਤੇ ਆਮ ਆਦਮੀ ਪਾਰਟੀ ਡਾ. ਅੰਬੇਦਕਰ ਦੇ ਵਿਚਾਰਾਂ 'ਤੇ ਚਲਦਿਆਂ ਸਮਾਜਿਕ ਬਰਾਬਰੀ ਅਤੇ ਨਿਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਿਰਫ਼ ਤਿਰੰਗਾ ਲਹਿਰਾਉਣ ਦਾ ਦਿਨ ਨਹੀਂ, ਸਗੋਂ ਸੰਵਿਧਾਨ 'ਚ ਦਰਜ ਮੁੱਲਾਂ ਸਮਾਨਤਾ, ਨਿਆਂ, ਆਜ਼ਾਦੀ ਅਤੇ ਭਰਾਤਰੀਭਾਵ ਨੂੰ ਜੀਵਨ 'ਚ ਅਪਣਾਉਣ ਦਾ ਸੰਕਲਪ ਲੈਣ ਦਾ ਦਿਨ ਹੈ | ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਦੀ ਹਰ ਨੀਤੀ ਆਮ ਆਦਮੀ ਦੀ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਇਮਾਨਦਾਰ ਸ਼ਾਸਨ ਦੀ ਸੋਚ 'ਤੇ ਆਧਾਰਿਤ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਵਿਧਾਨ ਦੇ ਮੁੱਲਾਂ 'ਤੇ ਚਲਦਿਆਂ ਲੋਕ-ਹਿੱਤ 'ਚ ਨੀਤੀਆਂ ਲਾਗੂ ਕਰਨ ਲਈ ਵਚਨਬੱਧ ਹੈ | ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨੇ ਮਠਿਆਈ ਵੰਡ ਕੇ ਗਣਤੰਤਰ ਦਿਵਸ ਮਨਾਇਆ |

Ad Position 22
No active advertisement
ਪਿਛਲੀ ਖ਼ਬਰ ਡੇਅਰੀ ਉਦਯੋਗ ਨੂੰ ਬਚਾਉਣ ਲਈ ਕੀਤੀ ਜਾਵੇਗੀ ਹਾਈਕੋਰਟ 'ਚ ਅਪੀਲ ਦਾਇਰ-ਐਸੋਸੀਏਸ਼ਨ <br/> ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਨੇ 'ਨਿਧੀ ਆਪਣੇ ਨਿਕਟ 2.0' ਪ੍ਰੋਗਰਾਮ ਕਰਵਾਏ <br/>
Ad Position 24