ਮਾਨਾਂਵਾਲਾ, 28 ਜਨਵਰੀ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਗੁਰਦੁਆਰਾ ਬਾਬਾ ਜੀਵਨ ਸਿੰਘ, ਝੀਤਾ ਕਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ¢ ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਨਿਸ਼ਾਨਚੀਆਂ ਅਤੇ ਪ੍ਰਬੰਧਕਾਂ ਨੂੰ ਸੰਗਤ ਵਲੋਂ ਸਨਮਾਨਿਤ ਕੀਤਾ ਗਿਆ¢ ਨਗਰ ਕੀਰਤਨ ਦੌਰਾਨ ਸਰਪੰਚ ਸੁਖਵਿੰਦਰ ਕੌਰ ਪਤਨੀ ਮੱਸਾ ਸਿੰਘ, ਜਤਿੰਦਰ ਸਿੰਘ ਰਾਜੂ, ਬਲਾਕ ਪ੍ਰਧਾਨ ਹਰਦੇਵ ਸਿੰਘ ਝੀਤਾ, ਹਰਪਾਲ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਬਾਊ, ਗੁਰਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ ਪ੍ਰਧਾਨ, ਕੁਲਬੀਰ ਸਿੰਘ ਸਾਬਕਾ ਸਰਪੰਚ, ਗੁਰਪੰਥ ਸਿੰਘ, ਸਰਵਨ ਸਿੰਘ, ਬਲਵਿੰਦਰ ਸਿੰਘ, ਹਰਨਾਮ ਸਿੰਘ, ਗੁਰਵਿੰਦਰ ਸਿੰਘ ਬਾਬਾ, ਪ੍ਰਗਟ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ ਦੋਧੀ, ਬਸੰਤ ਸਿੰਘ, ਹਰਦੀਪ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |