ਅੰਮਿ੍ਤਸਰ, 30 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਵਿਹੜੇ ਨੂੰ ਪੀਲੇ ਰੰਗ ਨਾਲ ਸਜਾਇਆ ਗਿਆ ਜੋ ਖੁਸ਼ਹਾਲੀ ਅਤੇ ਬਸੰਤ ਰੁੱਤ ਦੀ ਆਮਦ ਦਾ ਪ੍ਰਤੀਕ ਹੈ | ਨ੍ਹੰਨੇ-ਮੁੰਨੇ ਬੱਚੇ ਪੀਲੇ ਕੱਪੜਿਆਂ 'ਚ ਬਹੁਤ ਹੀ ਸੋਹਣੇ ਲੱਗ ਰਹੇ ਸਨ | ਬੱਚਿਆਂ ਲਈ ਪਤੰਗ ਬਣਾਉਣ, ਗੀਤ ਗਾਉਣ, ਨੱਚਣ ਅਤੇ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਗੁਨੀਤਾ ਗਰੇਵਾਲ ਨੇ ਕਿਹਾ ਕਿ ਇਹ ਤਿਉਹਾਰ ਬੱਚਿਆਂ ਨੂੰ ਸਾਡੀ ਸੰਸਕਿ੍ਤੀ ਅਤੇ ਸੱਭਿਆਚਾਰ ਨਾਲ ਜੋੜਦੇ ਹਨ | ਉਨ੍ਹਾਂ ਕਿਹਾ ਕਿ ਇਹ ਸਮਾਗਮ ਬੱਚਿਆਂ ਲਈ ਯਾਦਗਾਰ ਅਤੇ ਸਿੱਖਣ ਵਾਲਾ ਅਨੁਭਵ ਰਿਹਾ |