28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਭਗਵਾਨ ਵਾਲਮੀਕਿ ਤੀਰਥ ਵਿਖੇ 59ਵੇਂ ਕੌਮੀ ਇਤਿਹਾਸਕ ਜੋੜ ਮੇਲੇ ਦਾ ਸੱਦਾ ਪੱਤਰ ਦਿੱਤਾ <br/>

Ad Position 21
No active advertisement
ਅਜੀਤ ਡੈਸਕ 03-02-2026
ਅੰਮਿ੍ਤਸਰ, 2 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਭਗਵਾਨ ਵਾਲਮੀਕਿ ਤੀਰਥ ਗਿਆਨ ਆਸ਼ਰਮ ਅੰਮਿ੍ਤਸਰ ਵਲੋਂ 59ਵਾਂ ਕੌਮੀ ਇਤਿਹਾਸਕ ਜੋੜ ਮੇਲਾ 9 ਤੋਂ 10 ਫਰਵਰੀ ਤੱਕ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸਦੇ ਸੰਬੰਧ 'ਚ ਅੱਜ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕਿ੍ਸ਼ਨ ਸ਼ਰਮਾ ਨੂੰ ਪ੍ਰਬੰਧਕਾਂ ਵਲੋਂ ਸੱਦਾ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ 9 ਫਰਵਰੀ ਸਵੇਰੇ 10 ਵਜੇ ਭਗਵਾਨ ਵਾਲਮੀਕਿ ਤੀਰਥ ਤੋਂ ਸ਼ੋਭਾ ਯਾਤਰਾ ਰਵਾਨਾ ਹੋਵੇਗੀ ਅਤੇ 10 ਫਰਵਰੀ ਨੂੰ ਮੁੱਖ ਸਮਾਗਮ ਕਰਵਾਇਆ ਜਾਵੇਗਾ | ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਜੀ ਵਲੋਂ ਇਸ ਮੌਕੇ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਇਸ ਮਹਾਨ ਸਮਾਗਮ 'ਚ ਪਰਿਵਾਰਾਂ ਸਮੇਤ ਪਹੁੰਚ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲੈਣ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ | ਇਸ ਮੌਕੇ ਗੁਰਪਾਲ ਸਿੰਘ, ਬਲਵਿੰਦਰ ਸਿੰਘ ਸਹੋਤਾ, ਸੁਰਜੀਤ ਸਿੰਘ, ਮਨਦੀਪ ਸਿੰਘ, ਸੁਰਿੰਦਰ ਕੁਮਾਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜਥਾ ਸਿਰਲੱਥ ਖ਼ਾਲਸਾ ਤੇ 21 ਮੈਂਬਰੀ ਕਮੇਟੀ ਗੁਰਦੁਆਰਾ ਅਟਾਰੀ ਸਾਹਿਬ ਵਲੋਂ ਨੰਬਰਦਾਰ ਇੰਦਰਜੀਤ ਸਿੰਘ ਸਨਮਾਨਿਤ <br/>... ਅਗਲੀ ਖ਼ਬਰ ਗੁਰੂ ਨਾਨਕ ਨਗਰ ਦੀ ਸੀਵਰੇਜ ਸਮਸਿਆ ਦਾ ਨਿਪਟਾਰਾ ਕਰਵਾਉਣ ਲਈ ਪਿ੍ਯੰਕਾ ਸ਼ਰਮਾ ਮੌਕੇ 'ਤੇ ਪਹੁੰਚੀ <br/>
Ad Position 24