29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਪਹੁੰਚਣ 'ਤੇ ਸਾਬਕਾ ਵਿਧਾਇਕ ਠੇਕੇਦਾਰ ਨੇ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 02-02-2026

ਅੰਮਿ੍ਤਸਰ, 1 ਫ਼ਰਵਰੀ (ਹਰਮਿੰਦਰ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ 'ਤੇ ਪਹੁੰਚਣ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਆਦਮਪੁਰ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ 'ਤੇ ਹਰਜਿੰਦਰ ਸਿੰਘ ਠੇਕੇਦਾਰ ਨੇ ਆਦਮਪੁਰ ਏਅਰਪੋਰਟ ਦਾ ਨਾਮ ਬਦਲ ਕੇ 'ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਏਅਰਪੋਰਟ' ਰੱਖਣ ਅਤੇ ਹਲਵਾਰਾ ਟਰਮੀਨਲ ਦਾ ਉਦਘਾਟਨ ਕਰਨ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਨੂੰ ਵਿਕਾਸ ਦਾ ਟੀਚਾ ਬਣਾਉਣ ਦੇ ਉਲੀਕੇ ਗਏ ਪ੍ਰੋਜੈਕਟ 'ਚ ਅੰਮਿ੍ਤਸਰ ਨੂੰ ਵੀ ਸ਼ਾਮਲ ਕੀਤਾ ਜਾਵੇ | ਠੇਕੇਦਾਰ ਨੇ ਕਿਹਾ ਕਿ ਗੁਰੂ ਨਗਰੀ 'ਚ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਪਹੁੰਚਦੇ ਹਨ ਜਿਨ੍ਹਾਂ ਦੀ ਸਹੂਲਤ ਵਾਸਤੇ ਹੋਰ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਬਹੁਤ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਸਕੂਟਰ ਸਵਾਰ ਦੀ ਮੌਤ ਅਗਲੀ ਖ਼ਬਰ ਗੁਰਪ੍ਰੀਤ ਸਿੰਘ 'ਤੇ ਯੂ.ਕੇ. ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ-ਹਵਾਰਾ ਕਮੇਟੀ <b...
Ad Position 24