08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਯੁਕਤ ਕਿਸਾਨ ਮੋਰਚਾ ਅਤੇ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 29-01-2026
ਅੰਮਿ੍ਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਅਤੇ ਇੰਪਲਾਈਜ ਜੁਆਇੰਟ ਫੋਰਮ ਪੰਜਾਬ ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ 'ਚ ਸ਼ਾਮਿਲ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਿਰੁੱਧ ਮੋਟਰਸਾਈਕਲ ਟਰੈਕਟਰ ਮਾਰਚ ਕੱਢਿਆ | ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕ ਵਿਰੋਧੀ ਬਿਜਲੀ ਬਿੱਲ 2025 ਵਾਪਸ ਲਿਆ ਜਾਵੇ, ਲੇਵਰ ਕੋਟ ਬਿੱਲ ਬਹਾਲ ਕੀਤੇ ਜਾਣ, ਕਿਸਾਨ ਵਿਰੋਧੀ ਸੀਡ ਬਿੱਲ ਵਾਪਸ ਲਿਆ ਜਾਵੇ, ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ 'ਚ ਇਹ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਇਸ ਰੋਸ ਮਾਰਚ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਸੈਨਿਕ ਭੁਲਾਈ ਦੇ ਪ੍ਰਧਾਨ ਬਲਵਿੰਦਰ ਸਿੰਘ, ਦਿਲਬਾਗ ਸਿੰਘ ਬੁੱਟਰ, ਗੁਰਵੇਲ ਸਿੰਘ ਬੱਲਪੁਰੀਆ, ਸੁਰਿੰਦਰਪਾਲ ਸਿੰਘ ਭੱਟੀ, ਜਗਤਾਰ ਸਿੰਘ ਭੱਟੀ, ਕੁਲਬੀਰ ਸਿੰਘ ਰੰਧਾਵਾ, ਚਰਨਜੀਤ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਮੱਲੀ, ਆਗਿਆ ਸਿੰਘ ਸੰਗਤਪੁਰ, ਅਰਵਿੰਦਰ ਸਿੰਘ ਮੱਲੀ, ਸੀਨੀਅਰ ਆਗੂ ਜਗਜੀਤ ਸਿੰਘ, ਵਸਣ ਸਿੰਘ, ਮੀਰਾ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਗੁਰਮੁਖ ਸਿੰਘ, ਨਿਸਾਨ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ, ਮੰਗਲ ਸਿੰਘ, ਰਾਮ ਸਿੰਘ ਨੇ ਸੰਬੋਧਨ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਸਾਬਕਾ ਕੌਂਸਲਰ 'ਆਪ' ਵਿਚ ਹੋਏ ਸ਼ਾਮਿਲ, ਵਿਧਾਇਕ ਨਿੱਝਰ ਵਲੋਂ ਸਨਮਾਨਿਤ <br/> ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਲੋਂ ਰਾਸ਼ਟਰੀ ਯੁਵਾ ਹਫ਼ਤਾ ਮਨਾਇਆ <br/>
Ad Position 24