29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਪਹੂਵਿੰਡ ਲਈ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 02-02-2026

ਅੰਮਿ੍ਤਸਰ, 1 ਫ਼ਰਵਰੀ (ਹਰਮਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਉਨ੍ਹਾਂ ਦੇ ਪਵਿੱਤਰ ਸਥਾਨ ਗੁ: ਸ਼ਹੀਦਗੰਜ ਸਾਹਿਬ ਚਾਟੀਵਿੰਡ ਤੋਂ ਉਨ੍ਹਾਂ ਦੇ ਜਨਮ ਸਥਾਨ ਗੁਰਦੁਆਰਾ ਸਾਹਿਬ ਪਹੂਵਿੰਡ ਲਈ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਅਰੰਭ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਬੱਸਾਂ, ਟਰੱਕਾਂ, ਟੈਂਪੂਆਂ, ਕਾਰਾਂ, ਮੋਟਰ ਸਾਈਕਲ, ਸਕੂਟਰਾਂ 'ਤੇ ਸਵਾਰ ਹੋ ਕੇ ਨਗਰ ਕੀਰਤਨ 'ਚ ਸ਼ਾਮਲ ਹੋਏ | ਨਗਰ ਕੀਰਤਨ ਨੂੰ ਰਵਾਨਾ ਕਰਨ ਤੋਂ ਪਹਿਲਾ ਮੈਨੇਜਰ ਜਤਿੰਦਰਪਾਲ ਸਿੰਘ ਸ੍ਰੀ ਸ਼ਹੀਦਗੰਜ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਅਤੇ ਸੇਵਕ ਜਥਾ ਕੜਾਹ ਪ੍ਰਸ਼ਾਦ ਵਲੋਂ ਜਗਜੀਤ ਸਿੰਘ ਖਾਲਸਾ ਵਲੋਂ ਪੰਜ ਪਿਆਰਿਆਂ ਅਤੇ ਨਗਰ ਕੀਰਤਨ 'ਚ ਸ਼ਾਮਲ ਕਈ ਹੋਰ ਅਹਿਮ ਸਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ 'ਚ ਸ਼ਾਮਲ ਗਤਕਾ ਟੀਮਾਂ ਵਲੋਂ ਮਾਰਸ਼ਲ ਆਰਟ ਦਾ ਗਤਕੇ ਦਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਦਾ ਜਾਪ ਕੀਤਾ ਗਿਆ | ਇਸ ਦੌਰਾਨ ਸ਼ਰਧਾਲੂਆਂ ਵਲੋਂ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ ਨਗਰ ਕੀਰਤਨ ਦਾ ਜਗ੍ਹਾ ਜਗ੍ਹਾ 'ਤੇ ਸਵਾਗਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ 'ਚ ਵੰਨ ਸੁਵੰਨੇ ਪਕਵਾਨਾਂ, ਫਲਾਂ, ਮਿਠਾਈਆਂ ਅਤੇ ਸੱੁਕੇ ਮੇਵਿਆਂ ਦਾ ਪ੍ਰਸ਼ਾਦ ਵੰਡਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਨੌਧ ਸਿੰਘ ਦਾ ਜੋੜ ਮੇਲਾ 15 ਨੂੰ ਮਨਾਇਆ ਜਾਵੇਗਾ-ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇ... ਅਗਲੀ ਖ਼ਬਰ ਵੱਲ੍ਹਾ ਪੁਲ 'ਤੇ ਲਗਦੇ ਆਵਾਜਾਈ ਜਾਮ ਉਪਰੰਤ ਸੜਕਾਂ 'ਤੇ ਉੱਤਰੇ ਕਾਂਗਰਸੀ ਆਗੂ ਦਿਨੇਸ਼ ਬੱਸੀ <br/>
Ad Position 24