30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਮੁਕਾਬਲੇ 'ਚ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 01-02-2026
ਅੰਮਿ੍ਤਸਰ, 31 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦੀ ਵਿਦਿਆਰਥਣ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐਜੂਕੇਟ ਪੰਜਾਬ ਵਲੋਂ ਗੁਰੂ ਸਾਹਿਬ ਦੀ ਬਾਣੀ, ਪ੍ਰਸ਼ਨੋਤਰੀ ਅਤੇ ਸ਼ਲੋਕਾਂ ਦੇ ਕਰਵਾਏ ਗਏ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੂਬਾ ਪੱਧਰੀ 'ਤੇ ਜਿੱਤ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਪਰਵਿੰਦਰ ਕੌਰ ਅਤੇ ਡਾਇਰੈਕਟਰ ਪਿ੍ੰ: ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪੜਾਅਵਾਰ ਹੋਏ ਇਨ੍ਹਾਂ ਮੁਕਾਬਲਿਆ 'ਚ ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ, ਸ਼ਹੀਦ ਊਧਮ ਸਿੰਘ ਨਗਰ ਦੀ 5ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ 'ਚੋਂ ਤੀਜਾ ਅਤੇ ਅੰਮਿ੍ਤਸਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਇਨਾਮ ਵੰਡ ਸਮਾਗਮ ਗੁ: ਦੀਵਾਨ ਹਾਲ ਮੰਜੀ ਸਾਹਿਬ ਅਤੇ ਅਕਾਲੀ ਫੂਲਾ ਸਿੰਘ ਬੁਰਜ ਵਿਖੇ ਕਰਵਾਇਆ ਗਿਆ | ਇਸ ਦੌਰਾਨ ਪ੍ਰਬੰਧਕਾਂ ਨੇ ਜੇਤੂ ਵਿਦਿਆਰਥਣ ਗੁਰਲੀਨ ਕੌਰ ਨੂੰ ਇਨਾਮੀ ਰਾਸ਼ੀ 2100 ਰੁਪਏ, ਸਨਮਾਨ ਚਿੰਨ੍ਹ, ਪ੍ਰਸ਼ੰਸਾ ਪੱਤਰ ਅਤੇ ਐਜੂਕੇਟ ਪੰਜਾਬ ਦੀ ਜੈਕਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਕੂਲ ਪਹੁੰਚਣ 'ਤੇ ਪਿ੍ੰ: ਪਰਵਿੰਦਰ ਕੌਰ ਅਤੇ ਡਾਇਰੈਕਟਰ ਪਿ੍ੰ: ਸਵਿੰਦਰਪਾਲ ਸਿੰਘ, ਸਟਾਫ ਮੈਂਬਰਜ ਨੇ ਜੇਤੂ ਵਿਦਿਆਰਥਣ ਦੀ ਹੌਸਲਾ ਅਫਜਾਈ ਕਰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਨੋਧ ਸਿੰਘ ਦਾ ਜੋੜ ਮੇਲਾ 15 ਨੂੰ ਮਨਾਇਆ ਜਾਵੇਗਾ-ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇ... ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਤਿਆਰ ਤਕਨੀਕੀ ਮਾਡਲ ਦੀ ਰਾਸ਼ਟਰੀ ਪੱਧਰ 'ਤੇ ਹੋਈ ਸ਼ਲਾਘਾ <br/>
Ad Position 24