ਛੇਹਰਟਾ, 1 ਫਰਵਰੀ (ਪੱਤਰ ਪ੍ਰੇਰਕ)-ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜੁੱਗੋ ਜੁੱਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਜੀ ਦੀ ਅਗਵਾਈ ਵਿਚ ਇਤਿਹਾਸਿਕ ਨਗਰ ਛੇਹਰਟਾ ਤੋਂ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ ਤੱਕ ਸਜਾਇਆ ਗਿਆ | ਨਗਰ ਕੀਰਤਨ ਦਾ ਕੋਟ ਖਾਲਸਾ ਵਿਖੇ ਪਹੁੰਚਣ ਤੇ ਗੁਰਦੁਆਰਾ ਸਰਕਾਰ ਪੱਤੀ ਦੇ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ, ਮੰਗਲ ਸਿੰਘ ਜਰਨਲ ਸਕੱਤਰ, ਕੁਲਵੰਤ ਸਿੰਘ ਖ਼ਜ਼ਾਨਚੀ, ਕੌਂਸਲਰ ਹਰਸਿਮਰਨ ਸਿੰਘ ਸੰਧੂ ਤੇ ਸਮੂਹ ਲੋਕਾਂ ਨਿਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਪੰਜ ਪਿਆਰੇ ਸਾਹਿਬਾਨ ਜੀ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ, ਸੰਗਤ ਲਈ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਰਮਨਦੀਪ ਸਿੰਘ ਸੰਧੂ, ਚਰਨਜੀਤ ਸਿੰਘ, ਜਗਦੀਪ ਸਿੰਘ ਸਰਕਾਰੀਆ, ਕਿੰਦਰਬੀਰ ਸਿੰਘ ਸਰਕਾਰੀਆ, ਫਤਹਿ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ, ਗੁਰਬਿੰਦਰ ਸਿੰਘ ਸਰਕਾਰੀਆ, ਜਸਵੰਤ ਸਿੰਘ ਸਾਹੂ, ਪਵਨਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਦੇ ਵਿਚ ਸੰਗਤਾਂ ਹਾਜ਼ਰ ਸਨ |