28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਦਸਮੇਸ਼ ਵਿੱਦਿਅਕ ਸੰਸਥਾਵਾਂ ਦੇ ਅਰਦਾਸ ਦਿਵਸ ਮੌਕੇ ਐਡਵੋਕੇਟ ਧਾਮੀ ਨੇ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 03-02-2026
ਚੌਕ ਮਹਿਤਾ, 2 ਫਰਵਰੀ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਵਿਦਿਆਕ ਸੰਸਥਾਵਾਂ, ਮਹਿਤਾ ਚੌਕ ਵਿਖੇ ਸਾਲਾਨਾ 'ਅਰਦਾਸ ਦਿਵਸ' ਸਮਾਗਮ ਸ਼ਰਧਾ ਨਾਲ ਆਯੋਜਿਤ ਕੀਤਾ | ਦਸਮੇਸ਼ ਵਿਦਿਅਕ ਸੰਸਥਾਵਾਂ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਅਤੇ ਦਸਮੇਸ਼ ਕਾਲਜ ਫ਼ਾਰ ਵਿਮਨ, ਮਹਿਤਾ ਚੌਕ ਵਿਖੇ ਸਾਲਾਨਾ 'ਅਰਦਾਸ ਦਿਵਸ' ਸਮਾਗਮ ਕਰਵਾਇਆ ਗਿਆ | ਇਹ ਅਰਦਾਸ ਦਿਵਸ ਵਿਸ਼ੇਸ਼ ਤੌਰ 'ਤੇ ਜਮਾਤ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਬੋਰਡ ਇਮਤਿਹਾਨਾਂ ਵਿਚ ਬੈਠ ਰਹੇ ਵਿਦਿਆਰਥੀਆਂ ਦੇ ਬੋਰਡ ਤੇ ਸਾਲਾਨਾ ਪ੍ਰੀਖਿਆਵਾਂ ਵਿਚ ਬੈਠਣ ਮੌਕੇ ਪ੍ਰਮਾਤਮਾ ਦਾ ਓਟ-ਆਸਰਾ ਲੈਣ ਲਈ ਕਰਵਾਇਆ ਗਿਆ | ਸਮਾਗਮ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਵਲੋਂ ਕੀਤੀ ਗਈ | ਸਮਾਗਮ ਵਿਚ ਗਿਆਨੀ ਸਾਹਿਬ ਸਿੰਘ (ਦਮਦਮੀ ਟਕਸਾਲ) ਨੇ ਬੱਚਿਆਂ ਨੂੰ ਚੰਗੇ ਗੁਣਾਂ ਦੇ ਧਾਰਨੀ ਹੋਣ ਤੇ ਮਨ ਵਿਚ ਕਿਸੇ ਤਰ੍ਹਾਂ ਦਾ ਵੀ ਹੰਕਾਰ ਨਾ ਕਰਨ ਬਾਰੇ ਕਿਹਾ | ਉਨ੍ਹਾਂ ਨੇ ਬੱਚਿਆਂ ਨੂੰ ਧਾਰਮਿਕ ਤੇ ਅਧਿਆਤਮਿਕ ਵਿਦਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਸ੍ਰੀ ਸਹਿਜ ਪਾਠ ਕਰਨ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਧਾਮੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਵਿਚਾਰ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਖੇਤਰ ਵਿਚ ਮਿਹਨਤ, ਅਨੁਸ਼ਾਸਨ ਅਤੇ ਧਰਮ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਤੇ ਕਿਹਾ ਕਿ ਅਸੀਂ ਆਤਮਿਕ ਮਜ਼ਬੂਤੀ ਅਤੇ ਲਗਨ ਨਾਲ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਹਾਸਲ ਕਰ ਸਕਦੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਦਿਆ ਦੇ ਨਾਲ ਨਾਲ ਸਾਨੂੰ ਗੁਰਬਾਣੀ ਦਾ ਜਾਪ ਵੀ ਕਰਨਾ ਚਾਹੀਦਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਗੁਰਦੀਪ ਸਿੰਘ ਰੰਧਾਵਾ ਅਤੇ ਮੈਨੇਜਰ ਸ: ਹਰਸ਼ਦੀਪ ਸਿੰਘ ਰੰਧਾਵਾ ਵਲੋਂ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਤੇ ਆਈਆਂ ਹੋਈਆਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਹਾਜ਼ਰ ਸੰਗਤ ਲਈ ਗੁਰੂ ਕੇ ਲੰਗਰ ਦੀ ਸੇਵਾ ਸ਼ਰਧਾ ਨਾਲ ਨਿਭਾਈ ਗਈ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਅਵਤਾਰ ਸਿੰਘ ਬੁੱਟਰ (ਮੈਂਬਰ ਚੀਫ਼ ਖ਼ਾਲਸਾ ਦੀਵਾਨ), ਕੁਲਬੀਰ ਸਿੰਘ ਮਾਨ, ਪਿ੍ੰ: ਤੇਜਬੀਰ ਸਿੰਘ ਸੋਹਲ, ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰ: ਕੁਲਵੰਤ ਸਿੰਘ ਕੋਹਾੜ, ਮੈਡਮ ਗੁਰਬੀਰ ਕੌਰ, ਮੈਡਮ ਰਵਿੰਦਰ ਕੌਰ, ਸਰ ਅੰਮਿ੍ਤਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ

Ad Position 22
No active advertisement
ਪਿਛਲੀ ਖ਼ਬਰ ਜੀ. ਆਰ. ਪੀ. ਵਲੋਂ ਚੋਰੀ ਦੇ ਮੋਬਾਈਲ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਸੋਨੀਆ ਮਾਨ ਵਲੋਂ ਪਿੰਡ ਅਦਲੀਵਾਲਾ 'ਚ ਸੰਗਤ ਦਰਸ਼ਨ <br/>
Ad Position 24