12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੋਟ ਮਿੱਤ ਸਿੰਘ ਵਿਖੇ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਵਿਅਕਤੀ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 04-02-2026

ਸੁਲਤਾਨਵਿੰਡ, 3 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਦੀ ਗਲੀ ਨੰਬਰ 3 ਵਿਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ ਅਤੇ ਇੱਟਾਂ/ਰੋੜਿਆਂ ਨਾਲ2 ਵਿਅਕਤੀਆ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਲਾਕਾ ਨਿਵਾਸੀਆਂ ਅਨੁਸਾਰ ਕੁਝ ਦਿਨ ਪਹਿਲਾਂ ਵੀ ਕੋਟ ਮਿੱਤ ਸਿੰਘ ਇਲਾਕੇ ਵਿਚ ਦੋ ਧਿਰਾਂ ਵਿਚ ਪਤੰਗਬਾਜ਼ੀ ਨੂੰ ਲੈ ਕੇ ਬਹਿਸਬਾਜ਼ੀ ਹੋਈ ਸੀ | ਜੋ ਅੱਜ ਖੂਨੀ ਲੜਾਈ ਵਿਚ ਤਬਦੀਲ ਹੋ ਗਈ | ਦੋਵਾਂ ਧਿਰਾਂ ਵਲੋ ਇੱਕ ਦੂਜੇ ਦੇ ਘਰਾਂ 'ਤੇ ਇੱਟਾਂ/ ਰੋੜਿਆਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਹਰਪ੍ਰੀਤ ਸਿੰਘ ਘੁੱਲਾ ਅਤੇ ਦਲਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਦੋਵਾਂ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਲੜਾਈ ਦਾ ਮੁੱਖ ਕਾਰਨ ਪਤੰਗਬਾਜ਼ੀ ਹੈ | ਇਸ ਕੇਸ ਦੀ ਜਾਂਚ ਕਰ ਰਹੇ ਐੱਸ. ਆਈ. ਜਗਜੀਤ ਸਿੰਘ ਨੂੰ ਜਦੋਂ ਗੋਲੀ ਚੱਲਣ ਸਬੰਧੀ ਪੁਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਲੜਾਈ ਵਾਲੀ ਜਗ੍ਹਾ ਤੋਂ ਪਿਸਟਲ ਦੇ ਚਾਰ ਖਾਲੀ ਖੋਲ ਮਿਲੇ ਹਨ | ਜਿਸ ਦੀ ਜਾਂਚ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਸ ਲੜਾਈ ਵਿਚ ਦੋਵੇਂ ਧਿਰਾਂ ਦੇ ਮਰਦ ਅਤੇ ਔਰਤਾਂ ਸਮੇਤ ਦਸ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ | ਜਿਨ੍ਹਾਂ ਵਿੱਚੋਂ ਪੁਲਿਸ ਥਾਣਾ ਸੁਲਤਾਨਵਿੰਡ ਨੇ ਛੇ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਬਾਕੀਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜੀਵ ਅਨੇਜਾ ਨੇ ਕੇਂਦਰੀ ਬਜਟ ਨੂੰ ਦੱਸਿਆ ਆਮ ਨਾਗਰਿਕ ਦੇ ਹਿੱਤ ਦਾ ਬਜਟ <br/> ਅਗਲੀ ਖ਼ਬਰ ਕੈਨੇਡਾ ਭੇਜਣ ਦੀ ਆੜ 'ਚ ਠੱਗੀ ਮਾਰਨ ਵਾਲੀ ਖ਼ਿਲਾਫ਼ ਪਰਚਾ ਦਰਜ
Ad Position 24