25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ 1 ਨੂੰ ਮਨਾਏ ਜਾ ਰਹੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਭ ਤਿਆਰੀਆਂ ਮੁਕੰਮਲ-ਬਾਬਾ ਦਰਸ਼ਨ ਸਿੰਘ <br/>

Ad Position 21
No active advertisement
ਅਜੀਤ ਡੈਸਕ 06-02-2026

ਚੱਬਾ, 5 ਫਰਵਰੀ (ਜੱਸਾ ਅਣਜਾਣ)-ਅੰਮਿ੍ਤਸਰ-ਤਰਨਤਾਰਨ ਰੋਡ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸ਼੍ਰੀ ਟਾਹਲਾ ਸਾਹਿਬ ਚੱਬਾ ਵਿਖੇ 10 ਫਰਵਰੀ ਨੂੰ ਮਨਾਏ ਜਾ ਰਹੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮੂਹ ਗ੍ਰਾਮ ਪੰਚਾਇਤ ਪਿੰਡ ਚੱਬਾ ਅਤੇ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਮੋਹਤਬਰਾਂ ਦੀ ਇਕਤੱਰਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸ਼੍ਰੋਮਣੀ ਪੰਥ ਅਕਾਲੀ ਸ਼੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਹੈੱਡ ਕੁਆਰਟਰ ਬਾਬਾ ਬਕਾਲਾ ਸਾਹਿਬ ਵਾਲਿਆਂ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇੱਕਤਰਤਾ ਉਪਰੰਤ ਬਾਬਾ ਦਰਸ਼ਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਅਨੰਦਪੁਰ ਸਾਹਿਬ ਵਾਲਿਆਂ ਅਤੇ ਸੰਗਤਾਂ ਦੇ ਅਥਾਹ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ 10 ਫ਼ਰਵਰੀ ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਪਾਠਾਂ ਦੀ ਆਰੰਭਤਾ 8 ਫਰਵਰੀ ਦਿਨ ਐਤਵਾਰ ਨੂੰ ਹੋਵੇਗੀ | ਜਿਸ ਦੇ ਭੋਗ 10 ਫਰਵਰੀ ਨੂੰ ਪੈਣ ਉਪਰੰਤ ਵਿਸ਼ਾਲ ਦੀਵਾਨ ਸੱਜਣਗੇ | ਜਿਸ ਵਿਚ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਤਖਤਾਂ ਦੇ ਜਥੇਦਾਰ, ਸਿੰਘ ਸਾਹਿਬਾਨ, ਨਿਰਮਲੇ ਤੇ ਉਦਾਸੀ ਸੰਤ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਬੁਲਾਰੇ ਤੇ ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰ ਵੀ ਹਾਜ਼ਰੀਆਂ ਭਰਨਗੇ | ਇਸ ਜੋੜ ਮੇਲੇ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਦੇਸ਼ ਵਿਦੇਸ਼ ਤੋਂ ਪੁੱਜ ਰਹੀਆਂ ਸੰਗਤਾਂ ਦੇ ਠਹਿਰਨ ਅਤੇ ਵਹੀਕਲਾਂ ਲਈ ਕਾਰ ਪਾਰਕਿੰਗ ਦੇ ਵੱਖਰੇ ਪ੍ਰਬੰਧ ਕੀਤੇ ਗਏ ਹਨ | ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਸਮਾਗਮ ਤੋਂ ਬਾਅਦ ਸ਼ਾਮ ਨੂੰ ਦਲ ਪੰਥ ਦੀਆਂ ਨਿਹੰਗ ਸਿੰਘ ਫੌਜਾਂ ਵਲੋਂ ਖਾਲਸਈ ਕਰਤੱਵ ਵੀ ਦਿਖਾਏ ਜਾਣਗੇ | ਇਸ ਮੌਕੇ ਪੁੱਜੇ ਸਰਪੰਚਾਂ, ਪੰਚਾਂ ਤੇ ਮੁਹਤਬਰਾਂ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਬਾਬਾ ਦਰਸ਼ਨ ਸਿੰਘ ਵਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬਲਦੇਵ ਸਿੰਘ ਬੁਰਜੀ, ਨਵਲ ਕਿਸ਼ੋਰ ਸ਼ਰਮਾ, ਸਰਪੰਚ ਪ੍ਰਤਾਪ ਸਿੰਘ ਚੱਬਾ, ਪ੍ਰਧਾਨ ਕਸ਼ਮੀਰ ਸਿੰਘ, ਸਟਾਲਨਜੀਤ ਸਿੰਘ ਬਲਾਕ ਸੰਮਤੀ ਚੱਬਾ, ਚੇਅਰਮੈਨ ਜੈਮਲ ਸਿੰਘ ਵਰਪਾਲ, ਚੇਅਰਮੈਨ ਕੰਵਲਜੀਤ ਸਿੰਘ ਗਿੱਲ, ਚੇਅਰਮੈਨ ਹਰਜੀਤ ਸਿੰਘ ਬਹੋੜੁ, ਸਰਪੰਚ ਬਖ਼ਸ਼ੀਸ਼ ਸਿੰਘ ਚਾਟੀਵਿੰਡ, ਬਲਬੀਰ ਸਿੰਘ, ਪ੍ਰਧਾਨ ਗੁਰਚਰਨ ਸਿੰਘ, ਡਾ. ਸ਼ਰਨਜੀਤ ਸਿੰਘ, ਹਰਪਾਲ ਸਿੰਘ ਪੰਚ, ਬਲਾਕ ਇੰਚਾਰਜ ਜਗਰੂਪ ਸਿੰਘ ਚੱਬਾ, ਜਸਬੀਰ ਸਿੰਘ ਗੋਰਾ ਮਾਹਲ, ਮੈਨੇਜਰ ਰਣਦੀਪ ਸਿੰਘ, ਤੇਜਪ੍ਰਤਾਪ ਸਿੰਘ ਸਾਬਕਾ ਸਰਪੰਚ ਚੱਬਾ, ਅਮਨਦੀਪ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਸੰਦੀਪ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਕੁਲਜੀਤ ਸਿੰਘ ਪੰਚ, ਬਲਦੇਵ ਸਿੰਘ ਪੰਚ, ਗੋਤਮ ਸੋਢੀ, ਸੁਰਜੀਤ ਸਿੰਘ ਗਿੱਲ, ਦਿਲਬਾਗ ਸਿੰਘ ਸਾਂਈ, ਸੁਖਦੀਪ ਸਿੰਘ ਗਿੱਲ, ਸਰਪੰਚ ਰਾਮ ਸਿੰਘ, ਏ. ਐੱਸ. ਆਈ. ਹਰਜੀਤ ਸਿੰਘ, ਸੁਖਵਿੰਦਰ ਸਿੰਘ ਸੋਢੀ, ਇੰਦਰਜੀਤ ਸਿੰਘ ਪੰਚ, ਦਿਆਲ ਸਿੰਘ, ਗੁਰਮੀਤ ਸਿੰਘ, ਸੰਤੋਖ ਸਿੰਘ, ਸਰਪੰਚ ਸਰਦੂਲ ਸਿੰਘ ਫੌਜੀ, ਕਰਮਜੀਤ ਸਿੰਘ, ਸਰਮੈਲ ਸਿੰਘ, ਦਿਲਬਾਗ ਸਿੰਘ ਭੋਲਾ, ਅਮਨਦੀਪ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਨੰਬਰਦਾਰ, ਬਾਬਾ ਚਤੁਰ ਸਿੰਘ ਵੇਂਈਪੂੰਈ, ਸਰਵਨ ਸਿੰਘ ਬੱਬੂ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਸੰਘਾ, ਮਨਪ੍ਰੀਤ ਸਿੰਘ ਮੰਨਾ, ਬਾਬਾ ਗੁਰਾ ਸਿੰਘ, ਗੁਰਸਾਹਿਬ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਡਾ. ਵਿੱਕੀ, ਜਗਜੀਤ ਸਿੰਘ ਬਹੋੜੂ, ਗਿਆਨੀ ਸੂਰਤਾ ਸਿੰਘ, ਸੇਵਕ ਸਿੰਘ, ਰਛਪਾਲ ਸਿੰਘ ਲਾਂਗਰੀ, ਹਰਪਾਲ ਸਿੰਘ, ਰਾਜਬੀਰ ਸਿੰਘ, ਬਲਜੀਤ ਸਿੰਘ ਗੋਲੀ, ਰਮਨ ਕੁਮੈਂਟੇਟਰ, ਬਲਦੇਵ ਸਿੰਘ ਗਿੱਲ, ਗੋਲੀ ਚਾਟੀਵਿੰਡ, ਕਸ਼ਮੀਰ ਸਿੰਘ ਦੋਧੀ, ਕੁਲਵੰਤ ਸਿੰਘ, ਜੋਬਨਜੀਤ ਸਿੰਘ, ਗੁਰਮੀਤ ਸਿੰਘ, ਅੰਗਰੇਜ ਸਿੰਘ, ਹਰਦੇਵ ਸਿੰਘ ਗੋਸਾਂਬਾਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਵਲੋਂ ਪੈਸੇ ਮੰਗਣ 'ਤੇ ਦੁਕਾਨ ਦੀ ਕੀਤੀ ਭੰਨਤੋੜ <br/> ਅਗਲੀ ਖ਼ਬਰ ਪਿਛਲੇ 5 ਸਾਲਾਂ ਦੌਰਾਨ ਸੜਕ ਹਾਦਸਿਆਂ 'ਚ ਮੌਤਾਂ ਦੀ ਮੌਤ ਦਰ ਦਾ 22 ਫ਼ੀਸਦੀ ਵਾਧਾ ਹੋਇਆ-ਇੰਦਰਮੋਹਨ <br/>
Ad Position 24