ਸੁਲਤਾਨਵਿੰਡ, 2 ਫਰਵਰੀ (ਗੁਰਨਾਮ ਸਿੰਘ ਬੁੱਟਰ)- ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਤੇ 21 ਮੈਂਬਰੀ ਕਮੇਟੀ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਦੇ ਪ੍ਰਧਾਨ ਜਸਬੀਰ ਸਿੰਘ ਮੰਗਾ ਅਤੇ ਸਮੂਹ ਮੈਂਬਰਾਂ ਵਲੋਂ 21 ਮੈਂਬਰੀ ਕਮੇਟੀ ਵਿਚ ਵਧੀਆ ਸੇਵਾਵਾਂ ਨਿਭਾਅ ਚੁੱਕੇ ਪਿੰਡ ਸੁਲਤਾਨਵਿੰਡ ਦੇ ਨੰਬਰਦਾਰ ਇੰਦਰਜੀਤ ਸਿੰਘ ਨੂੰ ਅੱਜ ਪਿੰਡ ਸੁਲਤਾਨਵਿੰਡ ਦੀ ਸਥਾਨਕ ਗਰਾਉਂਡ ਵਿਖੇ ਸਨਮਾਨਿਤ ਕੀਤਾ ਗਿਆ | ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਨੰਬਰਦਾਰ ਇੰਦਰਜੀਤ ਸਿੰਘ ਵਲੋਂ ਪਿਛਲੇ ਲੰਮੇਂ ਸਮੇਂ ਤੋਂ 21 ਮੈਂਬਰੀ ਕਮੇਟੀ ਵਿਚ ਪ੍ਰਧਾਨ ਦੇ ਅਹੁਦੇ ਤੇ ਰਹਿ ਕੇ ਲੋਕ ਭਲਾਈ ਦੇ ਬਹੁਤ ਵਧੀਆ ਕਾਰਜ ਕੀਤੇ ਗਏ ਹਨ ਜਿਨ੍ਹਾਂ ਨੂੰ ਮੁੱਖ ਰੱਖਦਿਆਂ ਅੱਜ ਮਾਣ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਡਾ. ਸੁਪਿੰਦਰ ਸਿੰਘ ਢਿੱਲੋਂ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਅਰਜੁਨ ਸਿੰਘ ਚੀਮਾ, ਸਤਿੰਦਰਪਾਲ ਸਿੰਘ, ਚਾਚਾ ਹਰਜੀਤ ਸਿੰਘ, ਨਿਹੰਗ ਸ਼ੁਬੇਗ ਸਿੰਘ, ਪ੍ਰਮਜੀਤ ਸਿੰਘ ਚੌਹਾਨ, ਕੌਚ ਮਨਪ੍ਰੀਤ ਸਿੰਘ ਮੰਨਾ, ਹਰਜਾਪ ਸਿੰਘ, ਮੁਖਤਾਰ ਸਿੰਘ, ਗੌਰਵ ਆਦਿ ਹਾਜ਼ਰ ਸਨ |