08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਗਤਾਂ ਬਾਬਾ ਦੀਪ ਸਿੰਘ ਜੀ ਵਰਗੇ ਸਿੱਖ ਸ਼ਹੀਦਾਂ ਤੋਂ ਪ੍ਰੇਰਣਾ ਲੈਣ : ਜਥੇਦਾਰ ਗੜਗੱਜ <br/>

Ad Position 21
No active advertisement
ਅਜੀਤ ਡੈਸਕ 29-01-2026
ਪੰਜਾਬ ਵਾਸੀਆਂ ਨੂੰ ਕਿਸੇ ਵੀ ਲਾਲਚ ਦੇ ਵੱਸ ਹੋ ਕੇ ਆਪਣੀਆਂ ਜ਼ਮੀਨਾਂ ਤੋਂ ਦਾਅਵਾ ਨਾ ਛੱਡਣ ਦੀ ਕੀਤੀ ਹਦਾਇਤ
ਅੰਮਿ੍ਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਦੇਰ ਸ਼ਾਮ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਭਰਵੇਂ ਇਕੱਠ ਵਿਚ ਸੰਗਤਾਂ ਨੂੰ ਸਿੱਖ ਸ਼ਹੀਦਾਂ ਤੋਂ ਪ੍ਰੇਰਣਾ ਲੈਣ ਲਈ ਇਕ ਪਰਿਵਾਰ ਵਾਂਗ ਰਹਿਣ ਲਈ ਆਖਿਆ | ਉਨ੍ਹਾਂ ਇਸ ਮੌਕੇ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਸਮੇਤ ਹੋਰ ਸ਼ਹੀਦ ਸਿੰਘਾਂ ਦਾ ਇਤਿਹਾਸ ਵੀ ਸਾਂਝਾ ਕੀਤਾ ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਅਜ਼ਮਤ ਅਤੇ ਮਾਣ ਸਤਿਕਾਰ ਲਈ ਵੱਡੇ ਯੋਗਦਾਨ ਪਾਏ | ਇਸ ਮੌਕੇ ਜਥੇਦਾਰ ਗੜਗੱਜ ਨੇ ਸੰਗਤ ਅਤੇ ਖ਼ਾਸਕਰ ਪੰਜਾਬ ਵਾਸੀਆਂ ਨੂੰ ਆਖਿਆ ਕਿ ਉਹ ਕਿਸੇ ਵੀ ਲਾਲਚ ਦੇ ਵੱਸ ਹੋ ਕੇ ਆਪਣੀਆਂ ਜ਼ਮੀਨਾਂ ਤੋਂ ਦਾਅਵਾ ਨਾ ਛੱਡਣ ਅਤੇ ਜ਼ਮੀਨਾਂ ਨੂੰ ਸੰਭਾਲਣ ਕਿਉਂਕਿ ਇਹ ਸ਼ਹੀਦਾਂ ਦੀ ਧਰਤੀ ਹੈ ਜਿਸ ਨੂੰ ਪ੍ਰਾਪਤ ਕਰਨ ਲਈ ਸਿੱਖਾਂ ਨੇ ਬਹੁਤ ਸ਼ਹਾਦਤਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜ਼ਮੀਨਾਂ ਨੂੰ ਬਸਤੀਵਾਦੀ ਨੀਤੀਆਂ ਦੇ ਤਹਿਤ ਟੁਕੜੇ ਟੁਕੜੇ ਕਰਕੇ ਵੇਚਿਆ ਜਾ ਰਿਹਾ ਹੈ ਜਿਸ ਨੂੰ ਠੱਲ੍ਹਣ ਦੀ ਲੋੜ ਹੈ | ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਭਾਈ ਪਿੰਦਰਪਾਲ ਸਿੰਘ ਵਲੋਂ ਇਹ ਵਿਚਾਰ ਰੱਖਿਆ ਗਿਆ ਕਿ ਅੱਜ ਕੱਲ੍ਹ ਜੋ ਗੁਰਦੁਆਰਾ ਸਾਹਿਬਾਨ ਵਿਚ ਕੇਕ ਕੱਟ ਕੇ ਜਨਮ ਦਿਹਾੜਾ ਮਨਾਉਣ ਨੂੰ ਪ੍ਰਚਲਿਤ ਕੀਤਾ ਜਾ ਰਿਹਾ ਹੈ ਇਹ ਸਾਡੀ ਰਵਾਇਤ ਨਹੀਂ ਹੈ | ਜਥੇਦਾਰ ਗੜਗੱਜ ਨੇ ਭਾਈ ਪਿੰਦਰਪਾਲ ਸਿੰਘ ਦੇ ਵਿਚਾਰਾਂ ਦੀ ਪ੍ਰੋੜ੍ਹਤਾ ਕੀਤੀ ਅਤੇ ਸੰਗਤ ਨੂੰ ਪੁਰਾਤਨ ਸਿੱਖ ਰਵਾਇਤਾਂ ਅਨੁਸਾਰ ਹੀ ਸਿੱਖ ਦਿਹਾੜੇ ਤੇ ਗੁਰਪੁਰਬ ਮਨਾਉਣ ਲਈ ਤਾਕੀਦ ਕੀਤੀ | ਇਸ ਮੌਕੇ ਜਥੇਦਾਰ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਜਾਇਬ ਸਿੰਘ ਅਭਿਆਸੀ, ਜਸਕਰਨ ਸਿੰਘ, ਜਤਿੰਦਰਪਾਲ ਸਿੰਘ, ਜਗਜੀਤ ਸਿੰਘ ਖਾਲਸਾ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝੀਤਾ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਾ ਮੁਕਤੀ ਯਾਤਰਾ ਕੱਢੀ <br/>
Ad Position 24