12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਲੱਡੂ ਵੰਡ ਕੇ ਕੀਤਾ ਖ਼ੁਸ਼ੀ ਦਾ ਇਜ਼ਹਾਰ <br/>

Ad Position 21
No active advertisement
ਅਜੀਤ ਡੈਸਕ 04-02-2026

ਅੰਮਿ੍ਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)-ਸਾਬਕਾ ਕੈਬਨਿਟ ਮੰਤਰੀ ਪੰਜਾਬ, ਸੀਨੀਅਰ ਅਕਾਲੀ ਆਗੂ ਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ ਦੇ ਜ਼ਮਾਨਤ 'ਤੇ ਨਾਭਾ ਜੇਲ੍ਹ ਵਿਚੋਂ ਬਾਹਰ ਆਉਣ 'ਤੇ ਜ਼ਿਲੇ੍ਹੇ ਦੇ ਅਕਾਲੀ ਆਗੂਆਂ ਵਲੋਂ ਲੱਡੂ ਵੰਡ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਨਾਅਰੇਬਾਜ਼ੀ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਸ: ਮਜੀਠੀਆ ਦੀ ਸਥਾਨਕ ਗਰੀਨ ਐਵੀਨਿਊ ਸਥਿਤ ਰਿਹਾਇਸ਼ 'ਤੇ ਇਕੱਠੇ ਹੋਏ ਅਕਾਲੀ ਆਗੂਆਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸ਼ੋ੍ਰਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ, ਰਾਣਾ ਰਣਬੀਰ ਸਿੰਘ ਲੋਪੋਕੇ, ਗੁਰਪ੍ਰੀਤ ਸਿੰਘ ਰੰਧਾਵਾ, ਬੀਬੀ ਵਜਿੰਦਰ ਕੌਰ ਵੇਰਕਾ, ਸਰਪੰਚ ਸਾਹਿਬ ਸਿੰਘ ਹਮਜ਼ਾ, ਨਵਜਿੰਦਰ ਸਿੰਘ ਗਾਂਧੀ ਨਿੱਬਰਵਿੰਡ, ਦਿਲਬਾਗ ਸਿੰਘ ਅੰਨਗੜ੍ਹ ਸਮੇਤ ਹੋਰ ਅਕਾਲੀ ਆਗੂ ਤੇ ਵਰਕਰਾਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਾਉਂਦਿਆਂ ਕਿਹਾ ਕਿ ਜਲਦੀ ਹੀ ਸ: ਮਜੀਠੀਆ ਸਾਰੇ ਕੇਸਾਂ ਵਿਚੋਂ ਬਾਇੱਜ਼ਤ ਬਰੀ ਹੋ ਕੇ ਘਰ ਪਰਤਣਗੇ ਤੇ ਆਪਣੇ ਮਜੀਠਾ ਹਲਕੇ ਤੇ ਪੰਜਾਬ ਦੇ ਲੋਕਾਂ ਦੀ ਮੁੜ ਪਹਿਲਾਂ ਵਾਂਗ ਦੀ ਸੇਵਾ ਕਰਨਗੇ | ਇਸੇ ਦੌਰਾਨ ਅੱਜ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਅਤੇ ਯੂਥ ਆਗੂੁ ਗੁਰਵਿੰਦਰ ਸਿੰਘ ਪੰਡੋਰੀ ਵੜੈਚ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਵੀ ਸ: ਮਜੀਠੀਆ ਦੇ ਗ੍ਰਹਿ ਵਿਖੇ ਪੁੱਜੇ ਤੇ ਲੱਡੂ ਵੰਡ ਕੇ ਅਤੇ ਨਾਅਰੇਬਾਜ਼ੀ ਕਰਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਦੇ ਠੇਕੇ ਨੇੜੇ ਹੁਲੜਬਾਜ਼ੀ ਕਰਨ ਤੇ ਗੋਲੀਆਂ ਚਲਾਉਣ ਵਾਲਾ ਕਾਬੂ ਅਗਲੀ ਖ਼ਬਰ ਘਰਿੰਡਾ ਪੁਲਿਸ ਨੇ 20 ਕਰੋੜ ਤੋਂ ਵੱਧ ਦੀ ਹੈਰੋਇਨ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ <br/>
Ad Position 24