19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਡੀ. ਏ. ਵੀ. ਕਾਲਜ ਦਾ ਕੇਸ਼ੋਪੁਰ ਨੇਚਰ ਕੈਂਪ ਹੋਇਆ ਸਮਾਪਤ

Ad Position 21
No active advertisement
ਕੈਂਪ ਦੇ ਸਮਾਪਨ ਮੌਕੇ ਹਾਜ਼ਰ ਕਾਲਜ ਵਿਦਿਆਰਥੀ ਤੇ ਪ੍ਰਬੰਧਕ | ਅਜੀਤ ਤਸਵੀਰ <br/> 05-02-2026
ਅੰਮਿ੍ਤਸਰ, 4 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਵਿਖੇ ਬਾਇਓਟੈਕਨਾਲੋਜੀ ਅਤੇ ਕੈਮਿਸਟਰੀ ਵਿਭਾਗ ਦੁਆਰਾ ਆਯੋਜਿਤ ਤਿੰਨ ਦਿਨਾਂ ਕੇਸ਼ੋਪੁਰ ਨੇਚਰ ਕੈਂਪ ਸਮਾਪਤ ਹੋ ਗਿਆ | ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਇਹ ਕੈਂਪ ਨੌਜਵਾਨ ਪੀੜ੍ਹੀ ਨੂੰ ਕੁਦਰਤ ਦੇ ਨੇੜੇ ਵਾਤਾਵਰਨ ਸੰਭਾਲ, ਜੈਵ ਵਿਭਿੰਨਤਾ ਅਤੇ ਟਿਕਾਊ ਜੀਵਨ ਸ਼ੈਲੀ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕਰਨ ਲਈ ਆਯੋਜਿਤ ਕੀਤਾ ਗਿਆ ਸੀ | ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਥਾਨਕ ਵਾਤਾਵਰਨ ਪ੍ਰਣਾਲੀ ਅਤੇ ਜੈਵ ਵਿਭਿੰਨਤਾ ਨਾਲ ਸਿੱਧਾ ਜੋੜਨਾ ਸੀ | ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਨੋਡਲ ਅਫਸਰ ਪਰਮਜੀਤ ਸਿੰਘ ਅਤੇ ਮੈਡਮ ਅਮਿਤ ਲੀਨ ਮੁੱਖ ਮਹਿਮਾਨ ਸਨ | ਆਪਣੇ ਸੰਬੋਧਨ 'ਚ, ਨੋਡਲ ਅਫਸਰ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਨੂੰ ਕੁਦਰਤ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਇਕ ਮਹੱਤਵਪੂਰਨ ਪਹਿਲਕਦਮੀ ਹੈ | ਅੰਤਿਮ ਦਿਨ ਕਈ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ, ਸਲੋਗਨ ਮੇਕਿੰਗ, ਬੈਸਟ ਆਊਟ ਆਫ ਦਿ ਵੈਸਟ, ਸਕਿੱਟ, ਪੀ. ਪੀ. ਟੀ. ਅਤੇ ਲੇਖ ਲਿਖਣ ਦੇ ਮੁਕਾਬਲਿਆਂ 'ਚ ਉਤਸ਼ਾਹ ਨਾਲ ਹਿੱਸਾ ਲਿਆ | ਮੈਡਮ ਅਮਿਤ ਲੀਨ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸਿਰਫ਼ ਮੁਕਾਬਲੇ ਕਰਵਾਉਣਾ ਨਹੀਂ ਸੀ, ਸਗੋਂ ਵਿਦਿਆਰਥੀਆਂ 'ਚ ਕੁਦਰਤ ਪ੍ਰਤੀ ਉਤਸੁਕਤਾ ਅਤੇ ਸਤਿਕਾਰ ਪੈਦਾ ਕਰਨਾ ਸੀ | ਡਾ. ਰਵੀ ਸ਼ਰਮਾ ਨੇ ਕਿਹਾ ਕਿ ਸਾਡੀ ਕੋਸ਼ਿਸ਼ ਨੌਜਵਾਨ ਪੀੜ੍ਹੀ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ 'ਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਇਕ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਰਿਲੀਜ਼ ਕੀਤੀ ਗਈ | ਡਾ. ਜੇ. ਜੇ. ਮਹੇਂਦਰੂ, ਮਾਧਵ ਵਿਦਿਆ ਨਿਕੇਤਨ ਸਕੂਲ ਤੋਂ ਹਿਨਾ ਗੁਪਤਾ, ਅਤੇ ਮਨਵੀਰ ਸਿੰਘ ਇਸ ਸਮਾਗਮ 'ਚ ਵਿਸ਼ੇਸ਼ ਤੌਰ ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲਿਟਲ ਸਟਾਰ ਓਲੰਪੀਆਨ 2026 ਵਿਚ ਅੰਮਿ੍ਤਸਰ ਦੀ ਸੋਨਾਲੀ ਨੇ ਹਾਸਲ ਕੀਤਾ ਦੂਜਾ ਸਥਾਨ <br/> ਅਗਲੀ ਖ਼ਬਰ ਸਵ: ਨਾਟਕਕਾਰ ਜਤਿੰਦਰ ਬਰਾੜ ਦੇ ਨਾਟਕਾਂ ਦਾ ਵਿਰਸਾ ਵਿਹਾਰ ਵਿਖੇ ਜਲਦ ਕਰਵਾਇਆ ਜਾਵੇਗਾ 'ਨਾਟ ਉਤਸਵ' ਤੇ ਸ਼ੁਰੂ ਕੀਤਾ ਜ...
Ad Position 24