ਜੇਠੂਵਾਲ, 2 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਬਾਦੀ ਗੁਰੂ ਨਗਰੀ ਵੇਰਕਾ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ, ਇਸ ਮੌਕੇ ਭੀਮ ਐਕਸ਼ਨ ਕਮੇਟੀ ਦੇ ਚੇਅਰਮੈਨ, ਮਜ਼ਦੂਰ ਵਰਗ ਦੀ ਬੁਲੰਦ ਆਵਾਜ਼ ਨਿਤੀਸ਼ ਭੀਮ, ਪ੍ਰਧਾਨ ਨਿਸ਼ਾਨ ਸਿੰਘ ਅਤੇ ਸਮੂਹ ਭੀਮ ਐਕਸ਼ਨ ਕਮੇਟੀ ਦੇ ਮਜ਼ਦੂਰ ਸਾਥੀ ਨਤਮਸਤਕ ਹੋਏ, ਭੀਮ ਐਕਸ਼ਨ ਕਮੇਟੀ ਦੇ ਵਾਈਸ ਪ੍ਰਧਾਨ ਦੀਪਕ ਬੈਂਸ ਵੇਰਕਾ ਵਲੋਂ ਸਮੂਹ ਸੰਗਤਾਂ ਨੂੰ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਤਨੁ ਮਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲਾ ਕੀਤਾ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚਲਣਾ ਚਾਹੀਦਾ ਹੈ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਵਰਤਾਏ ਗਏ | ਇਸ ਮੌਕੇ ਬਾਪੂ ਰਾਮ ਸਿੰਘ, ਨਿਸ਼ਾਨ ਸਿੰਘ, ਸੁਸ਼ੀਲ ਕੁਮਾਰ, ਦੀਪਕ ਵੇਰਕਾ, ਲਖਵਿੰਦਰ ਸਿੰਘ, ਸਮੇਤ ਸੰਗਤਾਂ ਹਾਜ਼ਿਰ ਸਨ |