31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2356 ਤੋਂ ਵੀ ਵੱਧ ਇਲਾਜ ਮੁਫ਼ਤ ਮਿਲਣਗੇ-ਸਤਨਾਮ ਸਿੰਘ ਮਠਾੜੂ

Ad Position 21
No active advertisement
ਅਜੀਤ ਡੈਸਕ 01-02-2026
ਅੰਮਿ੍ਤਸਰ, 31 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਮਾਰਗਦਰਸ਼ਨ 'ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਹਰ ਨਾਗਰਿਕ ਨੂੰ ਉੱਚ-ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਇਤਿਹਾਸਕ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਮੈਂਬਰ, ਰਾਮਗੜ੍ਹੀਆ ਵੈੱਲਫੇਅਰ ਬੋਰਡ (ਪੰਜਾਬ ਸਰਕਾਰ) ਸਤਨਾਮ ਸਿੰਘ ਮਠਾੜੂ ਨੇ ਕਰਦਿਆਂ ਕਿਹਾ ਕਿ ਮਹੱਤਵਕਾਂਕਸ਼ੀ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ, ਜਿਸ ਨਾਲ ਮਹਿੰਗੇ ਤੋਂ ਮਹਿੰਗਾ ਇਲਾਜ ਵੀ ਬਿਨਾਂ ਕਿਸੇ ਵਿੱਤੀ ਭਾਰ ਦੇ ਕਰਵਾਇਆ ਜਾ ਸਕੇਗਾ | ਮਠਾੜੂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ 2356 ਤੋਂ ਵੀ ਵੱਧ ਇਲਾਜ ਪੈਕੇਜ ਸ਼ਾਮਿਲ ਕੀਤੇ ਗਏ ਹਨ | ਇਨ੍ਹਾਂ ਪੈਕੇਜਾਂ ਵਿਚ ਛੋਟੀਆਂ ਤੋਂ ਵੱਡੀਆਂ ਬਿਮਾਰੀਆਂ ਦੇ ਇਲਾਜ, ਜਾਂਚਾਂ ਅਤੇ ਜਟਿਲ ਸਰਜਰੀਆਂ ਸ਼ਾਮਿਲ ਹਨ, ਜਿਸ ਨਾਲ ਆਮ ਲੋਕਾਂ ਨੂੰ ਪੂਰੀ ਸਿਹਤ ਸੁਰੱਖਿਆ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਲਾਲ ਬਾਜ਼ਾਰ ਨਿਵਾਸੀਆਂ ਨੇ ਇਲਾਕਾ ਕੌਂਸਲਰ ਨਾਲ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਮੀਟਿੰਗ <br/> ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਨੇ ਦੇਸ਼ ਦੇ ਬਹਾਦਰਾਂ ਦਾ ਸਨਮਾਨ ਕਰਦੇ ਹੋਏ ਸ਼ਹੀਦੀ ਦਿਵਸ ਮਨਾਇਆ <br/>
Ad Position 24