12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੰਜਾਬ ਸਰਕਾਰ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਕਰਵਾਏਗੀ <br/>

Ad Position 21
No active advertisement
ਅਜੀਤ ਡੈਸਕ 04-02-2026

ਅਟਾਰੀ ਸਰਹੱਦ, (ਅੰਮਿ੍ਤਸਰ) 3 ਫਰਵਰੀ (ਰੇਸ਼ਮ ਸਿੰਘ, ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਮਹਾਨ ਜਰਨੈਲ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 10 ਫਰਵਰੀ ਨੂੰ ਨਰਾਇਣਗੜ੍ਹ (ਛੇਹਰਟਾ) ਸ਼ਰਧਾਂਜਲੀਆਂ ਸਮਾਰੋਹ ਕਰਨ ਉਪਰੰਤ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ | ਇਸ ਦੌਰਾਨ ਅਟਾਰੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਸਮਾਗਮ ਕਰਵਾਏ ਜਾਣਗੇ, ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਸਭ ਤੋਂ ਪਹਿਲਾਂ ਸਵੇਰੇ 10:00 ਵਜੇ ਨਰਾਇਣਗੜ੍ਹ (ਛੇਹਰਟਾ) ਵਿਖੇ ਜੀ.ਟੀ. ਰੋਡ 'ਤੇ ਸਥਾਪਿਤ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ | ਇਸ ਉਪਰੰਤ 11:00 ਵਜੇ ਅਟਾਰੀ ਵਿਖੇ ਸ. ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਅਟਾਰੀ ਵਿਖੇ ਧਾਰਮਿਕ ਸਮਾਗਮ ਦੌਰਾਨ ਰਾਗੀ ਢਾਡੀ ਤੇ ਕਥਾਵਾਚਕਾਂ ਵਲੋਂ ਸ. ਸ਼ਾਮ ਸਿੰਘ ਅਟਾਰੀਵਾਲੇ ਦੇ ਬਹਾਦਰੀ ਭਰੇ ਕਾਰਨਾਮਿਆਂ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ | ਡੀ.ਸੀ. ਅੰਮਿ੍ਤਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 10 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਨਰਾਇਣਗੜ੍ਹ (ਛੇਹਰਟਾ) ਅਤੇ ਅਟਾਰੀ ਵਿਖੇ ਪਹੁੰਚਣ ਅਤੇ ਇਸ ਮਹਾਨ ਯੋਧੇ ਨੂੰ ਆਪਣੀ ਅਕੀਦਤ ਭੇਟ ਕਰਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. -2 ਸ. ਮਨਕੰਵਲ ਸਿੰਘ ਚਾਹਲ, ਐੱਸ.ਈ. ਨਗਰ ਨਿਗਮ ਸੰਦੀਪ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਨਗਰ ਨਿਗਮ ਡਾ. ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਵੱਡਾ ਉਪਰਾਲਾ <br/> ਅਗਲੀ ਖ਼ਬਰ ਨਕਲੀ ਸਿਹਤ ਮੰਤਰੀ ਬਣ ਕੇ ਐੱਸ.ਐੱਮ.ਓ. ਨੂੰ ਫੋਨ ਕਰਨ ਵਾਲਾ ਗੋਤਾਖੋਰ ਨਿਕਲਿਆ
Ad Position 24