25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਦੁਕਾਨਦਾਰ ਵਲੋਂ ਪੈਸੇ ਮੰਗਣ 'ਤੇ ਦੁਕਾਨ ਦੀ ਕੀਤੀ ਭੰਨਤੋੜ <br/>

Ad Position 21
No active advertisement
ਅਜੀਤ ਡੈਸਕ 06-02-2026
ਸੁਲਤਾਨਵਿੰਡ, 5 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਪੱਤੀ ਬਾਬਾ ਜੀਵਨ ਸਿੰਘ ਵਿਖੇ ਕਰਿਆਨਾ ਅਤੇ ਮੀਟ ਦੀ ਦੁਕਾਨ ਦੀ ਭੰਨਤੋੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਪੂਜਾ ਕੌਰ ਪਤਨੀ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਸਾਡੇ ਮੁਹੱਲੇ ਦੇ ਕੁਝ ਨੌਜਵਾਨਾ ਨੇ ਸਾਡੀ ਮੀਟ ਵਾਲੀ ਦੁਕਾਨ ਤੋਂ ਮੀਟ ਲਿਆ ਤੇ ਜਦੋਂ ਮੇਰੇ ਵਲੋਂ ਮੀਟ ਦੇ ਪੈਸੇ ਮੰਗੇ ਗਏ ਤਾਂ ਉਕਤ ਨੌਜਵਾਨਾਂ ਵਲੋਂ ਮੇਰੇ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਨਾਲ ਹੀ ਸਾਡੀ ਕਰਿਆਨੇ ਵਾਲੀ ਦੁਕਾਨ 'ਤੇ ਦਾਤਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੁਕਾਨ ਦੀ ਭੰਨਤੋੜ ਕਰ ਦਿੱਤੀ | ਅਸੀ ਬੜੀ ਮੁਸ਼ਕਿਲ ਨਾਲ ਅੰਦਰ ਵੜ ਕੇ ਆਪਣੀ ਜਾਨ ਬਚਾਈ | ਉਨ੍ਹਾਂ ਦੱਸਿਆ ਕਿ ਦੁਕਾਨ ਦੀ ਭੰਨਤੋੜ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਪਰ ਪੁਲਿਸ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੁਕਾਨ ਦੀ ਭੰਨਤੋੜ ਅਤੇ ਸ਼ਰੇਆਮ ਗੁੰਡਾਗਰਦੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ ਦਿਵਾਇਆ ਜਾਵੇ | ਇਸ ਕੇਸ ਦੀ ਜਾਂਚ ਕਰ ਰਹੇ ਏ. ਐੱਸ. ਆਈ. ਵਿਕਰਮਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਇਨ੍ਹਾਂ ਦੋਵ੍ਹਾਂ ਧਿਰਾਂ ਵਲੋਂ ਦਰਖਾਸਤਾਂ ਆਈਆਂ ਹਨ ਇਨ੍ਹਾਂ ਦੋਵ੍ਹਾਂ ਪਾਰਟੀਆਂ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ ਜਾਵੇਗੀ, ਪੁਲਿਸ ਵਲੋਂ ਜਿਹੜੇ ਦੋਸ਼ੀ ਪਾਏ ਗਏ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਤਰਨਜੀਤ ਸਿੰਘ ਸੰਧੂ ਤੇ ਅਕਸ਼ੈ ਸ਼ਰਮਾ 'ਰਨ ਫ਼ਾਰ ਸਵਦੇਸ਼ੀ' ਨੂੰ ਕਰਨਗੇ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ 1 ਨੂੰ ਮਨਾਏ ਜਾ ਰਹੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰ...
Ad Position 24