29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਰਵਿਦਾਸ ਦੀ 649ਵੀਂ ਜੈਅੰਤੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ <br/>

Ad Position 21
No active advertisement
ਅਜੀਤ ਡੈਸਕ 01-02-2026
ਅੰਮਿ੍ਤਸਰ, 31 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ 649ਵੀਂ ਜੈਅੰਤੀ ਦੇ ਪਾਵਨ ਮੌਕੇ ਕੇਂਦਰੀ ਸ੍ਰੀ ਗੁਰੂ ਰਵਿਦਾਸ ਮੰਦਰ ਹਾਲ ਗੇਟ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ 'ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਮੰਦਰ 'ਚ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਰਿਬਨ ਕੱਟ ਕੇ ਸ਼ੋਭਾ ਯਾਤਰਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਸਾਨੂੰ ਆਪਸੀ ਭਾਈਚਾਰੇ ਅਤੇ ਸੇਵਾ ਦਾ ਮਹਾਨ ਸੰਦੇਸ਼ ਦਿੰਦਾ ਹੈ | ਉਨ੍ਹਾਂ ਨੇ ਕਿਹਾ ਕਿ ਉਹੀ ਕੌਮ ਤਰੱਕੀ ਕਰਦੀ ਹੈ ਜੋ ਆਪਣੇ ਗੁਰੂਆਂ ਨੂੰ ਯਾਦ ਰੱਖਦੀ ਹੈ | ਸਾਰੇ ਧਰਮਾਂ ਦੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਪਦਚਿੰਨ੍ਹਾਂ 'ਤੇ ਚੱਲਦਿਆਂ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਵਸ ਦੀਆਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵੱਖ-ਵੱਖ ਮੰਦਰ ਕਮੇਟੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ, ਕੌਂਸਲਰ ਵਿਕਾਸ ਸੋਨੀ, ਤਾਹਿਰ ਸ਼ਾਹ, ਸਰਬਜੀਤ ਲਾਟੀ, ਇਕਬਾਲ ਸ਼ੇਰੀ, ਰਵਿਕਾਂਤ, ਚੇਅਰਮੈਨ ਯੁੱਧਵੀਰ, ਚੇਅਰਮੈਨ ਰਵਿਸ਼ੰਕਰ, ਸੁਨੀਲ ਕੁਮਾਰ, ਹਰੀਸ਼ ਕੁਮਾਰ, ਪਰਮਜੀਤ ਚੋਪੜਾ, ਬੱਬੀ ਪਹਿਲਵਾਨ, ਪ੍ਰਧਾਨ ਯੋਗਰਾਜ, ਹੁਕੂਮਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੈਟਰਨ ਵੈਲਫੇਅਰ ਆਰਗੇਨਾਈਜੇਸ਼ਨ (ਇੰਡੀਆ) ਵਲੋਂ ਮੀਰਾਂਕੋਟ 'ਚ ਇਕੱਤਰਤਾ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖ਼ਾਲਸਾ ਦੀ ਹੋਈ ਅਹਿਮ ਬੈਠਕ <br/>
Ad Position 24