ਸੁਲਤਾਨਵਿੰਡ, 31 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਕਰੂਜ ਗੱਡੀ ਸਵਾਰ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸ: ਮੋਹਿਤ ਕੁਮਾਰ ਨੇ ਦੱਸਿਆ ਏ. ਐੱਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਸ਼ਾਮ ਸੁੰਦਰ, ਏ. ਐੱਸ. ਆਈ. ਮੇਜਰ ਸਿੰਘ ਅਤੇ ਸਿਪਾਹੀ ਜੈਦੀਪ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੋਬੁਰਜੀ ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਨੌਜਵਾਨ ਜੋ ਕਰੂਜ ਗੱਡੀ ਨੰਬਰ ਪੀ ਬੀ 10 ਡੀ ਡਬਲਿਊ 0330 ਸ਼ੱਕੀ ਹਾਲਤ ਵਿਚ ਸੜਕ ਕਿਨਾਰੇ ਖੜਾ ਸੀ, ਉਨ੍ਹਾਂ ਦੱਸਿਆ ਕਿ ਗੱਡੀ ਚੈਕਿੰਗ ਕਰਨ ਉਪਰੰਤ ਜਦੋਂ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਕੁਲਤਰਨਪ੍ਰੀਤ ਸਿੰਘ ਕਰਨ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਜਮਾਲਪੁਰ ਪੁਲਿਸ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਦਾ ਮਾਣਯੋਗ ਅਦਾਲਤ ਤੋਂ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ |
ਕਰੂਜ ਗੱਡੀ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ <br/>
ਅਜੀਤ ਡੈਸਕ
01-02-2026