07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀ ਝਾਕੀ ਨੂੰ ਪਹਿਲਾ ਸਥਾਨ ਹਾਸਲ <br/>

Ad Position 21
No active advertisement
ਅਜੀਤ ਡੈਸਕ 29-01-2026
ਅੰਮਿ੍ਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮਨਾਏ ਗਏ 77ਵੇਂ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਲੋਕ ਹਿੱਤ 'ਚ ਜਾਰੀ ਨੀਤੀਆਂ ਨੂੰ ਦਰਸਾਉਂਦੀਆਂ ਪੇਸ਼ ਕੀਤੀਆਂ ਝਾਕੀਆਂ ਵਿਚੋਂ ਸਿੱਖਿਆ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿੱ.), ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.), ਰਾਜੇਸ਼ ਖੰਨਾ ਅਤੇ ਇੰਦੂ ਬਾਲਾ ਮੰਗੋਤਰਾ (ਦੋਵੇਂ ਡਿਪਟੀ ਡੀ.ਈ.ਓ.) ਦੀ ਅਗਵਾਈ ਹੇਠ ਪੇਸ਼ ਕੀਤੀ ਝਾਕੀ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਆਪਕਾਂ ਵਲੋਂ ਤਿਆਰ ਕੀਤੀ ਝਾਕੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਪੇਸ਼ ਕੀਤਾ ਗਿਆ, ਜਿਸ ਨੂੰ ਜ਼ਿਲ਼੍ਹਾ ਪੱਧਰੀ ਸਮਾਗਮ ਦੀ ਨਿਗਰਾਨੀ ਕਰ ਰਹੇ ਅਧਿਕਾਰੀਆਂ ਵਲੋਂ ਪਹਿਲੇ ਸਥਾਨ ਨਾਲ ਨਿਵਾਜਿਆ ਗਿਆ | ਸਿੱਖਿਆ ਵਿਭਾਗ ਵਲੋਂ ਪੇਸ਼ ਝਾਕੀ ਵਿਚ ਜਿਥੇ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ ਉਥੇ ਹੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਆਧੁਨਿਕ ਰੂਪ ਦੇਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਵਧੀਆ ਤਰੀਕੇ ਨਾਲ ਪੇਸ਼ ਕੀਤਾ ਗਿਆ | ਇਸ ਸਮੇਂ ਜੇਤੂ ਝਾਕੀ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸਾਬਕਾ ਕੈਬਨਿਟ ਵਜੀਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਜ਼ਿਲ਼੍ਹਾ ਮਾਲ ਅਫਸ਼ਰ ਨਵਕਿਰਨ ਸਿੰਘ ਵਲੋਂ ਸਿੱਖਿਆ ਅਧਿਕਾਰੀਆਂ ਨੂੰ ਸਨਮਾਨਿਤ ਕੀਤੀ | ਇਸ ਸਮੇਂ ਸਿੱਖਿਆ ਵਿਭਾਗ ਦੇ ਅਧਿਆਪਕਾਂ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ, ਮੁਨੀਸ਼ ਕੁਮਾਰ ਮੇਘ, ਸਤਨਾਮ ਸਿੰਘ ਛੀਨਾ, ਜਗਦੀਪ ਕੌਰ ਵੇਰਕਾ ਐੱਚ. ਟੀ. ਪਰਮਬੀਰ ਸਿੰਘ ਪੰਨੂੰ ਰੋਖੇ, ਸੁਖਜਿੰਦਰ ਸਿੰਘ ਕੋਟ ਰਜਾਦਾ, ਸੁਖਜਿੰਦਰ ਸਿੰਘ, ਸੁਪਰਡੈਂਟ ਅਨਿਲ ਕੁਮਾਰ ਵਲੋਂ ਸਮਾਜ ਸੇਵਾ ਅਤੇ ਸਿੱਖਿਆ ਵਿਭਾਗ ਪ੍ਰਤੀ ਨਿਭਾਈਆਂ ਸੇਵਾਵਾਂ ਲਈ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਸਿਹਤ ਵਿਭਾਗ ਨੇ ਦਿਖਾਈ ਤੇਜ਼ੀ <br/> ਅਗਲੀ ਖ਼ਬਰ ਆਮਦਨ ਕਰ ਵਿਭਾਗ ਅੰਮਿ੍ਤਸਰ ਦੇ ਮੁੱਖ ਕਮਿਸ਼ਨ ਨੇ 77ਵੇਂ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਇਆ
Ad Position 24