08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਵਿਚ ਵਧ ਰਹੇ ਧਰਮ ਪਰਿਵਰਤਨ ਦੇ ਰੁਝਾਨ 'ਤੇ ਰੋਕ ਲਗਾਉਣੀ ਸਮੇਂ ਦੀ ਮੁੱਖ ਮੰਗ : ਭੁਪਿੰਦਰ ਸਿੰਘ ਗਿੰਨੀ <br/>

Ad Position 21
No active advertisement
ਅਜੀਤ ਡੈਸਕ 29-01-2026
ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪ੍ਰੇਰਨਾ ਲੈਂਦਿਆਂ ਧਰਮ ਪਰਿਵਰਤਨ ਦੇ ਹੜ ਖਿਲਾਫ਼ ਮੁਹਿੰਮ ਦਾ ਆਗਾਜ਼
ਛੇਹਰਟਾ, 28 ਜਨਵਰੀ (ਪੱਤਰ ਪ੍ਰਰੇਕ)—ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਕੀ ਵਡਾਲੀ ਅੰਮਿ੍ਤਸਰ (ਹਲਕਾ ਪੱਛਮੀ) ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਸਮਾਣਾਂ ਤੋਂ ਆਏ ਪੰਥ ਪ੍ਰੇਮੀ ਭਾਈ ਭੁਪਿੰਦਰ ਸਿੰਘ ਗਿੰਨੀ ਨੇ ਅੱਜ ਪੰਜਾਬ ਵਿਚ ਧਰਮ ਪਰਿਵਰਤਨ ਦੇ ਵਧ ਰਹੇ ਹੜ ਖਿਲਾਫ਼ ਇਕ ਨਵੀਂ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ | ਭਾਈ ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਿੱਖ ਕੌਮ ਲਈ ਸੱਚ ਨਾਲ ਨਿਭਾਉ ਅਤੇ ਧਰਮ ਦੀ ਰੱਖਿਆ ਦੇ ਅਟੱਲ ਸੰਕਲਪ ਦੀ ਪ੍ਰੇਰਣਾ ਹੈ | ਉਨ•ਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜਦੋਂ ਪੰਜਾਬ ਅੰਦਰ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਭਰਮ, ਲਾਲਚ ਅਤੇ ਦਬਾਅ ਹੇਠ ਧਰਮ ਪਰਿਵਰਤਨ ਵੱਲ ਧੱਕਿਆ ਜਾ ਰਿਹਾ ਹੈ, ਉਸ ਸਮੇਂ ਗੁਰੂ ਸਾਹਿਬਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਆਪਣੀ ਧਾਰਮਿਕ ਪਛਾਣ ਦੀ ਰੱਖਿਆ ਕਰਨੀ ਬਹੁਤ ਜ਼ਰੂਰੀ ਹੋ ਗਈ ਹੈ |
ਉਨ੍ਹਾਂ ਸਪਸ਼ਟ ਕੀਤਾ ਕਿ ਇਹ ਮੁਹਿੰਮ ਕਿਸੇ ਵੀ ਧਰਮ ਦੇ ਵਿਰੋਧ ਵਿਚ ਨਹੀਂ ਹੈ, ਸਗੋਂ ਗਲਤ ਤਰੀਕਿਆਂ ਨਾਲ, ਧੋਖੇ ਜਾਂ ਦਬਾਅ ਰਾਹੀਂ ਕਰਵਾਏ ਜਾ ਰਹੇ ਧਰਮ ਪਰਿਵਰਤਨਾਂ ਦੇ ਖਿਲਾਫ਼ ਹੈ | ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਆਪਣੀ ਸਿੱਖੀ, ਇਤਿਹਾਸ, ਗੁਰਬਾਣੀ ਅਤੇ ਗੁਰੂ ਸਾਹਿਬਾਂ ਦੀ ਬਖ਼ਸ਼ੀ ਹੋਈ ਸੋਚ ਨਾਲ ਜੋੜਨਾ ਹੈ, ਤਾਂ ਜੋ ਨੌਜਵਾਨ ਪੀੜ•ੀ ਆਪਣੇ ਮੂਲਾਂ ਨਾਲ ਮਜ਼ਬੂਤੀ ਨਾਲ ਜੁੜੀ ਰਹੇ | ਭਾਈ ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖ ਕੌਮ ਨੇ ਸਦਾ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦਾ ਪੱਖ ਪੂਰਿਆ ਹੈ ਅਤੇ ਕਦੇ ਵੀ ਕਿਸੇ 'ਤੇ ਜ਼ਬਰਦਸਤੀ ਆਪਣਾ ਧਰਮ ਨਹੀਂ ਥੋਪਿਆ | ਅੱਜ ਲੋੜ ਹੈ ਕਿ ਅਸੀਂ ਇਕਜੁੱਟ ਹੋ ਕੇ ਪੰਥਕ ਏਕਤਾ, ਗੁਰੂ ਘਰਾਂ ਨਾਲ ਨਾਤਾ ਮਜ਼ਬੂਤ ਕਰੀਏ ਅਤੇ ਸੱਚ, ਸੇਵਾ ਤੇ ਸੰਘਰਸ਼ ਦੇ ਰਾਹ 'ਤੇ ਡਟੇ ਰਹੀਏ | ਉਨ•ਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਪੂਰੇ ਪੰਜਾਬ ਅੰਦਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਫੈਲਾਈ ਜਾਵੇਗੀ, ਤਾਂ ਜੋ ਲੋਕਾਂ ਵਿਚ ਧਾਰਮਿਕ ਚੇਤਨਾ ਵਧੇ ਅਤੇ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਸਮਾਗਮ ਦੌਰਾਨ ਰਾਸਾ ਪੰਜਾਬ ਦੇ 7 ਸਕੂਲਾਂ ਦੇ ਪਿ੍ੰਸੀਪਲ ਦਾ ਸਨਮਾਨ <br/> ਅਗਲੀ ਖ਼ਬਰ ਹਿੰਦ-ਪਾਕਿ ਸਰਹੱਦੀ ਵਾੜ ਦੇ ਹੱਲ ਲਈ ਮੋਦੀ ਸਰਕਾਰ ਦਾ ਉਪਰਾਲਾ ਸ਼ਲਾਘਾਯੋਗ : ਛੀਨਾ <br/>
Ad Position 24