07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਗਰ ਨਿਗਮ ਦੇ ਸਿਹਤ ਵਿਭਾਗ ਨੇ ਦਿਖਾਈ ਤੇਜ਼ੀ <br/>

Ad Position 21
No active advertisement
ਅਜੀਤ ਡੈਸਕ 29-01-2026
ਜ਼ਿਲ੍ਹਾ ਪੱਧਰੀ ਸਮਾਗਮ ਤੋਂ ਤੁਰੰਤ ਬਾਅਦ ਹੀ ਕੀਤੀ ਗਾਂਧੀ ਗਰਾਊਾਡ ਦੀ ਸਫ਼ਾਈ
ਅੰਮਿ੍ਤਸਰ, 28 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸਫਾਈ ਕਾਰਜਾਂ ਵਿਚ ਤੇਜ਼ੀ ਦਿਖਾਉਂਦੇ ਹੋਏ ਗਾਂਧੀ ਗਰਾਊਾਡ ਵਿਖੇ ਹੋਏ ਗਣਤੰਤਰ ਦਿਵਸ ਦੇ ਸੰਬੰਧ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਤੁਰੰਤ ਬਾਅਦ ਹੀ ਉਥੇ ਦੀ ਸਫ਼ਾਈ ਸ਼ੁਰੂ ਕਰ ਦਿੱਤੀ | ਇਸ ਸੰਬੰਧ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਸੈਨੇਟਰੀ ਅਫਸਰ ਮਲਕੀਤ ਸਿੰਘ ਖਹਿਰਾ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਵਲੋਂ ਗੰਦਗੀ ਨੂੰ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਗਾਂਧੀ ਗਰਾਊਾਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ 'ਚ ਭਾਗ ਲੈਣ ਵਾਲੇ ਸਕੂਲੀ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਸੀ ਜਿਸ ਦੇ ਕਾਰਨ ਉਥੇ ਕੁਝ ਕੂੜਾ ਪੈਦਾ ਹੋ ਗਿਆ ਸੀ ਜਿਸ ਨੂੰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੌਕੇ 'ਤੇ ਸਾਫ ਕਰ ਦਿੱਤਾ, ਜੋ ਇਕ ਚੰਗਾ ਸੁਨੇਹਾ ਦਿੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਿਆ <br/> ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀ ਝਾਕੀ ਨੂੰ ਪਹਿਲਾ ਸਥਾਨ ਹਾਸਲ <br/>
Ad Position 24