08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਾ ਮੁਕਤੀ ਯਾਤਰਾ ਕੱਢੀ <br/>

Ad Position 21
No active advertisement
ਅਜੀਤ ਡੈਸਕ 29-01-2026
ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਸੂਬਾ ਸਰਕਾਰ ਦੀ ਰਹਿਨੁਮਾਈ ਹੇਠ ਚਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਹਲਕਾ ਕੇਂਦਰੀ ਦੀ ਵਾਰਡ ਨੰਬਰ 63 ਤੇ 67 ਵਿਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ | ਇਸ ਯਾਤਰਾ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਨਸ਼ਾ ਮੁਕਤੀ ਮੋਰਚਾ ਅੰਮਿ੍ਤਸਰ ਦੇ ਪ੍ਰਧਾਨ ਦੀਕਸ਼ਤ ਧਵਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਸ਼ਿਆਂ ਦੇ ਨਾਲ-ਨਾਲ ਗੈਂਗਸਟਰਾਂ ਦਾ ਵੀ ਖਾਤਮਾ ਕਰੇਗੀ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਅਹਿਦ ਲਿਆ ਹੈ ਕਿ ਪੰਜਾਬ ਵਿਚ ਨਾ ਤਾਂ ਨਸ਼ਾ ਰਹਿਣ ਦੇਣਾ ਹੈ ਅਤੇ ਨਾ ਹੀ ਗੈਂਗਸਟਰਾਂ ਨੂੰ ਰਹਿਣ ਦੇਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੱਲ ਰਹੀਆਂ ਇਨ੍ਹਾਂ ਯਾਤਰਾ ਵਿਚ ਲੋਕਾਂ ਵਲੋਂ ਭਰਵਾ ਹੁੰਗਾਰਾ ਦੇਖਣ ਨੂੰ ਮਿਲਿਆ | ਪਿਛਲੇ 10 ਤੋਂ 15 ਦਿਨਾਂ ਤੋਂ ਲਗਾਤਾਰ ਪੂਰੇ ਪੰਜਾਬ ਭਰ ਵਿਚ ਯੁੱਧ ਨਸ਼ਿਆਂ ਵਿਰੁੱਧ ਯਾਤਰਾ ਲਗਾਤਾਰ ਕੱਢੀਆਂ ਜਾ ਰਹੀਆਂ ਹਨ, ਜਿਸ ਕਰਕੇ ਨਸ਼ੇ ਨੂੰ ਕਾਫੀ ਹੱਦ ਤੱਕ ਠੱਲ੍ਹ ਪਾਈ ਜਾ ਸਕੇ ਅਤੇ ਇਹਨੂੰ ਜੜੋਂ ਖਤਮ ਕੀਤਾ ਜਾ ਸਕੇ | ਸ੍ਰੀ ਧਵਨ ਨੇ ਕਿਹਾ ਕਿ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ | ਇਸਦੇ ਨਾਲ ਹੀ ਪਿੰਡ-ਪਿੰਡ ਖੇਡ ਮੈਦਾਨ ਅਤੇ ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਸਾਕਾਰਾਤਮਕ ਵਾਤਾਵਰਨ ਅਤੇ ਰੁਜ਼ਗਾਰ ਦੇ ਮੌਕੇ ਮਿਲ ਸਕਣ | ਇਸ ਮੌਕੇ ਤਰੁਨਵੀਰ ਕੈਂਡੀ, ਰਾਜੇਸ਼ ਹਾਂਡਾ, ਮੈਡਮ ਮੋਨੀਕਾ ਤੋਂ ਇਲਾਵਾ ਕੇਂਦਰ ਅਤੇ ਸਮੂਹ ਬਲਾਕਾਂ ਦੇ ਇੰਚਾਰਜ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਬਾਬਾ ਦੀਪ ਸਿੰਘ ਜੀ ਵਰਗੇ ਸਿੱਖ ਸ਼ਹੀਦਾਂ ਤੋਂ ਪ੍ਰੇਰਣਾ ਲੈਣ : ਜਥੇਦਾਰ ਗੜਗੱਜ <br/> ਅਗਲੀ ਖ਼ਬਰ ਫੈਡਰੇਸ਼ਨ (ਮਹਿਤਾ) ਵਲੋਂ ਸਭਾ ਸੁਸਾਇਟੀਆਂ ਅਤੇ ਗਤਕਾ ਪਾਰਟੀਆਂ ਨੂੰ ਕੀਤਾ ਸਨਮਾਨਿਤ <br/>
Ad Position 24