18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਅੰਮਿ੍ਤਸਰ 'ਚ ਭਾਜਪਾ ਵਲੋਂ ਰਵਨੀਤ ਸਿੰਘ ਬਿੱਟੂ ਬਾਰੇ ਕੀਤੀ ਟਿੱਪਣੀ 'ਤੇ ਰਾਹੁਲ ਗਾਂਧੀ ਦਾ ਹਾਥੀ ਗੇਟ ਦੇ ਬਾਹਰ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 05-02-2026
ਅੰਮਿ੍ਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਦੇ ਭਾਜਪਾ ਆਗੂੁਆਂ ਵਲੋਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਪਾਰਲੀਮੈਂਟ ਦੇ ਬਾਹਰ ਕੀਤੀ ਗਈ ਮਾੜੀ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਉਨ੍ਹਾਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਭਾਜਪਾ ਆਗੂਆਂ ਵਲੋਂ ਰਾਹੁਲ ਗਾਂਧੀ ਨੂੰ ਸਿੱਖਾਂ ਨੂੰ ਗਦਾਰ ਕਹਿਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਸਿੱਖ ਜਗਤ ਤੋਂ ਮਾਫ਼ੀ ਦੀ ਮੰਗਣ ਲਈ ਕਿਹਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਕੇਂਦਰੀ ਮੰਤਰੀ ਅਤੇ ਸਿੱਖ ਨੇਤਾ ਰਵਨੀਤ ਸਿੰਘ ਬਿੱਟੂ ਨੂੰ ਗਦਾਰ ਕਹਿਣਾ ਬਹੁਤ ਨਿੰਦਣਯੋਗ ਹੈ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਦੀ ਮਾਨਸਿਕਤਾ ਸਿੱਖ ਵਿਰੋਧੀ ਰਹੀ ਹੈ | ਪ੍ਰਧਾਨ ਸੰਧੂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਰਵਨੀਤ ਸਿੰਘ ਬਿੱਟੂ, ਸਿੱਖ ਸਮਾਜ ਅਤੇ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ 'ਤੇ ਮਾਫ਼ੀ ਮੰਗਣ |
ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਲੋਕ ਸਭਾ ਦੇ ਸਪੀਕਰ ਕੋਲ ਲੈ ਕੇ ਜਾਵੇਗੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰੇਗੀ | ਇਸ ਮੌਕੇ ਭਾਜਪਾ ਆਗੂ ਅਜੈਬੀਰਪਾਲ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਪਿੰਟੂ, ਸੰਜੈ ਸ਼ਰਮਾ, ਪਰਮਜੀਤ ਸਿੰਘ ਬੱਤਰਾ, ਸਰਬਜੀਤ ਸਿੰਘ ਸ਼ੰਟੀ, ਮੀਨੂ ਸਹਿਗਲ, ਜਸਪਾਲ ਸਿੰਘ ਸ਼ੰਟੂ, ਗੌਰਵ ਗਿੱਲ, ਵਿਕਾਸ ਗਿੱਲ, ਨਰਿੰਦਰ ਗੋਲਡੀ, ਮਨਜੀਤ ਕੌਰ ਥਿੰਦ, ਡੌਲੀ ਭਾਟੀਆ, ਕਪਿਲ ਸ਼ਰਮਾ, ਸਤਪਾਲ ਡੋਗਰਾ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਨਾਭਾ ਰਿਆਸਤ ਦੇ ਰਾਜਕੁਮਾਰ ਕੁੰਵਰ ਅਭੀਉਦੈ ਪ੍ਰਤਾਪ ਸਿੰਘ ਨੂੰ ਭੇਟ ਕੀਤੀ ਦਸਤਾਰ <br/>... ਅਗਲੀ ਖ਼ਬਰ ਲਾਹੌਰ 'ਚ ਬਸੰਤ ਤੋਂ ਪਹਿਲਾਂ ਵਿਕ ਗਈਆਂ 54 ਕਰੋੜ ਤੋਂ ਵੱਧ ਦੀਆਂ ਪਤੰਗਾਂ
Ad Position 24