12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਘਰਿੰਡਾ ਪੁਲਿਸ ਨੇ 20 ਕਰੋੜ ਤੋਂ ਵੱਧ ਦੀ ਹੈਰੋਇਨ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ <br/>

Ad Position 21
No active advertisement
ਅਜੀਤ ਡੈਸਕ 04-02-2026
ਅਟਾਰੀ ਸਰਹੱਦ, (ਅੰਮਿ੍ਤਸਰ) 3 ਫਰਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਸ਼੍ਰੀ ਸੁਹੇਲ ਮੀਰ ਐੱਸਐੱਸਪੀ ਦਿਹਾਤੀ ਅੰਮਿ੍ਤਸਰ ਅਤੇ ਡੀ.ਐੱਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ 4 ਕਿੱਲੋ 168 ਗ੍ਰਾਮ ਹੈਰੋਇਨ ਅਤੇ 5 ਮੋਬਾਇਲ ਫੋਨ ਸਮੇਤ 4 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ | ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਵਿਚ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰੋਹਿਤ, ਵਿਸ਼ਾਲ ਸਿੰਘ ਅਤੇ ਗੁਰਦਿੱਤ ਸਿੰਘ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ | ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਵਲੋਂ ਪਿੰਡ ਰੋੜਾਂਵਾਲਾ ਤੋਂ ਅਟਾਰੀ ਸਾਈਡ ਡਰੇਨ ਤੋਂ ਉਕਤ ਤਿੰਨਾ ਦੋਸ਼ੀਆਂ ਨੂੰ 2 ਕਿੱਲੋ 10 ਗ੍ਰਾਮ ਹੈਰੋਇਨ ਅਤੇ ਦੋ ਮੋਬਾਇਲ ਸਮੇਤ ਗਿ੍ਫਤਾਰ ਕਰ ਲਿਆ ਗਿਆ | ਜਿਸ ਸੰਬੰਧੀ ਉਕਤ ਦੋਸ਼ੀਆਂ ਖਿਲਾਫ ਥਾਣਾ ਘਰਿੰਡਾ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਏਸੇ ਤਰ੍ਹਾਂ ਇੱਕ ਹੋਰ ਮਾਮਲੇ ਵਿਚ ਥਾਣਾ ਘਰਿੰਡਾ ਅਤੇ ਬੀ.ਐੱਸ.ਐੱਫ. ਵਲੋਂ ਇਕ ਸਾਂਝੇ ਆਪਰੇਸ਼ਨ ਦੌਰਾਨ ਅਟਾਰੀ ਨੇੜੇ ਤੋਂ ਸਾਹਿਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਡੰਡੇ ਨੂੰ 2 ਕਿੱਲੋ 158 ਗ੍ਰਾਮ ਹੈਰੋਇਨ ਅਤੇ ਤਿੰਨ ਮੋਬਾਇਲ ਸਮੇਤ ਗਿ੍ਫਤਾਰ ਕਰ ਲਿਆ ਗਿਆ | ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਥਾਣਾ ਘਰਿੰਡਾ ਪੁਲਿਸ ਵਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਅਨੁਸਾਰ ਦੱਸਿਆ ਗਿਆ ਕਿ ਫੜੀ ਗਈ ਦੋਵੇਂ ਥਾਵਾਂ ਤੋਂ ਹੈਰੋਇਨ ਗਿ੍ਫਤਾਰ ਨਸ਼ਾ ਤਸਕਰਾਂ ਵਲੋਂ ਸਮੇਂ ਸਮੇਂ ਦੌਰਾਨ ਪਾਕਿਸਤਾਨੀ ਤਸਕਰਾਂ ਤੋਂ ਭਾਰਤ ਵਾਲੇ ਪਾਸਿਓਾ ਮੋਬਾਇਲ ਫੋਨ ਲੋਕੇਸ਼ਨਾਂ ਭੇਜ ਕੇ ਭਾਰੀ ਡਰੋਨਾਂ ਰਾਹੀਂ ਮੰਗਵਾਈ ਗਈ ਸੀ ਜੋ ਕਿ ਸਥਾਨਕ ਪੁਲਿਸ ਵਲੋਂ ਹੈਰੋਇਨ ਤੇ ਇਹ ਨਸ਼ਾ ਤਸਕਰਾਂ ਨੂੰ ਫੜ ਕੇ ਨਸ਼ੇ ਦਾ ਲੱਕ ਤੋੜਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਲੱਡੂ ਵੰਡ ਕੇ ਕੀਤਾ ਖ਼ੁਸ਼ੀ ਦਾ ਇਜ਼ਹਾਰ <br/> ਅਗਲੀ ਖ਼ਬਰ ਐਡਵਾਂਸਡ ਮਾਲੀਕਿਊਲਰ ਟੈਕਨੀਕਸ ਇਨ ਬਾਇਓਮੈਡੀਕਲ ਐਂਡ ਐਗਰੀਕਲਚਰਲ ਰਿਸਰਚ ਵਿਸ਼ੇ 'ਤੇ ਵਰਕਸ਼ਾਪ ਕਰਵਾਈ <br/>
Ad Position 24