28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰੀ ਮੰਤਰੀ ਵਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਕਰਦੇ ਹੋਏ ਯੂਨੀਅਨ ਵਰਕਰ ਤੇ ਆਗੂ ਸਾਹਿਬਾਨ | ਅਜੀਤ : ਤਸਵੀਰ <br/> 03-02-2026

ਛੇਹਰਟਾ, 2 ਫਰਵਰੀ (ਪੱਤਰ ਪ੍ਰੇਰਕ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਸੀਟੂ ਦੇ ਵਰਕਰਾਂ ਨੇ ਕੇਂਦਰੀ ਮੰਤਰੀ ਵਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਦੀ ਅਗਵਾਈ ਕਾਮਰੇਡ ਜਸਬੀਰ ਸਿੰਘ ਝੁਬਾਲ, ਸਵਿੰਦਰ ਸਿੰਘ ਮੀਰਾਂਕੋਟ ਤੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕੀਤੀ | ਵੱਖ-ਵੱਖ ਬੁਲਾਰਿਆਂ ਨੇ ਕੇਂਦਰੀ ਮੰਤਰੀ ਵਲੋਂ ਪੇਸ਼ ਬਜਟ ਨੂੰ ਲੋਕ ਵਿਰੋਧੀ ਅਤੇ ਕਿਸਾਨ ਮਜ਼ਦੂਰ ਵਿਰੋਧੀ ਦੱਸਿਆ | ਉਨ੍ਹਾਂ ਕਿਹਾ ਕਿ ਇਸ ਵਾਰ ਵੀ ਮਹਿੰਗਾਈ ਕਰਕੇ ਪਹਿਲਾਂ ਹੀ ਲੋਕਾਂ ਦੀ ਮਾੜੀ ਹਾਲਤ ਹੈ | ਇਸ ਬਜਟ ਦੇ ਪਾਸ ਹੋਣ ਨਾਲ ਤਾਂ ਮਿਹਨਤੀ ਲੋਕਾਂ ਦੀ ਹੋਰ ਤਰਸਯੋਗ ਹਾਲਤ ਹੋ ਜਾਵੇਗੀ | ਰੈਲੀ ਨੂੰ ਸੰਬੋਧਨ ਕਰਦਿਆਂ ਕਾਮਰੇਡ ਗੁਰਨਾਮ ਸਿੰਘ ਨੇ ਪ੍ਰਧਾਨ ਖੇਤ ਮਜ਼ਦੂਰ ਯੂਨੀਅਨ, ਭੁਪਿੰਦਰਜੀਤ ਛੀਨਾ ਕੁੱਲ ਹਿੰਦ ਕਿਸਾਨ ਸਭਾ, ਕਿਰਪਾਰਾਮ, ਵਿਜੇ ਕੁਮਾਰ, ਸਰੋਜ ਬਾਲਾ, ਕਵਲਜੀਤ ਐਡਵੋਕੇਟ ਸੀਟੂ ਨੇ ਸੰਬੋਧਨ ਕੀਤਾ | ਉਨ੍ਹਾਂ ਨੇ ਕਿਹਾ ਕਿ ਇਹ ਬਜਟ ਨਾ ਮੁਲਾਜ਼ਮਾਂ, ਨਾ ਮਜ਼ਦੂਰਾਂ ਅਤੇ ਕਿਸਾਨਾਂ ਪੱਖੀ ਹੈ | ਸਗੋਂ ਕਾਰਪੋਰੇਟ ਘਰਾਣਿਆਂ ਪੱਖੀ ਹੈ ਇਸ ਵਿਰੁੱਧ ਲੜਾਈ ਜਾਰੀ ਰਹੇਗੀ ਤੇ ਮਜ਼ਦੂਰ ਜਮਾਤ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਕਰਕੇ ਇਸ ਦਾ ਮੂੰਹ ਤੋੜ ਜਵਾਬ ਦੇਵੇਗੀ | ਇਸ ਸਮੇਂ ਸਾਥੀ ਬਲਜਿੰਦਰ ਸਿੰਘ, ਜਗੀਰ ਸਿੰਘ, ਸਤਨਾਮ ਸਿੰਘ, ਕੰਵਲਜੀਤ ਕੌਰ, ਤਰਸੇਮ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਪ੍ਰਤਾਪ ਸਿੰਘ ਖਾਪੜਖੇੜੀ, ਕੁਲਦੀਪ ਸਿੰਘ, ਜਗਜੀਤ ਸਿੰਘ, ਜਸਪਾਲ, ਸਰਵਨ ਸਿੰਘ ਤਰਸਿਕਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਦੋ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਤਸਕਰ ਗਿ੍ਫ਼ਤਾਰ
ਅੰਮਿ੍ਤਸਰ, 2 ਫਰਵਰੀ (ਰੇਸ਼ਮ ਸਿੰਘ)-ਏ.ਐੱਨ.ਟੀ.ਐੱਫ. ਦੀ ਟੀਮ ਵਲੋਂ ਅੱਜ ਸ਼ਾਮ ਅੰਮਿ੍ਤਸਰ ਦੇ ਸ਼ਹਿਰੀ ਖੇਤਰ 'ਚੋਂ 2 ਕਿਲੋ ਹੈਰੋਇਨ ਸਮੇਤ ਚਾਰ ਤਸਕਰਾਂ ਨੂੰ ਗਿ੍ਫਤਾਰ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਮਿਲੇ ਵੇਰਵਿਆਂ ਅਨੁਸਾਰ ਇਸ ਸਪੈਸ਼ਲ ਟੀਮ ਦੇ ਡੀ.ਐਸ.ਪੀ. ਦੀ ਅਗਵਾਈ ਹੇਠ ਸਥਾਨਕ ਲਾਹੌਰੀ ਗੇਟ ਵਿਖੇ ਇਕ ਘਰ 'ਚ ਛਾਪੇਮਾਰੀ ਕੀਤੀ ਗਈ, ਜਿਥੋਂ ਚਾਰ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਉਨ੍ਹਾਂ ਦੀ ਤਲਾਸ਼ੀ ਲਏ ਜਾਣ ਤੇ ਪੁਲਿਸ ਟੀਮ ਨੇ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸਦੀ ਕੀਮਤ ਕੌਮਾਂਤਰੀ ਮੰਡੀ 'ਚ 14 ਕਰੋੜ ਰੁਪਏ ਦੱਸੀ ਗਈ ਹੈ | ਇਸ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਅੱਠਵੀਂ ਤੋਂ ਬਾਅਦ ਪੰਜਵੀਂ ਜਮਾਤ ਲਈ ਬੋਰਡ ਤਰਜ਼ ਦੀਆਂ ਪ੍ਰੀਖਿਆਵਾਂ ਸ਼ੁਰੂ <br/> ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ-ਸੁਰਿੰਦਰਪਾਲ ਸਿੰਘ <br/>
Ad Position 24