ਅੰਮਿ੍ਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੱਕ ਸਜਾਏ ਗਏ ਵਿਸ਼ਾਲ ਕੀਰਤਨ ਦੇ ਸੁਲਤਾਨਵਿੰਡ ਰੋਡ ਵਿਖੇ ਪੁੱਜਣ 'ਤੇ ਸਾਰੀਆਂ ਧਾਰਮਿਕ ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਕੀਰਤਨ ਸੁਸਾਇਟੀਆਂ, ਗੱਤਕਾ ਪਾਰਟੀਆਂ ਨੂੰ ਫੈਡਰੇਸ਼ਨ ਦੇ ਸਰਪ੍ਰਸਤ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰੰਘ ਮਹਿਤਾ, ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੁੰਜ ਵਿਚ ਸਿਰੋਪਾਓ ਅਤੇ ਬਾਬਾ ਦੀਪ ਸਿੰਘ ਜੀ ਦੀਆਂ ਤਸਵੀਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇੇ ਫੈਡਰੇਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ |