03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ <br/>

Ad Position 21
No active advertisement
ਅਜੀਤ ਡੈਸਕ 31-01-2026
ਅੰਮਿ੍ਤਸਰ, 30 ਜਨਵਰੀ (ਹਰਮਿੰਦਰ ਸਿੰਘ)-ਲੋਕਾਂ ਦੀ ਸਹੂਲਤ ਲਈ ਆਵਾਜਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਨਿਗਮ ਦੇ ਅਸਟੇਟ ਵਿਭਾਗ ਵਲੋਂ ਵੱਖ ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਸੰਯੁਕਤ ਕਮਿਸ਼ਨਰ ਡਾ: ਜੈ ਇੰਦਰ ਸਿੰਘ ਅਤੇ ਸਕੱਤਰ ਸ਼੍ਰੀ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਇੰਸ: ਅਮਨ ਸ਼ਰਮਾ ਦੀ ਅਗਵਾਈ ਹੇਠ ਨਗਰ ਨਿਗਮ ਦੀਆਂ ਟੀਮਾਂ ਵਲੋਂ ਦੁਕਾਨਾਂ ਦੇ ਗ਼ੈਰਕਾਨੂੰਨੀ ਵਾਧੇ, ਅਸਥਾਈ ਢਾਂਚੇ, ਡਿਸਪਲੇ ਬੋਰਡ, ਸਾਮਾਨ ਅਤੇ ਹੋਰ ਰੁਕਾਵਟਾਂ ਜੋ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰ ਰਹੀਆਂ ਸਨ, ਹਟਾਈਆਂ ਗਈਆਂ | ਟ੍ਰੈਫਿਕ ਵਿਚ ਰੁਕਾਵਟ ਪੈਦਾ ਕਰਨ ਵਾਲੇ ਕਬਜ਼ੇ ਕੀਤੇ ਜਾਣ ਉਪਰੰਤ ਸੜਕਾਂ ਅਤੇ ਫੁੱਟਪਾਥਾਂ ਦੀ ਅਸਲੀ ਚੌੜਾਈ ਬਹਾਲ ਕੀਤੀ ਗਈ | ਅਧਿਕਾਰੀਆਂ ਵਲੋਂ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਨਿਰਧਾਰਤ ਹੱਦਾਂ ਅੰਦਰ ਹੀ ਕਾਰੋਬਾਰ ਕਰਨ ਲਈ ਜਾਗਰੂਕ ਕੀਤਾ ਗਿਆ ਅਤੇ ਜਨਤਕ ਥਾਵਾਂ 'ਤੇ ਕਬਜ਼ਾ ਨਾ ਕਰਨ ਦੀ ਸਖ਼ਤ ਹਦਾਇਤ ਦਿੱਤੀ ਗਈ, ਨਾਲ ਹੀ ਵਪਾਰਕ ਸਥਾਪਨਾਵਾਂ ਦੇ ਸਾਹਮਣੇ ਸਫ਼ਾਈ ਬਣਾਈ ਰੱਖਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਬਚਣ ਲਈ ਕਿਹਾ ਗਿਆ |
ਨਿਗਮ ਦੀਆਂ ਟੀਮਾਂ ਵਲੋਂ ਅੱਜ ਇਹ ਮੁਹਿੰਮ ਮਜੀਠਾ ਰੋਡ, ਕਵੀਨਜ਼ ਰੋਡ, ਰੇਹੜੀ ਮਾਰਕੀਟ ਅਤੇ ਕੂਪਰ ਰੋਡ ਖੇਤਰਾਂ ਵਿਚ ਵੀ ਚਲਾਈ ਗਈ, ਜਿੱਥੇ ਗ਼ੈਰਕਾਨੂੰਨੀ ਕਬਜ਼ੇ ਹਟਾਏ ਗਏ ਅਤੇ ਭਵਿੱਖ ਵਿਚ ਦੁਬਾਰਾ ਕਬਜ਼ਾ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ | ਨਗਰ ਨਿਗਮ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਐਂਟੀ-ਇੰਕਰੋਚਮੈਂਟ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਅਤੇ ਸਰਕਾਰੀ ਜ਼ਮੀਨ ਅਤੇ ਫੁੱਟਪਾਥਾਂ 'ਤੇ ਕਬਜ਼ਾ ਕਰਨ ਤੋਂ ਬਚਣ |

Ad Position 22
No active advertisement
ਪਿਛਲੀ ਖ਼ਬਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਭਾਜਪਾ ਅਜਨਾਲਾ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ ਅਗਲੀ ਖ਼ਬਰ ਸੁਲਤਾਨਵਿੰਡ ਕਵਰ ਐਵੀਨਿਊ ਪਿੰਡ ਸੁਲਤਾਨਵਿੰਡ ਵਿਖੇ ਗੁਰਦੁਆਰਾ ਬਾਬਾ ਸੁੱਲਾ ਜੀ ਦੀ ਚਾਰਦੀਵਾਰੀ ਦੀ ਸੇਵਾ ਆਰੰਭ <br/>
Ad Position 24
No active advertisement