25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-02-2026

ਸੁਲਤਾਨਵਿੰਡ, 5 ਫਰਵਰੀ (ਗੁਰਨਾਮ ਸਿੰਘ ਬੁੱਟਰ)-ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਸਥਿਤ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਦੀ ਕੋਠੀ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਲਗਾਉਣ ਦੇ ਐਲਾਨ ਤਹਿਤ ਜਰਮਨਜੀਤ ਸਿੰਘ ਬੰਡਾਲਾ ਸੁਬਾਈ ਆਗੂ ਦੀ ਅਗਵਾਈ ਅਤੇ ਬਲਦੇਵ ਸਿੰਘ, ਪਲਵਿੰਦਰ ਸਿੰਘ, ਚਰਨਜੀਤ ਸਿੰਘ, ਕਵਲਜੀਤ ਸਿੰਘ ਵੰਨਚੜ੍ਹੀ, ਰਣਜੀਤ ਸਿੰਘ ਚਾਟੀਵਿੰਡ, ਲਖਵਿੰਦਰ ਸਿੰਘ ਰਮਦਾਸ ਜ਼ੋਨ ਪ੍ਰਧਾਨ, ਬਰਜਿੰਦਰ ਸਿੰਘ ਸਭਰਾ, ਸਤਵਿੰਦਰ ਸਿੰਘ, ਕੁਲਵੰਤ ਸਿੰਘ ਦੀ ਹਾਜ਼ਰੀ ਵਿਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਕਿਸਾਨਾਂ ਨੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ | ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਪ੍ਰਤੀ ਵੀਰਵਾਰ ਨੂੰ ਹਰਭਜਨ ਸਿੰਘ ਈ. ਟੀ. ਓ. ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਜਿਸ ਤਹਿਤ ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖੀਆਂ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਸਮਝੌਤਾ ਕਿਸਾਨਾਂ ਅਤੇ ਆਮ ਲੋਕਾਂ ਹਿੱਤਾਂ ਦੇ ਖ਼ਿਲਾਫ਼ ਹੈ, ਪਿੰਡਾਂ ਵਿਚ ਲਗਾਤਾਰ ਚਿੱਪ ਵਾਲੇ ਬਿਜਲੀ ਮੀਟਰ ਲਗਾਏ ਜਾ ਰਹੇ ਹਨ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ | ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਕਿਸਾਨਾਂ ਦੇ ਸਾਮਾਨ ਦੀ ਚੋਰੀ ਦੇ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਗਏ | ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ ਹੜ੍ਹ ਕਾਰਨ ਹੋਏ ਨੁਕਸਾਨ ਦੀ ਕੋਈ ਭਰਪਾਈ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਦਾਨ ਸੂਬਾ ਹੈ ਅਤੇ ਜੇਕਰ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ ਵੱਡਾ ਨੁਕਸਾਨ ਪਹੁੰਚੇਗਾ | ਚਾਹੇ ਫ਼ਸਲ ਉਤਪਾਦਨ ਹੋਵੇ, ਦੁੱਧ ਦਾ ਧੰਦਾ ਹੋਵੇ ਜਾਂ ਪੋਲਟਰੀ ਕਾਰੋਬਾਰ, ਹਰ ਖੇਤਰ ਪ੍ਰਭਾਵਿਤ ਹੋਵੇਗਾ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ ਅਤੇ ਇਸ ਸਮਝੌਤੇ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਇਸ ਗੰਭੀਰ ਮਸਲੇ 'ਤੇ ਹੁਣ ਤੱਕ ਕੋਈ ਸਪਸ਼ਟ ਪੱਖ ਨਹੀਂ ਰੱਖ ਰਹੇ, ਜੋ ਪੰਜਾਬ ਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ | ਕਿਸਾਨ ਜਥੇਬੰਦੀਆਂ ਵਲੋਂ ਵਿਧਾਇਕ ਹਰਭਜਨ ਸਿੰਘ ਈ. ਟੀ. ਓ. ਨੂੰ ਮੰਗ ਪੱਤਰ ਦਿੱਤਾ ਜਿਸ ਤੇ ਕਿਸਾਨਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡੈਨੀ ਬੰਡਾਲਾ ਨੇ ਰੈਲੀ ਨੂੰ ਲੈ ਕੇ ਮਹਿਤਾ ਸਰਕਲ ਦੇ ਕਾਂਗਰਸੀ ਆਗੂਆਂ ਨਾਲ ਕੀਤੀ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਆਸਟ੍ਰੇਲੀਆ ਦੇ ਵੀਜ਼ੇ ਲਗਵਾਉਣ ਵਿਚ ਔਜੀ ਹੱਬ ਅੱਜ ਵੀ ਸੂਬੇ ਭਰ 'ਚ ਮੋਹਰੀ <br/>
Ad Position 24