12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਰਾਜੀਵ ਅਨੇਜਾ ਨੇ ਕੇਂਦਰੀ ਬਜਟ ਨੂੰ ਦੱਸਿਆ ਆਮ ਨਾਗਰਿਕ ਦੇ ਹਿੱਤ ਦਾ ਬਜਟ <br/>

Ad Position 21
No active advertisement
ਅਜੀਤ ਡੈਸਕ 04-02-2026

ਅੰਮਿ੍ਤਸਰ, 3 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਤੇ ਭਾਜਪਾ ਦੇ ਵਪਾਰ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਰਾਜੀਵ ਅਨੇਜਾ ਨੇ ਕੇਂਦਰੀ ਬਜਟ ਨੂੰ ਆਮ ਨਾਗਰਿਕ ਦੇ ਹਿੱਤ ਦਾ ਬਜਟ ਦੱਸਦਿਆਂ ਇਸਦੀ ਭਰਪੂਰ ਸ਼ਲਾਘਾ ਕੀਤੀ ਹੈ | ਰਾਜੀਵ ਅਨੇਜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤੇ ਗਏ ਬਜਟ ਨਾਲ ਦੇਸ਼ ਦੇ ਨਾਗਰਿਕਾਂ, ਖਾਸ ਕਰਕੇ ਮੱਧ ਵਰਗ ਨੂੰ ਬਹੁਤ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਬਜਟ 'ਚ ਸੜਕ, ਰੇਲਵੇ ਅਤੇ ਲੋਕ ਭਲਾਈ ਯੋਜਨਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਜਿਸ ਨਾਲ ਨਵੇਂ ਰੁਜ਼ਗਾਰ ਪੈਦਾ ਹੋਣਗੇ ਅਤੇ ਦੇਸ਼ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ | ਇਸਦੇ ਨਾਲ ਹੀ ਸਰਕਾਰ ਨੇ ਬਜਟ 'ਚ ਉਦਯੋਗ ਅਤੇ ਵਪਾਰ ਲਈ ਵੀ ਮਹਤਵਪੂਰਨ ਕਦਮ ਚੱੁਕੇ ਹਨ | ਇਸ ਮੌਕੇ ਅਸ਼ਵਨੀ ਕੁਮਾਰ ਮਹਾਜਨ, ਰਾਕੇਸ਼ ਕੁਮਾਰ, ਅਸ਼ੋਕ ਕਪੂਰ, ਜਸਵੀਰ ਸਿੰਘ, ਪਵਨ ਕੁਮਾਰ, ਦਲਬੀਰ ਸਿੰਘ, ਕੰਵਲਜੀਤ ਸਿੰਘ ਅਤੇ ਜਸਪਾਲ ਸਿੰਘ ਬਿੰਦਰਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੜਕੀ ਤੋਂ ਮੋਬਾਈਲ ਫੋਨ ਖੋਹ ਕੇ ਦੌੜੇ ਲੁਟੇਰੇ ਪੁਲਿਸ ਵਲੋਂ ਕਾਬੂ <br/> ਅਗਲੀ ਖ਼ਬਰ ਕੋਟ ਮਿੱਤ ਸਿੰਘ ਵਿਖੇ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਵਿਅਕਤੀ ਜ਼ਖ਼ਮੀ <br/>
Ad Position 24