12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕਾ ਜੀਵਨ ਜੋਤ ਕੌਰ ਵਲੋਂ ਜੀ. ਟੀ. ਰੋਡ ਤੋਂ ਪਿੰਡ ਵੱਲ੍ਹਾ ਤੱਕ ਦੀ ਸੜਕ ਬਣਾਉਣ ਦਾ ਕੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 04-02-2026
ਅੰਮਿ੍ਤਸਰ, 3 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਦੇ ਯਤਨਾਂ ਸਦਕਾ ਜਿਥੇ ਲਗਭਗ 40 ਸਾਲਾਂ ਤੋਂ ਬੰਦ ਜੀ. ਟੀ. ਰੋਡ ਤੋਂ ਪਿੰਡ ਵੱਲ੍ਹਾ ਤੱਕ ਦੀ ਸੜਕ ਨੂੰ ਦੁਬਾਰਾ ਖੋਲ੍ਹ ਦਿੱਤਾ ਹੈ ਉਥੇ ਹੀ ਇਸ ਸੜਕ ਨੂੰ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ | ਵਿਧਾਇਕਾ ਨੇ ਦੱਸਿਆ ਕਿ ਇਹ ਸਿਰਫ਼ ਇਕ ਸੜਕ ਨਹੀਂ ਹੈ, ਸਗੋਂ ਆਮ ਆਦਮੀ ਪਾਰਟੀ ਦੇ ਕੰਮ ਨੂੰ ਪੂਰਾ ਕਰਨ ਅਤੇ ਜਨਤਕ ਮੁੱਦਿਆਂ ਨੂੰ ਹੱਲ ਕਰਨ ਦਾ ਇਕ ਯਤਨ ਵੀ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀ ਇਸ ਸੜਕ ਦੇ ਨਿਰਮਾਣ ਤੋਂ ਬਹੁਤ ਖੁਸ਼ ਹਨ ਅਤੇ ਲਗਾਤਾਰ ਧੰਨਵਾਦ ਕਰ ਰਹੇ ਹਨ | ਵਿਧਾਇਕਾ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਉਮੀਦਾਂ ਨਾਲ ਚੁਣਿਆ ਹੈ, ਜਿਸ ਲਈ ਉਹ ਹਮੇਸ਼ਾ ਆਪਣੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ, ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਆਮ ਲੋਕਾਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲੇ | ਇਸ ਮੌਕੇ ਵਿਧਾਇਕ ਦੇ ਪੀ. ਏ. ਮਨਿੰਦਰ ਸਿੰਘ, ਐਡ: ਹਰਪਾਲ ਸਿੰਘ ਨਿੱਜਰ ਬਾਂਸਲ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਈ. ਟੀ. ਟੀ. 2364 ਅਧਿਆਪਕਾਂ ਵਲੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਦਾ ਘਿਰਾਓ 8 ਨੂੰ <br/> ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਵਿਖੇ ਅਧਿਆਪਕਾਂ ਲਈ ਕੌਂਸਲਿੰਗ 'ਤੇ ਅਧਾਰਿਤ ਵਿਸ਼ੇਸ਼ ਸੈਸ਼ਨ ਕਰਵਾਇਆ <br/>
Ad Position 24