18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜੰਡਿਆਲਾ ਗੁਰੂ 'ਚ ਬਣੇ ਜੰਗਲ ਰਾਜ ਵਿਰੁੱਧ ਰੈਲੀ 6 ਨੂੰ-ਡੈਨੀ ਬੰਡਾਲਾ, ਡਿੰਪਾ <br/>

Ad Position 21
No active advertisement
ਅਜੀਤ ਡੈਸਕ 05-02-2026
ਜੰਡਿਆਲਾ ਗੁਰੂ, 4 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਰੈਲੀ 6 ਫਰਵਰੀ ਸ਼ੁੱਕਰਵਾਰ ਨੂੰ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ | ਰੈਲੀ ਵਾਲੀ ਜਗ੍ਹਾ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਸਾਬਕਾ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਜਸਬੀਰ ਸਿੰਘ ਡਿੰਪਾ ਸਾਬਕਾ ਐੱਮ. ਪੀ. ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵਿਚ ਨਿਤ ਵਾਪਰ ਰਹੀਆਂ ਗੋਲੀ ਚੱਲਣ ਦੀਆਂ, ਫਿਰੌਤੀਆਂ ਮੰਗਣ, ਲੁੱਟਾਂ ਖੋਹਾਂ, ਕਤਲੋਗਾਰਦ ਦੀਆਂ ਵਾਰਦਾਤਾਂ, ਕਾਂਗਰਸ ਵਲੋਂ ਗਰੀਬ ਵਰਗਾਂ ਲਈ ਸ਼ੁਰੂ ਕੀਤੀ ਮਨਰੇਗਾ ਸਕੀਮ ਨੂੰ ਭਾਰਤ ਸਰਕਾਰ ਵਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਬੰਦ ਕਰਨ ਦੇ ਕੀਤੇ ਜਾ ਰਹੇ ਯਤਨਾਂ ਦੇ ਵਿਰੋਧ ਵਿਚ 6 ਫਰਵਰੀ ਸ਼ੁੱਕਰਵਾਰ ਨੂੰ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਕੇ. ਪੀ. ਸਿੰਘ ਅਤੇ ਹੋਰ ਲੀਡਰਸ਼ਿਪ ਪਹੁੰਚ ਰਹੀ ਹੈ |
ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਹਲਕੇ ਵਿਚ ਤਾਂ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਡਾਵਾਂਡੋਲ ਹੈ ਅਤੇ ਦਿਨ ਦਿਹਾੜੇ ਹੁੰਦੀਆਂ ਵਾਰਦਾਤਾਂ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਦਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਲਕੇ 'ਚ ਫਿਰੌਤੀਆਂ ਦੀਆਂ ਕਾਲਾਂ, ਕਤਲੋਗਾਰਦ ਦੀ ਵਾਰਦਾਤਾਂ, ਦਹਿਸ਼ਤਗਰਦੀ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫੇਲ ਹੋਏ ਹਨ ਅਤੇ ਸਾਡੇ ਜੰਡਿਆਲਾ ਗੁਰੂ ਹਲਕੇ ਦੇ ਲੋਕ ਡਰ ਤੇ ਸਹਿਮ ਦੇ ਸਾਏ ਹੇਠ ਜ਼ਿੰਦਗੀ ਬਸਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਨਾਂ ਕਾਬਲ ਲੋਕ ਸਤਾ ਵਿਚ ਅੱਗੇ ਆ ਗਏ ਅਤੇ ਲੋਕ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਦੀ ਫੱਟੀ ਪੋਚਣ ਲਈ ਬੇਹੱਦ ਕਾਹਲੇ ਹਨ | ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਸ਼ਹਿਰ ਦਾ ਰਹਿਣ ਵਾਲਾ ਮੰਤਰੀ ਹੋਵੇ ਤਾਂ ਹਲਕੇ ਵਿਚ ਤਾਂ ਚਿੜੀ ਵੀ ਚੂਕਣੀ ਨਹੀਂ ਚਾਹੀਦੀ ਪਰ ਅਪਰਾਧੀ ਕਿਸਮ ਦੇ ਲੋਕ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਕੇ ਚਲੇ ਜਾਂਦੇ ਹਨ ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ | ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਰਜਾ, ਸਾਬਕਾ ਸਰਪੰਚ ਮਲਕੀਤ ਸਿੰਘ ਸਰਜਾ, ਵਿੱਕੀ ਭਿੰਡਰ, ਗੁਰਭੇਜ ਸਿੰਘ ਭੇਜਾ, ਗੁਰਮੀਤ ਸਿੰਘ ਨੰਗਲੀ, ਗੁਰਪਾਲ ਸਿੰਘ ਚੌਹਾਨ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦਫ਼ਤਰ ਕੰਪਲੈਕਸ ਮਜੀਠਾ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਕਲ ਪੱਧਰੀ ਇਕੱਤਰਤਾ <br/> ਅਗਲੀ ਖ਼ਬਰ ਦਿਨ ਦੇ ਵੱਧ ਰਹੇ ਤਾਪਮਾਨ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ-ਡਾ. ਗੁਰਮੇਲ ਸਿੰਘ <br/>
Ad Position 24