ਟਾਂਗਰਾ/ਜੰਡਿਆਲਾ ਗੁਰੂ, 5 ਫਰਵਰੀ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਡੈਨੀ ਬੰਡਾਲਾ ਵਲੋਂ ਸਰਕਲ ਮਹਿਤਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ 6 ਫਰਵਰੀ ਨੂੰ ਜੰਡਿਆਲਾ ਗੁਰੂ ਵਿਖੇ ਹੋਣ ਵਾਲੀ ਰੈਲੀ ਸੰਬੰਧੀ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਡੈਨੀ ਬੰਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 6 ਫਰਵਰੀ ਨੂੰ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਪ੍ਰਤੀ ਅਪਣਾਈ ਜਾ ਰਹੀ ਅਣਦੇਖੀ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੇ ਵਾਅਦਿਆਂ ਤੋਂ ਮੁੱਕਰਨ ਦੇ ਖ਼ਿਲਾਫ਼ ਵੱਡੀ ਪੱਧਰ 'ਤੇ ਰੈਲੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਕਿਸ ਤਰ੍ਹਾਂ ਸਰਕਾਰਾਂ ਆਮ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ | ਬੰਡਾਲਾ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਸ਼ਮੂਲੀਅਤ ਕਰਕੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ | ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਕਾਲਾ ਮਹਿਤਾ, ਮਲਕੀਤ ਸਿੰਘ ਸਰਜਾ, ਚੇਅਰਮੈਨ ਰਣਜੀਤ ਸਿੰਘ ਰਾਣਾ ਜੰਡ, ਸਰਪੰਚ ਹਰਜਿੰਦਰ ਸਿੰਘ ਮਹਿਤਾ, ਸੋਨਾ ਖੱਬੇ ਰਾਜਪੂਤਾਂ, ਜੁਗਰਾਜ ਸਿੰਘ ਜੋਗਾ, ਗੁਰਪ੍ਰੀਤ ਸਿੰਘ ਜਲਾਲ ਉਸਮਾ, ਜਸਵੰਤ ਸਿੰਘ ਬੱਬੂ ਮਹਿਤਾ, ਸੁਖਰਾਜ ਸਿੰਘ ਰਾਜੂ ਮਹਿਤਾ, ਜਸਬੀਰ ਸਿੰਘ ਮਹਿਤਾ, ਸਰਪੰਚ ਮੰਗਾ ਸਿੰਘ ਝੁੰਗ, ਸਰਪੰਚ ਗੁਰਮੀਤ ਸਿੰਘ ਨੰਗਲੀ, ਸਰਪਚ ਸਲਵਿੰਦਰ ਸਿੰਘ ਮਹਿਸਮਪੁਰ, ਪ੍ਰਧਾਨ ਕੰਵਲ ਜਲਾਲ ਉਸਮਾ, ਜਗਦੇਵ ਸਿੰਘ ਬੁੱਟਰ, ਰਸਪਾਲ ਸਿੰਘ ਪਟਵਾਰੀ ਆਦਿ ਹਾਜ਼ਰ ਸਨ |
ਡੈਨੀ ਬੰਡਾਲਾ ਨੇ ਰੈਲੀ ਨੂੰ ਲੈ ਕੇ ਮਹਿਤਾ ਸਰਕਲ ਦੇ ਕਾਂਗਰਸੀ ਆਗੂਆਂ ਨਾਲ ਕੀਤੀ ਭਰਵੀਂ ਮੀਟਿੰਗ <br/>
ਅਜੀਤ ਡੈਸਕ
06-02-2026