ਰਾਜਾਸਾਂਸੀ, 28 ਜਨਵਰੀ (ਹਰਦੀਪ ਸਿੰਘ ਖੀਵਾ)-26 ਜਨਵਰੀ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਸਬ ਤਹਿਸੀਲ ਰਾਜਾਸਾਂਸੀ 'ਚ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਖੁਸ਼ਪ੍ਰੀਤ ਸਿੰਘ ਐੱਸ. ਡੀ. ਐੱਮ. ਲੋਪੋਕੇ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ | ਉਪਰੰਤ ਐੱਸ. ਡੀ. ਐੱਮ. ਲੋਪੋਕੇ ਅਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੌਮੀ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਦੌਰਾਨ ਰਾਜਾਸਾਂਸੀ ਦੇ ਸਕੂਲਾਂ ਦੇ ਬੱਚਿਆਂ ਵਲੋਂ ਰੰਗਾ ਰੰਗ ਪੋ੍ਰਗਰਾਮ ਗਿੱਧਾ, ਭੰਗੜਾ, ਲੋਕ ਗੀਤ ਤੇ ਦੇਸ ਭਗਤੀ ਸਕਿੱਟਾਂ ਪੇਸ਼ ਕਰਕੇ ਸਰੋਤਿਆਂ ਨੂੰ ਕੀਲ ਕੇ ਰੱਖਿਆ | ਐੱਸ. ਡੀ. ਐੱਮ. ਖੁਸ਼ਪ੍ਰੀਤ ਸਿੰਘ ਵਲੋਂ ਸੰਬੋਧਨ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਜਬਰ ਅਤੇ ਜ਼ੁਲਮ ਦਾ ਦਲੇਰੀ ਨਾਲ ਸਾਹਮਣਾ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋ ਜਾਣ ਵਾਲੇ ਆਪਣੇ ਨਾਇਕਾਂ ਨੂੰ ਇਸ ਗਣਤੰਤਰ ਦਿਵਸ 'ਤੇ ਪ੍ਰਣਾਮ ਕਰਦੇ ਹਾਂ | ਇਸ ਮੌਕੇ ਐੱਸ. ਡੀ. ਐੱਮ. ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਤੇ ਸੋਨੀਆ ਮਾਨ, ਤਹਿਸੀਲਦਰ ਕਮਲਦੀਪ ਸਿੰਘ ਬਰਾੜ, ਹਰੀਸ਼ ਕੁਮਾਰ ਨਾਇਬ ਤਹਿਸੀਲਦਾਰ ਲੋਪੋਕੇ, ਰਮਿੰਦਰਪਾਲ ਸਿੰਘ ਨਾਇਬ ਤਹਿਸੀਲਦਾਰ ਰਾਜਾਸਾਂਸੀ, ਡੀ. ਐੱਸ. ਪੀ. ਨੀਰਜ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਵਰੁਣ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ, ਕੁਲਵਿੰਦਰ ਸਿੰਘ ਔਲਖ, ਬੀ. ਡੀ. ਪੀ. ਓ. ਹਰਸ਼ਾ ਛੀਨਾ ਪ੍ਰਗਟ ਸਿੰਘ, ਸ਼ਮਸ਼ੇਰ ਸਿੰਘ ਬੀ. ਡੀ. ਪੀ. ਓ. ਚੋਗਾਵਾਂ ਤੇ ਨਗਰ ਪੰਚਾਇਤ ਰਾਜਾਸਾਂਸੀ ਕਾਰਜ ਸਾਧਕ ਅਫ਼ਸਰ ਅਨਿਲ ਕੁਮਾਰ ਸ਼ਰਮਾ ਦੇ ਅਧਿਕਾਰੀਆਂ ਵਲੋਂ ਆਜ਼ਾਦੀ ਘੁਲਾਟੀਏ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਕਰਕੇ ਸਨਮਾਨ ਕੀਤਾ ਗਿਆ ਤੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ ਗਏ | ਇਸ ਤੋਂ ਇਲਾਵਾ ਵੱਖ-ਵੱਖ ਸ਼ਖ਼ਸੀਅਤਾਂ ਤੇ ਅਧਿਕਾਰੀਆਂ, ਕਰਮਚਾਰੀਆਂ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਿਆਲ ਸਿੰਘ ਰਾਜਾਸਾਂਸੀ, ਰਾਮ ਕੁਮਾਰ, ਮਾਸਟਰ ਸਿੰਦਾ, ਬੀਬੀ ਸਿੰਮੀ, ਸੁਖਦਿਆਲ ਸਿੰਘ ਸੋਢੀ, ਸਰਬਜੀਤ ਕੌਰੀ, ਸੰਦੀਪ ਸਿੰਘ ਸੰਨੀ, ਹਰਦਿਆਲ ਸਿੰਘ, ਪ੍ਰਮਿੰਦਰ ਸਿੰਘ, ਬਾਬਾ ਸਰਬਜੀਤ ਸਿੰਘ ਮੰਡੀ ਸੁਪਰਵਾਈਜ਼ਰ, ਹਰਸੁਰਿਦਰਬੀਰ ਹੁੰਦਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ |