ਅੰਮਿ੍ਤਸਰ, 31 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡਾ. ਭਾਰਤੀ ਧਵਨ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਅੰਮਿ੍ਤਸਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ | ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵਲੋਂ ਜਾਰੀ ਹੁਕਮਾਂ ਅਨੁਸਾਰ ਡਾ. ਭਾਰਤੀ ਧਵਨ ਨੂੰ ਪ੍ਰਬੰਧਕੀ ਕਾਰਨਾ ਕਰਕੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਾਲੀ 1970 ਦੇ ਨਿਯਮ ਅਧੀਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਜਾਦਾ ਹੈ | ਮੁਅੱਤਲੀ ਸਮੇਂ ਦੌਰਾਨ ਡਾ. ਭਾਰਤੀ ਧਵਨ ਦਾ ਮੁੱਖ ਸਟੇਸ਼ਨ ਮੁੱਖ ਦਫਤਰ, ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਚੰਡੀਗੜ੍ਹ ਵਿਖੇ ਨਿਰਧਾਰਤ ਕੀਤਾ ਗਿਆ ਹੈ | ਹੁਕਮਾਂ ਅਨੁਸਾਰ ਮੁਅੱਤਲੀ ਸਮੇਂ ਦੌਰਾਨ ਡਾਕਟਰ ਨੂੰ ਸਰਕਾਰੀ ਨਿਯਮਾਂ/ਹਦਾਇਤਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ | ਮਿਲੀ ਜਾਣਕਾਰੀ ਅਨੁਸਾਰ ਮੁਅੱਤਲ ਕੀਤੇ ਜਾਣ ਦਾ ਕਾਰਨ ਇਕ ਵਾਇਰਲ ਵੀਡੀਓ ਮੰਨੀ ਜਾ ਰਹੀ ਹੈ, ਜਿਸ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਕਾਰਡ ਬਣਾਉਣ ਨੂੰ ਲੈ ਕੇ ਕੁਝ ਗੱਲਬਾਤ ਦਾ ਜਿਕਰ ਕਿਹਾ ਜਾ ਰਿਹਾ ਹੈ | ਉਕਤ ਵੀਡੀਓ ਵਾਇਰਲ ਹੋਣ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਾ. ਭਾਰਤੀ ਧਵਨ ਨੂੰ ਮੁਅੱਤਲ ਕਰ ਦਿੱਤਾ |
ਐੱਸ. ਐੱਮ. ਓ. ਡਾ. ਭਾਰਤੀ ਧਵਨ ਮੁਅੱਤਲ
ਅਜੀਤ ਡੈਸਕ
01-02-2026