05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰ ਕੇ 25 ਫਰਵਰੀ ਨੂੰ ਖ਼ਾਲਸਾ ਵਹੀਰ ਆਰੰਭ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 31-01-2026
ਅੰਮਿ੍ਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸੀਨੀਅਰ ਲੀਡਰਸ਼ਿਪ ਵਲੋਂ ਅੱਜ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ, ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, ਪੰਥਕ ਏਕਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਪਾਰਟੀ ਵਲੋਂ 25 ਫਰਵਰੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਕੀਤਾ | ਅੱਜ ਅਰਦਾਸ ਉਪਰੰਤ ਪਾਰਟੀ ਆਗੂਆਂ ਦੀ ਭਾਈ ਗੁਰਦਾਸ ਹਾਲ ਵਿਖੇ ਹੋਈ ਇਕੱਤਰਤਾ ਵਿਚ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਪਾਰਟੀ ਦੀ ਪੀ. ਏ. ਸੀ. ਕਮੇਟੀ ਦੇ 5 ਮੈਂਬਰਾਂ ਸਮੇਤ ਹੋਰ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ | ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਪਾਰਟੀ ਦੀ ਨਵ ਗਠਿਤ ਪੀ. ਏ. ਸੀ. ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ 25 ਫਰਵਰੀ ਦੀ ਪ੍ਰਸਤਾਵਿਤ ਖ਼ਾਲਸਾ ਵਹੀਰ ਲਈ ਅਰਦਾਸ ਕੀਤੀ ਗਈ ਹੈ, ਜੋ ਕਿ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਕੱਢੀ ਜਾਵੇਗੀ ਅਤੇ ਵਹੀਰ ਦੇ ਰੂਟ ਦੇ ਵੇਰਵੇ ਵਿਚਾਰ-ਵਟਾਂਦਰੇ ਤੋਂ ਬਾਅਦ ਸਾਂਝੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਵਹੀਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਗੁਰੂ ਨਾਲ ਜੋੜਨ ਸੰਬੰਧੀ ਪ੍ਰੇਰਤ ਕਰਨਾ ਹੈ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਿਆਸੀ ਗੱਠਜੋੜ ਦੀਆਂ ਅਫਵਾਹਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ 2027 ਦੀਆਂ ਚੋਣਾਂ ਪਾਰਟੀ ਵਲੋਂ ਖੁਦ ਲੜੀਆਂ ਜਾਣਗੀਆਂ, ਪਰ ਨਾਲ ਹੀ ਉਨ੍ਹਾਂ ਨੇ ਪੰਜਾਬ ਤੇ ਪੰਥ ਦੀ ਬਿਹਤਰੀ ਲਈ ਸਾਰੇ ਪੰਥਕ ਧੜਿਆਂ ਵਿਚ ਏਕਤਾ ਦੀ ਲੋੜ 'ਤੇ ਜ਼ੋਰ ਦਿੱਤਾ | ਪੀ. ਏ. ਸੀ. ਮੈਂਬਰ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਅੱਜ ਪੂਰੀ ਟੀਮ ਅਤੇ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ 25 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਮਦਮਾ ਸਾਹਿਬ ਤੱਕ ਦੋ-ਰੋਜ਼ਾ ਖਾਲਸਾ ਵਹੀਰ 'ਤੇ ਚਰਚਾ ਕੀਤੀ | ਜਿਸਦਾ ਮੁੱਖ ਮੁੱਦਾ ਪੰਥ, ਪੰਜਾਬ ਅਤੇ ਪੰਜਾਬੀ ਪਛਾਣ ਦੀ ਰੱਖਿਆ ਕਰਨਾ ਅਤੇ ਦੇਸ਼ ਵਿਚ ਵਧ ਰਹੀਆਂ ਗੜਬੜੀਆਂ ਅਤੇ ਸਾਜ਼ਿਸ਼ਾਂ ਦੇ ਵਿਚਕਾਰ ਭਾਈਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਨਾ ਸ਼ਾਮਿਲ ਹੈ | ਇਸ ਉਪਰੰਤ ਸਥਾਨਕ ਭਾਈ ਗੁਰਦਾਸ ਵਿਖੇ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ, ਬਾਬੂ ਸਿੰਘ ਬਰਾੜ ਅਤੇ ਕਾਬੁਲ ਸਿੰਘ ਦੀ ਅਗਵਾਈ ਵਿਚ ਪਾਰਟੀ ਆਗੁਆਂ ਵਲੋਂ ਕੀਤੀ ਗਈ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ, ਸਮਾਜਿਕ ਅਤੇ ਆਰਥਿਕ ਸਥਿਤੀ 'ਤੇ ਵਿਚਾਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਗੰਭੀਰ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ, ਜਿੱਥੇ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਰਹੇ ਹਨ, ਬੇਰੁਜ਼ਗਾਰੀ ਵਧ ਰਹੀ ਹੈ ਅਤੇ ਕਿਸਾਨ ਮਜ਼ਦੂਰ ਆਰਥਿਕ ਤੰਗੀਆਂ ਨਾਲ ਜੂਝ ਰਹੇ ਹਨ | ਇਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਜਲਦ ਹੀ ਪਾਰਟੀ ਵਲੋਂ ਇਕ ਲੋਕਪੱਖੀ ਅਤੇ ਦੂਰਦਰਸ਼ੀ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾਵੇਗਾ | ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਅਤੇ ਇਕੱਤਰਤਾ ਵਿਚ ਸ਼ਾਮਿਲ ਆਗੂਆਂ ਵਿਚ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਲੱਖਾ ਸਿੰਘ ਸਿਧਾਣਾ, ਚਾਚਾ ਪ੍ਰਗਟ ਸਿੰਘ, ਬਾਬੂ ਸਿੰਘ ਬਰਾੜ, ਅਜੇਪਾਲ ਸਿੰਘ ਢਿੱਲੋਂ, ਸਰਬਜੀਤ ਸਿੰਘ ਖ਼ਾਨਪੁਰ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਗੁਰਪ੍ਰੀਤ ਸਿੰਘ ਘਾਂਗਾ, ਭਾਈ ਬਰਜਿੰਦਰ ਸਿੰਘ ਹੁਸੈਨਪੁਰ, ਦਲੇਰ ਸਿੰਘ ਡੋਡ, ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਦਲਜੀਤ ਸਿੰਘ ਸੋਢੀ, ਬੀਬੀ ਰਾਜਵਿੰਦਰ ਕੌਰ ਘੜਾਮ, ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਬਲਦੇਵ ਸਿੰਘ ਜੱਲੂਪੁਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮ ਬਾਗ 'ਚ ਲੱਗੇ ਬੁੱਤ ਤੱਕ ਸੀਮਤ ਹੋ ਕੇ ਰਹਿ ਗਈਆਂ ਮਹਾਤਮਾ ਗਾਂਧੀ ਨਾਲ ਸੰਬੰਧਿਤ ਯਾਦਗਾਰਾਂ <br/> ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਰੈਪੀਡੋ ਵਲੋਂ ਟੈਕਸੀ ਸੇਵਾਵਾਂ ਦੀ ਸ਼ੁਰੂਆਤ <br/>
Ad Position 24
No active advertisement