08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਅੰਮਿ੍ਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ 'ਚ ਸਕੂਲ ਦੇ ਡਾਇਰੈਕਟਰ ਡਾ. ਨਵਦੀਪ ਸਿੰਘ ਸੇਖੋਂ ਅਤੇ ਪਿ੍ੰ: ਪਰਮਜੀਤ ਕੌਰ ਸੇਖੋਂ ਦੀ ਅਗਵਾਈ ਹੇਠ ਗਣਤੰਤਰ ਦਿਵਸ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸੰਗੀਤ, ਕਵਿਤਾਵਾਂ ਅਤੇ ਦੇਸ਼ ਭਗਤੀ ਦੇ ਨਾਅਰਿਆਂ ਨੇ ਸਮਾਂ ਬੰਨ੍ਹ ਦਿੱਤਾ | ਤਿਰੰਗੇ ਦੇ ਸਨਮਾਨ ਵਿਚ ਵਿਦਿਆਰਥੀਆਂ ਦੁਆਰਾ ਜੋ ਵਿਚਾਰ ਪੇਸ਼ ਕੀਤੇ ਗਏ, ਉਸ ਨੇ ਸਭ ਦਾ ਮਨ ਮੋਹ ਲਿਆ | ਪਿ੍ੰ: ਪਰਮਜੀਤ ਕੌਰ ਸੇਖੋਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਆਪਣੇ ਸੰਵਿਧਾਨ ਅਤੇ ਮੌਲਿਕ ਕਰਤੱਵਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਦੇ ਪ੍ਰਤੀ ਆਪਣੇ ਕਰਤੱਵਾਂ ਨੂੰ ਨਿਭਾਉਣਾ ਚਾਹੀਦਾ ਹੈ | ਸਮਾਗਮ ਦਾ ਅੰਤ ਰਾਸ਼ਟਰੀ ਗੀਤ ਨਾਲ ਕੀਤਾ ਗਿਆ | ਇਸ ਮੌਕੇ ਸੰਦੀਪ ਸਿੰਘ, ਕੁਲਵਿੰਦਰ ਕੌਰ, ਕੁਲਦੀਪ ਕੌਰ ਤੇ ਨਵਦੀਪ ਕੌਰ, ਨਿਰਮਲ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਿੰਦ-ਪਾਕਿ ਸਰਹੱਦੀ ਵਾੜ ਦੇ ਹੱਲ ਲਈ ਮੋਦੀ ਸਰਕਾਰ ਦਾ ਉਪਰਾਲਾ ਸ਼ਲਾਘਾਯੋਗ : ਛੀਨਾ <br/> ਅਗਲੀ ਖ਼ਬਰ ਝੀਤਾ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24