19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੇਅਰ ਵਲੋਂ ਕੂੜਾ ਚੁੱਕਣ ਵਾਲੀ ਕੰਪਨੀ ਨੂੰ ਹਰ ਰੋਜ਼ ਕੂੜਾ ਚੁੱਕਣ ਦੇ ਨਿਰਦੇਸ਼ <br/>

Ad Position 21
No active advertisement
ਅਜੀਤ ਡੈਸਕ 05-02-2026
ਅੰਮਿ੍ਤਸਰ, 4 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਮੇਅਰ ਜਤਿੰਦਰ ਸਿੰਘ ਭਾਟੀਆ ਨੇ ਸ਼ਹਿਰ ਦੀ ਸਾਫ-ਸਫਾਈ ਪ੍ਰਬੰਧਾਂ ਦੀ ਸਮੀਖਿਆ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ, ਜਿਸ 'ਚ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ, ਡਾ. ਯੋਗੇਸ਼ ਅਰੋੜਾ, ਡਾ. ਰਮਾ, ਸੀ. ਐੱਸ. ਓ. ਮਲਕੀਅਤ ਸਿੰਘ, ਸੀ. ਐੱਸ. ਆਈ. ਅਤੇ ਕੂੜਾ ਚੁੱਕਣ ਵਾਲੀ ਕੰਪਨੀ ਆਰ. ਆਰ. ਆਰ. ਦੇ ਪ੍ਰਤੀਨਿਧੀ, ਜਿਨ੍ਹਾਂ 'ਚ ਰਾਜੀਵ ਅਰੋੜਾ ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ | ਮੀਟਿੰਗ ਦੌਰਾਨ ਮੇਅਰ ਭਾਟੀਆ ਨੇ ਸ਼ਹਿਰ 'ਚ ਵਿਸ਼ੇਸ਼ ਤੌਰ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਸਫਾਈ ਦੇ ਉੱਚ ਮਿਆਰ ਨੂੰ ਬਰਕਰਾਰ ਰੱਖਣ 'ਤੇ ਖਾਸ ਜ਼ੋਰ ਦਿੱਤਾ | ਉਨ੍ਹਾਂ ਕੂੜਾ ਚੁੱਕਣ ਵਾਲੀ ਕੰਪਨੀ ਨੂੰ ਹਫ਼ਤੇ ਦੇ ਸੱਤੋਂ ਦਿਨ ਕੂੜਾ ਚੁੱਕਣ ਦੇ ਨਿਰਦੇਸ਼ ਦਿੱਤੇ, ਜਿਸ 'ਚ ਕਿਸੇ ਵੀ ਕਿਸਮ ਦੀ ਢਿੱਲਪਣ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
ਉਨ੍ਹਾਂ ਕਿਊ. ਆਰ. ਕੋਡ ਲਗਾਉਣ ਲਈ ਵੀ ਕਿਹਾ ਤਾਂ ਜੋ ਕੂੜਾ ਨਾ ਚੁੱਕੇ ਜਾਣ ਦੀ ਸਥਿਤੀ 'ਚ ਨਾਗਰਿਕ ਸ਼ਿਕਾਇਤ ਦਰਜ ਕਰਵਾ ਸਕਣ | ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਕਰਮਚਾਰੀਆਂ ਨੂੰ ਯੂਜ਼ਰ ਚਾਰਜ ਵਸੂਲੀ ਲਈ ਪੀ. ਓ. ਐੱਸ. ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ ਭੁਗਤਾਨ ਮਗਰੋਂ ਨਾਗਰਿਕਾਂ ਨੂੰ ਤੁਰੰਤ ਰਸੀਦ ਦੇਣਾ ਲਾਜ਼ਮੀ ਹੈ | ਮੇਅਰ ਨੇ ਝਬਾਲ ਰੋਡ ਡੰਪ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਕੂੜੇ ਦੀ ਵਿਗਿਆਨਕ ਪ੍ਰਕਿਰਿਆ ਲਈ ਉਚਿਤ ਮਸ਼ੀਨਰੀ ਲਗਾਉਣ ਅਤੇ ਉਪਲਬੱਧ ਖਾਲੀ ਜ਼ਮੀਨ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ ਦੇ ਅਖ਼ੀਰ 'ਚ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਨਗਰ ਨਿਗਮ ਅੰਮਿ੍ਤਸਰ ਸ਼ਹਿਰ ਨੂੰ ਸਾਫ਼, ਹਰਾ-ਭਰਾ ਅਤੇ ਕੂੜਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਹਰ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ 21 ਫਰਵਰੀ ਨੂੰ ਹਲਕਾ ਅਟਾਰੀ 'ਚ ਸ਼੍ਰੋ: ਅਕਾਲੀ ਦਲ ਦੀ ਰੈਲੀ ਇਤਿਹਾਸ ਸਿਰਜੇਗੀ-ਜਥੇ: ਰਣੀਕੇ <br/> ਅਗਲੀ ਖ਼ਬਰ ਤੇਜ ਰਫ਼ਤਾਰ ਕਾਰ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ 50 ਮੀਟਰ ਤੱਕ ਘੜੀਸ ਕੇ ਲੈ ਗਈ : ਨੌਜਵਾਨ ਦੀ ਹੋਈ ਮੌਕੇ 'ਤੇ ਹ...
Ad Position 24