12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਵੱਡਾ ਉਪਰਾਲਾ <br/>

Ad Position 21
No active advertisement
ਅਜੀਤ ਡੈਸਕ 04-02-2026

ਰਾਜਾਸਾਂਸੀ, 3 ਫ਼ਰਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਬਣੀਆਂ ਪੁਰਾਣੀਆਂ ਪਾਰਕਾਂ ਦਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਲੋਂ ਡਾਇਰੈਕਟਰ ਏਅਰਪੋਰਟ ਅਥਾਰਟੀ ਅਤੇ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਦੇ ਸਾਂਝੇ ਸਹਿਯੋਗ ਨਾਲ ਸੁੰਦਰੀਕਰਨ ਕੀਤਾ ਜਾ ਰਿਹਾ ਹੈ | ਜਿਸ ਲਈ ਅੱਜ ਸ੍ਰੀ ਦਰਬਾਰ ਸਾਹਿਬ ਤੋਂ ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਹਵਾਈ ਅੱਡੇ ਦੌਰਾ ਕਰਦਿਆਂ ਪੁਰਾਤਨ ਪਾਰਕਾਂ ਦਾ ਜਾਇਜ਼ਾ ਲਿਆ ਗਿਆ | ਇਸ ਸੰਬੰਧੀ ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਈ ਅੱਡੇ ਦੇ ਅੰਦਰ ਪ੍ਰਵੇਸ਼ ਹੁੰਦਿਆਂ ਹੀ ਸਵਾਗਤੀ ਗੇਟ ਤੋਂ ਅੱਗੇ ਜੋ ਗੋਲ ਚੌਂਕ ਬਣਿਆ ਹੈ ਉਸ ਅੰਦਰ ਬਣੀ ਪਾਰਕ ਸਮੇਤ ਹੋਰ ਪਾਰਕਾਂ ਦਾ ਨਵੀਨੀ ਤੇ ਸੁੰਦਰੀਕਰਨ ਕਰਨ ਤੋਂ ਉਪਰੰਤ ਉਸ ਸੁੰਦਰੀਕਰਨ ਦੀ ਰੱਖ ਤੇ ਰਖਾਅ ਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਵੀ ਸ੍ਰੀ ਦਰਬਾਰ ਸਾਹਿਬ ਜੀ ਦੇ ਪ੍ਰਬੰਧ ਵਲੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਕਾਰਜ ਦੀ ਆਰੰਭਤਾ ਅੱਜ ਮਿਤੀ 4 ਫ਼ਰਵਰੀ ਨੂੰ ਅਕਾਲ ਪੁਰਖ ਵਾਹਿਗੁਰੂ ਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਚਰਨਾ ਅਰਦਾਸ ਕਰਕੇ ਆਰੰਭ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਹਵਾਈ ਅੱਡੇ ਦੀਆਂ ਪਾਰਕਾਂ ਨੂੰ ਸੁੰਦਰ ਦਿਖ ਦੇਣ ਲਈ ਬਣਾਏ ਗਏ ਨਕਸ਼ੇ ਅੰਮਿ੍ਤਸਰ ਏਅਰਪੋਰਟ ਅਥਾਰਟੀ ਦੇ ਵੱਖ-ਵੱਖ ਵਿਭਾਗਾਂ ਵਲੋਂ ਮਨਜ਼ੂਰੀ ਲਏ ਜਾਣ ਤੋਂ ਬਾਅਦ ਪਾਰਕਾ ਦੇ ਰੱਖ ਰਖਾਅ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਅੰਮਿ੍ਤਸਰ ਹਵਾਈ ਅੱਡੇ ਵਿਖੇ ਅੱਜ ਪਾਰਕਾਂ ਦੇ ਸੁੰਦਰੀਕਰਨ ਦਾ ਮੌਕਾ ਵੇਖਣ ਮੌਕੇ ਉਚੇਚੇ ਤੌਰ 'ਤੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਐਕਸੀਅਨ ਜਤਿੰਦਰ ਪਾਲ ਸਿੰਘ, ਜੇ. ਈ. ਸ਼ਮਸ਼ੇਰ ਸਿੰਘ, ਜੇ. ਈ. ਸੁਖਬੀਰ ਸਿੰਘ, ਇੰਚਾਰਜ ਸੰਦੀਪ ਸਿੰਘ ਏਅਰਪੋਰਟ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੱਕੀ ਦੇ ਦਾਣਿਆਂ ਵਾਂਗ ਖਿਲਰ ਰਹੀਆਂ ਨਵੀਆਂ ਬਣੀਆ ਸੜਕਾਂ ਅਗਲੀ ਖ਼ਬਰ ਪੰਜਾਬ ਸਰਕਾਰ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਕਰਵਾਏਗੀ <br/>
Ad Position 24